ਜਲੰਧਰ 'ਚ ਡੀ.ਜੀ.ਪੀ ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਥਾਣਾ ਰਾਮਾ ਮੰਡੀ 'ਚ ਕੰਮਕਾਜ ਦਾ ਜਾਇਜ਼ਾ | jalandhar punjab dgp gaurav yadav visit rama mandi police thana know full in punjabi Punjabi news - TV9 Punjabi

DGP Gaurav Yadav Visit: ਜਲੰਧਰ ‘ਚ ਡੀ.ਜੀ.ਪੀ ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਥਾਣਾ ਰਾਮਾ ਮੰਡੀ ‘ਚ ਕੰਮਕਾਜ ਦਾ ਜਾਇਜ਼ਾ

Updated On: 

25 Oct 2024 12:03 PM

Jalandhar News: ਅੱਜ ਸਵੇਰੇ ਜਦੋਂ ਡੀਜੀਪੀ ਗੌਰਵ ਯਾਦਵ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਚੌਕਸ ਹੋ ਗਏ। ਜਦੋਂ ਡੀਜੀਪੀ ਗੌਰਵ ਯਾਦਵ ਸਖ਼ਤ ਸੁਰੱਖਿਆ ਦਰਮਿਆਨ ਥਾਣੇ ਪੁੱਜੇ ਤਾਂ ਉੱਥੇ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਡੀਸੀਪੀ ਆਦਿਤਿਆ, ਏਸੀਪੀ ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ।

DGP Gaurav Yadav Visit: ਜਲੰਧਰ ਚ ਡੀ.ਜੀ.ਪੀ ਗੌਰਵ ਯਾਦਵ ਦਾ ਅਚਨਚੇਤ ਨਿਰੀਖਣ, ਥਾਣਾ ਰਾਮਾ ਮੰਡੀ ਚ ਕੰਮਕਾਜ ਦਾ ਜਾਇਜ਼ਾ

ਜਲੰਧਰ 'ਚ ਡੀ.ਜੀ.ਪੀ ਗੌਰਵ ਯਾਦਵ ਦਾ ਅਚਨਚੇਤ ਨਿਰੀਖਣ

Follow Us On

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦੇ ਰਾਮਾਮੰਡੀ ਥਾਣੇ ਵਿੱਚ ਪਹੁੰਚ ਕੇ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਥਾਣੇ ਵਿੱਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡੀਜੀਪੀ ਗੌਰਵ ਯਾਦਵ ਨੇ ਥਾਣੇ ਵਿੱਚ ਮੌਜੂਦ ਅਧਿਕਾਰੀਆਂ ਨੂੰ ਕਾਰਵਾਈ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤਣ ਦੇ ਹੁਕਮ ਦਿੱਤੇ।

ਦੱਸ ਦੇਈਏ ਕਿ ਅੱਜ ਸਵੇਰੇ ਜਦੋਂ ਡੀਜੀਪੀ ਗੌਰਵ ਯਾਦਵ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਚੌਕਸ ਹੋ ਗਏ। ਜਦੋਂ ਡੀਜੀਪੀ ਗੌਰਵ ਯਾਦਵ ਸਖ਼ਤ ਸੁਰੱਖਿਆ ਦਰਮਿਆਨ ਥਾਣੇ ਪੁੱਜੇ ਤਾਂ ਉੱਥੇ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਡੀਸੀਪੀ ਆਦਿਤਿਆ, ਏਸੀਪੀ ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀਜੀਪੀ ਨੇ ਕਰੀਬ ਅੱਧਾ ਘੰਟਾ ਥਾਣੇ ਵਿੱਚ ਬਿਤਾਇਆ। ਜਿੱਥੇ ਉਹਨਾਂ ਨੇ ਪੁਲਿਸ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਮੁਹਾਲੀ ਤੇ ਲੁਧਿਆਣਾ ਚ ਵੀ ਕੀਤਾ ਸੀ ਦੌਰਾ

ਡੀਜੀਪੀ ਗੌਰਵ ਯਾਦਵ ਨੇ ਜਲੰਧਰ ਤੋਂ ਪਹਿਲਾਂ ਲੁਧਿਆਣਾ ਦਾ ਨਿਰੀਖਣ ਕੀਤਾ ਸੀ। ਜਿੱਥੇ ਉਨ੍ਹਾਂ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਭਵਿੱਖ ਵਿੱਚ ਅਪਰਾਧ ਨੂੰ ਘੱਟ ਕਰਨ ਦੀ ਗੱਲ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਲਦੀ ਹੀ 10 ਹਜ਼ਾਰ ਨਵੀਂ ਪੁਲਿਸ ਭਰਤੀ ਹੋਣ ਜਾ ਰਹੀ ਹੈ। ਲੁਧਿਆਣਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਦੱਸਿਆ ਕਿ 14 ਨਵੇਂ ਪੀਸੀਆਰ ਵਾਹਨ ਭੇਜੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਵਾਹਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਦਿੱਤੇ ਜਾਣਗੇ।

Exit mobile version