ਜਲੰਧਰ ਦੇ ਸਾਰੇ ਸਕੂਲਾਂ ‘ਚ ਛੁੱਟੀ, ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕਾਲਜ ਤੇ ਰੇਲਵੇ ਟ੍ਰੈਕ ਦਾ ਵੀ ਜ਼ਿਕਰ
Jalandhar School Threat: ਜਲੰਧਰ ਦੇ ਆਈਵੀ ਵਰਲਡ ਸਕੂਲ 'ਚ ਮਾਪੇ ਲਗਾਤਾਰ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚਦੇ ਦਿਖਾਈ ਦੇ ਰਹੇ ਹਨ। ਪੁਲਿਸ ਪ੍ਰਸ਼ਾਸਨ ਮੌਕੇ 'ਤੇ ਮੌਜੂਦ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਬ ਸਕੁਐਡ ਟੀਮ ਨੂੰ ਬੁਲਾਇਆ ਗਿਆ ਹੈ ਤੇ ਟੀਮ ਸਕੂਲ 'ਚ ਮੌਜੂਦ ਹੈ। ਬੱਚਿਆਂ ਨੂੰ ਪਹਿਲਾਂ ਸਕੂਲ ਦੇ ਮੈਦਾਨ 'ਚ ਲਿਆਂਦਾ ਗਿਆ ਹੈ ਹੈ ਤੇ ਫਿਰ ਉਨ੍ਹਾਂ ਦੇ ਮਾਪਿਆਂ ਨਾਲ ਘਰ ਭੇਜਿਆ ਜਾ ਰਿਹਾ ਹੈ।
ਜਲੰਧਰ ‘ਚ ਕਈ ਪ੍ਰਾਈਵੇਟ ਸਕੂਲਾਂ, ਇੱਕ ਕਾਲਜ ਤੇ ਇੱਕ ਰੇਲਵੇ ਟ੍ਰੈਕ ਨੂੰ ਬੰਬਾਂ ਨਾਲ ਧਮਕੀਆਂ ਵਾਲੇ ਈਮੇਲ ਮਿਲੇ ਹਨ। ਜਿਸ ਨਾਲ ਪੁਲਿਸ ਪ੍ਰਸ਼ਾਸਨ ‘ਚ ਦਹਿਸ਼ਤ ਫੈਲ ਗਈ ਹੈ। ਜਦੋਂ ਸਕੂਲ ਪ੍ਰਬੰਧਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ, ਤਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਤੇ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੋਵਾਂ ਨੇ ਤੁਰੰਤ ਪੁਲਿਸ ਟੀਮਾਂ ਨੂੰ ਸਕੂਲਾਂ ‘ਚ ਭੇਜਿਆ। ਮਾਪੇ ਹੁਣ ਬੱਚਿਆਂ ਨੂੰ ਸਕੂਲ ਤੋਂ ਲੈਣ ਲਈ ਪਹੁੰਚ ਰਹੇ ਹਨ।
ਜਲੰਧਰ ਦੇ ਆਈਵੀ ਵਰਲਡ ਸਕੂਲ ‘ਚ ਮਾਪੇ ਲਗਾਤਾਰ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚਦੇ ਦਿਖਾਈ ਦੇ ਰਹੇ ਹਨ। ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੰਬ ਸਕੁਐਡ ਟੀਮ ਨੂੰ ਬੁਲਾਇਆ ਗਿਆ ਹੈ ਤੇ ਟੀਮ ਸਕੂਲ ‘ਚ ਮੌਜੂਦ ਹੈ। ਬੱਚਿਆਂ ਨੂੰ ਪਹਿਲਾਂ ਸਕੂਲ ਦੇ ਮੈਦਾਨ ‘ਚ ਲਿਆਂਦਾ ਗਿਆ ਹੈ ਹੈ ਤੇ ਫਿਰ ਉਨ੍ਹਾਂ ਦੇ ਮਾਪਿਆਂ ਨਾਲ ਘਰ ਭੇਜਿਆ ਜਾ ਰਿਹਾ ਹੈ।
ਆਪਣੇ ਬੱਚਿਆਂ ਨੂੰ ਲੈਣ ਆਏ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਖ਼ਬਰਾਂ ਰਾਹੀਂ ਪਤਾ ਲੱਗਾ ਕਿ ਜਿਸ ਸਕੂਲ ‘ਚ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ, ਉਸ ਨੂੰ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ ਤੇ ਉਹ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚੇ। ਇੱਕ ਬੱਚੇ ਦੇ ਮਾਪਿਆਂ ਨੇ ਕਿਹਾ ਕਿ ਸਕੂਲ ‘ਚ ਸੁਰੱਖਿਆ ਦੀਆਂ ਕਮੀਆਂ ਵੀ ਵੇਖੀਆਂ ਗਈਆਂ ਹਨ, ਦਾਖਲ ਹੋਣ ਜਾਂ ਜਾਣ ਤੋਂ ਪਹਿਲਾਂ ਕਿਸੇ ਦੀ ਵੀ ਜਾਂਚ ਨਹੀਂ ਕੀਤੀ ਗਈ।
ਇਸ ਦੌਰਾਨ, ਜਲੰਧਰ ਕਮਿਸ਼ਨਰੇਟ ਦੇ ਇੱਕ ਪੁਲਿਸ ਅਧਿਕਾਰੀ, ਏਸੀਪੀ ਪੰਕਜ ਸ਼ਰਮਾ ਨੇ ਕਿਹਾ ਕਿ ਸਕੂਲ ਇਸ ਸਮੇਂ ਜਾਂਚ ਅਧੀਨ ਹੈ ਤੇ ਮਾਪੇ ਬੱਚਿਆਂ ਨੂੰ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਕੂਲ ਪ੍ਰਬੰਧਨ ਨੇ ਜਲੰਧਰ ਦੇ ਡੀਸੀ ਨੂੰ ਈਮੇਲ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਸਕੂਲ ਪਹੁੰਚੀ ਤੇ ਹੁਣ ਈਮੇਲ ਧਮਕੀ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਬੰਬ ਸਕੁਐਡ ਅੰਦਰ ਮੌਜੂਦ ਹੈ।