AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਹਿਜ਼ਾਦ ਭੱਟੀ ਦੇ ਤਿੰਨ ਗੁਰਗੇ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਸ਼ਹਿਜ਼ਾਦ ਭੱਟੀ ਦੇ ਤਿੰਨ ਗੁਰਗੇ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਦੇ ਨਾਮ ਪ੍ਰਦੀਪ ਸਿੰਘ ਪੁੱਤਰ ਹਰਦੇਵ ਸਿੰਘ ਭਰਤ ਵਰਮਾ ਤੇ ਸਚਿਨ ਖੋਸਲਾ ਇਹ ਤਿੰਨੋਂ ਸ਼ਹਿਜ਼ਾਦ ਭੱਟੀ ਅਤੇ ਹਮਾਸ ਗੁੱਜਰ ਦੇ ਲਈ ਕੰਮ ਕਰਦੇ ਸਨ ਅਤੇ ਪੰਜਾਬ ਦੇ ਵਿੱਚ ਲਗਾਤਾਰ ਗਲਤ ਤਰੀਕੇ ਦੇ ਕੰਮਾਂ ਨੂੰ ਅੰਜਾਮ ਦੇ ਰਹੇ ਸਨ।

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਹਿਜ਼ਾਦ ਭੱਟੀ ਦੇ ਤਿੰਨ ਗੁਰਗੇ ਗ੍ਰਿਫ਼ਤਾਰ
davinder-kumar-jalandhar
| Updated On: 26 Jun 2026 17:22 PM IST
Share

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਇੱਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਸਥਾਨਕ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸੋਸ਼ਲ ਮੀਡੀਆ ਰਾਹੀਂ, ਪਾਕਿਸਤਾਨ ਵਿੱਚ ਹੈਂਡਲਰਾਂ ਨਾਲ ਸੰਪਰਕ ਕਰ ਰਹੇ ਸਨ ਅਤੇ ਭਾਰਤ ਵਿੱਚ ਸੰਵੇਦਨਸ਼ੀਲ ਸਰਕਾਰੀ ਸਥਾਪਨਾਵਾਂ ਅਤੇ ਸੁਰੱਖਿਆ ਸਥਾਨਾਂ ਦੀ ਜਾਸੂਸੀ ਕਰਕੇ ਖੁਫੀਆ ਜਾਣਕਾਰੀ ਭੇਜ ਰਹੇ ਸਨ।

ਸਾਂਝੀ ਕਰ ਰਹੇ ਸਨ ਖੁਫੀਆ ਜਾਣਕਾਰੀ

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਡੀਸੀਪੀ, ਏਡੀਸੀਪੀ ਤੇ ਏਸੀਪੀ ਇਨਵੈਸਟੀਗੇਸ਼ਨ ਦੀ ਇੱਕ ਵਿਸ਼ੇਸ਼ ਟੀਮ ਨੇ ਪ੍ਰਦੀਪ ਸਿੰਘ, ਭਗਤ ਵਰਮਾ ਤੇ ਸਚਿਨ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਸ਼ਹਿਜ਼ਾਦ ਭੱਟੀ ਅਤੇ ਸਮਾਜ ਗੁੱਜਰ ਵਰਗੇ ਦੇਸ਼ ਵਿਰੋਧੀ ਤੱਤਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

ਮੁਲਜ਼ਮਾਂ ਨੇ ਮਹੱਤਵਪੂਰਨ ਸਰਕਾਰੀ ਇਮਾਰਤਾਂ, ਸੁਰੱਖਿਆ ਸਥਾਪਨਾਵਾਂ ਅਤੇ ਸੰਵੇਦਨਸ਼ੀਲ ਸਥਾਨਾਂ ਬਾਰੇ ਫੋਟੋਆਂ, ਵੀਡੀਓ ਅਤੇ ਹੋਰ ਗੁਪਤ ਜਾਣਕਾਰੀ ਇਕੱਠੀ ਕਰਨ ਲਈ ਪੰਜਾਬ ਸਮੇਤ ਕਈ ਸੂਬਿਆਂ ਦੀ ਯਾਤਰਾ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਭੇਜਿਆ। ਪੁਲਿਸ ਦੇ ਅਨੁਸਾਰ, ਮੁਲਜ਼ਮਾਂ ਨੂੰ ਵਿਦੇਸ਼ਾਂ ਤੋਂ ਬੈਂਕਿੰਗ ਚੈਨਲਾਂ ਰਾਹੀਂ ਇਨ੍ਹਾਂ ਗਤੀਵਿਧੀਆਂ ਲਈ ਭੁਗਤਾਨ ਵੀ ਕੀਤਾ ਗਿਆ ਸੀ। ਜਾਂਚ ਵਿੱਚ ਬੈਂਕ ਲੈਣ-ਦੇਣ ਅਤੇ ਸੋਸ਼ਲ ਮੀਡੀਆ ਚੈਟਾਂ ਸਮੇਤ ਮਹੱਤਵਪੂਰਨ ਡਿਜੀਟਲ ਸਬੂਤ ਸਾਹਮਣੇ ਆਏ।

ਮੁਲਜ਼ਮਾਂ ਖਿਲਾਫ ਯੂਏਪੀਏ ਅਤੇ ਹੋਰ ਮਾਮਲਾ ਦਰਜ

ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਸ ਗੰਭੀਰ ਮਾਮਲੇ ਵਿੱਚ, ਮੁਲਜ਼ਮਾਂ ਖਿਲਾਫ ਯੂਏਪੀਏ ਅਤੇ ਹੋਰ ਅਪਰਾਧਿਕ ਕਾਰਵਾਈਆਂ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਾਂ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Follow Us
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...