ਜਲੰਧਰ ਦਿਹਾਤੀ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਤੇਜ਼, ਸੰਵੇਦਨਸ਼ੀਲ ਇਲਾਕਿਆਂ ‘ਚ ਵਿਸ਼ੇਸ਼ ਚੈਕਿੰਗ
ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ, ਸਪਲਾਈ ਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਵਿਕਰੀ ਨੂੰ ਠੱਲ੍ਹ ਪਾਉਣ ਲਈ ਹਰਵਿੰਦਰ ਸਿੰਘ ਵਿਰਕ, ਐਸਐਸਪੀ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ CASO ਚਲਾਏ ਗਏ। ਇਨ੍ਹਾਂ ਮੁਹਿੰਮਾਂ ਦੌਰਾਨ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਲਈ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਤਸਦੀਕ, ਵਾਹਨਾਂ ਦੀ ਚੈਕਿੰਗ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕੀਤਾ ਗਿਆ।
ਇਹ ਸਾਰੇ ਆਪਰੇਸ਼ਨ ਸਬੰਧਤ ਸਬ-ਡਵੀਜ਼ਨਾਂ ਦੇ ਡੀਐਸਪੀਜ਼ ਦੀ ਨਿਗਰਾਨੀ ਹੇਠ ਕੀਤੇ ਗਏ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਖੁਦ ਮੌਕੇ ਤੇ ਪਹੁੰਚ ਕੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਟੀਮਾਂ ਨੂੰ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਡੂੰਘਾਈ ਨਾਲ ਤਲਾਸ਼ੀ ਤੇ ਚੈਕਿੰਗ
CASO ਦੌਰਾਨ ਨਸ਼ਿਆਂ ਨਾਲ ਸਬੰਧਤ ਚਿੰਨ੍ਹਿਤ ਹੌਟਸਪੌਟਸ ਤੋਂ ਇਲਾਵਾ ਖਾਲੀ ਮਕਾਨਾਂ, ਸੁੰਨਸਾਨ ਥਾਵਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਨੂੰ ਵਿਸ਼ੇਸ਼ ਤੌਰ ਤੇ ਕਵਰ ਕੀਤਾ ਗਿਆ। ਇਨ੍ਹਾਂ ਥਾਵਾਂ ਦੀ ਡੂੰਘਾਈ ਨਾਲ ਤਲਾਸ਼ੀ ਤੇ ਚੈਕਿੰਗ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਦੀ ਵਰਤੋਂ ਨਸ਼ਿਆਂ ਦੀ ਵਿਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਲਈ ਨਾ ਕੀਤੀ ਜਾ ਰਹੀ ਹੋਵੇ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਵਿੱਚ NDPS ਐਕਟ ਤਹਿਤ 04 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ।
ਨਸ਼ਾ ਤਸਕਰੀ ਵਿੱਚ ਸ਼ਾਮਲ ਤੱਤਾਂ ਤੇ ਨਜ਼ਰ
ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ, ਸਪਲਾਈ ਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
SSP ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਤਸਕਰੀ ਵਿੱਚ ਸ਼ਾਮਲ ਤੱਤਾਂ ਤੇ ਨੇੜਿਓਂ ਨਜ਼ਰ ਰੱਖਣ ਲਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਪਰੇਸ਼ਨਾਂ ਦੀ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਖੁਦ ਮੌਕੇ ਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਅਜਿਹੀਆਂ ਵਿਸ਼ੇਸ਼ ਅਤੇ ਅਚਨਚੇਤ ਚੈਕਿੰਗ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ। ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।


