AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ਵਿੱਚ ਸਵੇਰੇ-ਸਵੇਰੇ ਪੁਲਿਸ ਦੀ ਛਾਪੇਮਾਰੀ, ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ

Jalandhar News: ਪੁਲਿਸ ਛਾਪੇਮਾਰੀ ਦੌਰਾਨ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹੀ ਘਰਾਂ ਦੀ ਤਲਾਸ਼ੀ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਸਰਚ ਆਪ੍ਰੇਸ਼ਨ ਸ਼ਹਿਰ ਦੀ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਲੁਟੇਰਿਆਂ 'ਤੇ ਸ਼ਿਕੰਜਾ ਕੱਸਣ ਲਈ ਚਲਾਇਆ ਗਿਆ ਸੀ।

ਜਲੰਧਰ ਵਿੱਚ ਸਵੇਰੇ-ਸਵੇਰੇ ਪੁਲਿਸ ਦੀ ਛਾਪੇਮਾਰੀ, ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ
Follow Us
davinder-kumar-jalandhar
| Updated On: 01 Mar 2025 09:56 AM IST

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਹੀ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ 3 ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਕਾਰਨ, ਅੱਜ ਸਵੇਰੇ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਅਤੇ ਕਾਜ਼ੀ ਮੰਡੀ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ। ਪੁਲਿਸ ਦੀ ਛਾਪੇਮਾਰੀ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਇਹ ਕਾਰਵਾਈ ਭਾਰੀ ਤਾਕਤ ਨਾਲ ਕੀਤੀ ਜਾ ਰਹੀ ਹੈ।

ਪੁਲਿਸ ਛਾਪੇਮਾਰੀ ਦੌਰਾਨ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹੀ ਘਰਾਂ ਦੀ ਤਲਾਸ਼ੀ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਸਰਚ ਆਪ੍ਰੇਸ਼ਨ ਸ਼ਹਿਰ ਦੀ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਅਤੇ ਲੁਟੇਰਿਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਇਆ ਗਿਆ ਸੀ। ਆਪ੍ਰੇਸ਼ਨ ਕਾਸੋ ਸਵੇਰੇ 7 ਵਜੇ ਸ਼ੁਰੂ ਹੋਇਆ। 100 ਤੋਂ ਵੱਧ ਕਰਮਚਾਰੀ ਜਾਂਚ ਲਈ ਪਹੁੰਚੇ।

ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ

ਕਾਰਵਾਈ ਦੌਰਾਨ, ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਮਾਮਲੇ ਲੰਬਿਤ ਸਨ ਜਾਂ ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ। 20 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ। ਟੀਮਾਂ ਨੇ ਅੱਜ ਸਵੇਰ ਤੋਂ ਹੀ ਉਕਤ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਪੁਲਿਸ ਨੇ ਕਿਸੇ ਦੇ ਜਾਗਣ ਤੋਂ ਪਹਿਲਾਂ ਹੀ ਪੁਲਿਸ ਟੀਮਾਂ ਨੇ ਛਾਪਾ ਮਾਰ ਦਿੱਤਾ। ਕਈ ਥਾਣਿਆਂ ਦੇ ਐਸਐਚਓ ਅਤੇ ਇਲਾਕੇ ਦੇ ਏਸੀਪੀ ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ ਸਨ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,