AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ (Two Blend Cafe) ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਟੀਮ ਨੇ ਕੈਫ਼ੇ ਵਿੱਚ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ
davinder-kumar-jalandhar
| Updated On: 11 Nov 2026 18:39 PM IST
Share

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ (Two Blend Cafe) ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਟੀਮ ਨੇ ਕੈਫ਼ੇ ਵਿੱਚ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਮੌਕੇ ਤੋਂ ਇੱਕ ਲਾਇਸੰਸੀ .45 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਜਨਤਕ ਥਾਵਾਂ ਤੇ ਹਥਿਆਰਾਂ ਦੀ ਨੁਮਾਇਸ਼ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ‘ਤੇ ਲੱਗੀ ਪਾਬੰਦੀ ਦੇ ਬਾਵਜੂਦ ਕੀਤੀ ਗਈ ਇਸ ਲਾਪਰਵਾਹੀ ਤੋਂ ਬਾਅਦ ਪੁਲਿਸ ਨੇ ਇਹ ਤੁਰੰਤ ਤੇ ਸਖ਼ਤ ਕਾਨੂੰਨੀ ਕਦਮ ਚੁੱਕਿਆ ਹੈ।

ਕਮਿਸ਼ਨਰੇਟ ਪੁਲਿਸ ਦੇ ਸਖ਼ਤ ਹੁਕਮਾਂ ਦੀ ਹੋ ਰਹੀ ਸੀ ਉਲੰਘਣਾ

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ 6 ਨਵੰਬਰ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਨ੍ਹਾਂ ਸਰਕਾਰੀ ਹੁਕਮਾਂ ਤਹਿਤ ਕਿਸੇ ਵੀ ਜਨਤਕ ਥਾਂ, ਮੈਰਿਜ ਪੈਲੇਸ, ਹੋਟਲ ਜਾਂ ਕੈਫ਼ੇ ਵਿੱਚ ਹਥਿਆਰ ਲਿਜਾਣ, ਉਨ੍ਹਾਂ ਦਾ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਤੇ ਮੁਕੰਮਲ ਰੋਕ ਲਗਾਈ ਗਈ ਸੀ। ਇਸ ਦੇ ਬਾਵਜੂਦ ਕੈਫ਼ੇ ਅੰਦਰ ਇਨ੍ਹਾਂ ਹਦਾਇਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਸੀ।

ਗੁਪਤ ਸੂਚਨਾ ਮਗਰੋਂ ਪੁਲਿਸ ਨੇ ਕੀਤੀ ਤੁਰੰਤ ਕਾਰਵਾਈ

ਇਸੇ ਦੌਰਾਨ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਕਿ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ (SCO 116-117) ਵਿੱਚ ਕੁਝ ਲੋਕ ਆਪਣਾ ਲਾਇਸੰਸੀ ਹਥਿਆਰ ਲੈ ਕੇ ਮੌਜੂਦ ਹਨ ਅਤੇ ਕੈਫ਼ੇ ਵਿੱਚ ਸ਼ਰੇਆਮ ਅਸਲ੍ਹੇ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਇੰਸਪੈਕਟਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਫ਼ੌਰੀ ਕਾਰਵਾਈ ਕਰਦਿਆਂ ਕੈਫ਼ੇ ਦੀ ਘੇਰਾਬੰਦੀ ਕਰਕੇ ਛਾਪਾ ਮਾਰਿਆ ਅਤੇ ਮੌਕੇ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੈਫ਼ੇ ਮਾਲਕ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਉਸ ਦੇ ਸਾਥੀ ਸ਼ਿਵਾ ਥਾਪਰ ਵਜੋਂ ਹੋਈ ਹੈ। ਪੁਲਿਸ ਟੀਮ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਸ਼ਿਵਾ ਥਾਪਰ ਦੇ ਕਬਜ਼ੇ ਵਿੱਚੋਂ ਇੱਕ ਲਾਇਸੰਸੀ .45 ਬੋਰ ਦਾ ਪਿਸਤੌਲ ਬਰਾਮਦ ਹੋਇਆ।

ਥਾਣਾ 7 ਵਿੱਚ ਮਾਮਲਾ ਦਰਜ

ਪੁਲਿਸ ਕਮਿਸ਼ਨਰੇਟ ਦੇ ਹੁਕਮਾਂ ਅਤੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7, ਜਲੰਧਰ ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 223 ਤਹਿਤ ਐੱਫ਼.ਆਈ.ਆਰ. ਨੰਬਰ 301 (ਮਿਤੀ 11.11.2026) ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ਤੇ ਹਥਿਆਰ ਲੈ ਕੇ ਘੁੰਮਣ, ਉਨ੍ਹਾਂ ਦੀ ਨੁਮਾਇਸ਼ ਕਰਨ ਜਾਂ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਪਲੇਟਫ਼ਾਰਮ ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਮ ਸ਼ਹਿਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਦਾ ਅਮਨ-ਅਮਾਨ ਬਰਕਰਾਰ ਰਹਿ ਸਕੇ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...