ਜਲੰਧਰ ‘ਚ ਦਰਦਨਾਕ ਸੜਕ ਹਾਦਸਾ, 2 ਦੋਸਤਾਂ ਦੀ ਮੌਤ; ਜਨਮਦਿਨ ਪਾਰਟੀ ਤੋਂ ਆ ਰਹੇ ਸਨ ਵਾਪਸ

Updated On: 

01 Nov 2026 10:11 AM IST

ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਹਾਦਸੇ ਦੀ ਜਾਣਕਾਰੀ ਮਿਲੀ ਸੀ। ਪੁਲਿਸ ਟੀਮ ਜਦੋਂ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਫਲਾਈਓਵਰ 'ਤੇ ਸਫ਼ਾਈ ਕਰ ਰਹੇ ਸਨ। ਕੂੜਾ-ਕਰਕਟ ਇਕੱਠਾ ਕਰਨ ਲਈ ਉਨ੍ਹਾਂ ਨੇ ਫਲਾਈਓਵਰ 'ਤੇ ਟਰੈਕਟਰ-ਟਰਾਲੀ ਖੜ੍ਹੀ ਕੀਤੀ ਹੋਈ ਸੀ।

ਜਲੰਧਰ ਚ ਦਰਦਨਾਕ ਸੜਕ ਹਾਦਸਾ, 2 ਦੋਸਤਾਂ ਦੀ ਮੌਤ; ਜਨਮਦਿਨ ਪਾਰਟੀ ਤੋਂ ਆ ਰਹੇ ਸਨ ਵਾਪਸ

ਜਲੰਧਰ ‘ਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਿਸ ਲਾਈਨ ਨੇੜੇ ਸਥਿਤ ਫਲਾਈਓਵਰ ‘ਤੇ ਵਾਪਰਿਆ। ਦੋਵੇਂ ਨੌਜਵਾਨ ਕਾਰ ‘ਚ ਸਵਾਰ ਹੋ ਕੇ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਫਲਾਈਓਵਰ ‘ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਪਿੱਛਿਓਂ ਜਾ ਟਕਰਾਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਤੜਕੇ ਕਰੀਬ 3 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ।

ਫਲਾਈਓਵਰ ‘ਤੇ ਨਗਰ ਨਿਗਮ ਦੇ ਕਰਮਚਾਰੀ ਕਰ ਰਹੇ ਸਨ ਸਫ਼ਾਈ

ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਹਾਦਸੇ ਦੀ ਜਾਣਕਾਰੀ ਮਿਲੀ ਸੀ। ਪੁਲਿਸ ਟੀਮ ਜਦੋਂ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਫਲਾਈਓਵਰ ‘ਤੇ ਸਫ਼ਾਈ ਕਰ ਰਹੇ ਸਨ। ਕੂੜਾ-ਕਰਕਟ ਇਕੱਠਾ ਕਰਨ ਲਈ ਉਨ੍ਹਾਂ ਨੇ ਫਲਾਈਓਵਰ ‘ਤੇ ਟਰੈਕਟਰ-ਟਰਾਲੀ ਖੜ੍ਹੀ ਕੀਤੀ ਹੋਈ ਸੀ।

ਕਾਰ ‘ਚ ਸਵਾਰ ਸਨ 5 ਨੌਜਵਾਨ

ਐਸਐਚਓ ਨੇ ਦੱਸਿਆ ਕਿ ਕਾਰ ਬੀਐਮਸੀ ਚੌਕ ਵੱਲੋਂ ਬੀਐਸਐਫ ਚੌਕ ਵੱਲ ਫਲਾਈਓਵਰ ਤੋਂ ਲੰਘ ਰਹੀ ਸੀ। ਇਸੇ ਦੌਰਾਨ ਕਾਰ ਸਿੱਧੀ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਹਾਦਸੇ ਸਮੇਂ ਕਾਰ ‘ਚ ਕੁੱਲ 5 ਨੌਜਵਾਨ ਸਵਾਰ ਸਨ।

ਦੋਵਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂ

ਪੁਲਿਸ ਅਧਿਕਾਰੀ ਮੁਤਾਬਕ, ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ।

Loading...
Unable to load recommendations.
Follow Us