ਜਲੰਧਰ ਪੁਲਿਸ ਵੱਲੋਂ 20 ਗੱਡੀਆਂ ਸਣੇ ਤਿੰਨ ਤਸਕਰਾਂ ਦੀ ਪ੍ਰਾਪਟੀ ਸੀਲ

Published: 

21 Sep 2023 13:42 PM

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖਤੀ ਕੀਤੀ ਹੋਈ ਤੇ ਹੁਣ ਕਾਰਵਾਈ ਕਰਦੇ ਹੋਏ ਪੁਲਿਸ ਨੇ ਨਸ਼ਾ ਤਸਕਰਾਂ ਦੀ ਕਰੋੜਾਂ ਦੀ ਜਾਇਦਾਦ ਸੀਲ ਕੀਤੀ ਹੈ। ਇੱਕਲੇ ਜਲੰਧਰ ਵਿੱਚ ਹੀ ਪੁਲਿਸ ਨੇ 3 ਨਸ਼ਾ ਤਸਕਰਾਂ ਦੀਆਂ 20 ਗੱਡੀਆਂ ਅਤੇ ਜਾਇਦਾਤ ਸੀਜ਼ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਗੇ ਵੀ ਤਸਕਰਾਂ ਖਿਲਾਫ ਇਹ ਕਾਰਵਾਈ ਜਾਰੀ ਰਹੇਗੀ।

ਜਲੰਧਰ ਪੁਲਿਸ ਵੱਲੋਂ 20 ਗੱਡੀਆਂ ਸਣੇ ਤਿੰਨ ਤਸਕਰਾਂ ਦੀ ਪ੍ਰਾਪਟੀ ਸੀਲ
Follow Us On

ਪੰਜਾਬ ਨਿਊਜ। ਜਲੰਧਰ ‘ਚ ਨਸ਼ਾ ਤਸਕਰਾਂ ਖਿਲਾਫ ਕਮਿਸ਼ਨਰੇਟ ਜਲੰਧਰ ਪੁਲਿਸ (Jalandhar Police) ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ 3 ਸਮੱਗਲਰਾਂ ਦੀਆਂ 20 ਗੱਡੀਆਂ ਅਤੇ ਜਾਇਦਾਦਾਂ ਸੀਲ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 70 ਲੱਖ ਰੁਪਏ ਦੀ ਜਾਇਦਾਦ ਸੀਲ ਕੀਤੀ ਜਾ ਚੁੱਕੀ ਹੈ। ਸ਼ਹਿਰ ਦੇ ਹੋਰ ਸਮੱਗਲਰਾਂ ਖ਼ਿਲਾਫ਼ ਕਾਰਵਾਈ ਸਬੰਧੀ ਸੀਪੀ ਕੁਲਦੀਪ ਚਾਹਲ ਨੇ ਕਿਹਾ ਕਿ ਉਨ੍ਹਾਂ ਕੋਲ ਕਾਫੀ ਲੰਬੀ ਲਿਸਟ ਹੈ, ਜਿਨ੍ਹਾਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ (Punjab Govt) ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਸਮੱਗਲਰਾਂ ਖਿਲਾਫ ਕਾਰਵਾਈ ਕਰਕੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਦੇਣ ਵਾਲੇ ਲੋਕਾਂ ਲਈ ਅਸੀਂ ਆਪਣੇ ਅਧਿਕਾਰੀਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਹਰੇਕ ਕੋਲ ਪੁਲਿਸ ਅਧਿਕਾਰੀਆਂ ਦੇ ਨੰਬਰ ਹਨ ਅਤੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਦੇ ਨਾਮ ਅਤੇ ਪਤੇ ਗੁਪਤ ਰੱਖਣ। ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਜਾਣਕਾਰੀ ਹੈ ਤਾਂ ਤੁਸੀਂ ਸਾਡੇ ਵਟਸਐਪ ਨੰਬਰ ‘ਤੇ ਜਾਣਕਾਰੀ ਦੇ ਸਕਦੇ ਹੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੁਹਿੰਮ ਵਿੱਚ ਲੋਕਾਂ ਨੂੰ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।