AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਿਲੌਰ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਹਥਿਆਰਾਂ ਸਮੇਤ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ; ਪਿਸਤੌਲ ਤੇ ਕਾਰਤੂਸ ਬਰਾਮਦ

ਜਲੰਧਰ ਦਿਹਾਤੀ ਪੁਲਿਸ ਦੀ ਥਾਣਾ ਫ਼ਿਲੌਰ ਟੀਮ ਨੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 6 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਤਲੁਜ ਪੁਲ 'ਤੇ ਸਥਿਤ ਹਾਈ-ਟੈਕ ਨਾਕੇ 'ਤੇ ਚੈਕਿੰਗ ਦੌਰਾਨ ਇੱਕ ਸਵਿਫ਼ਟ ਕਾਰ (ਨੰਬਰ PB-02-ER-2316) 'ਚ ਸਵਾਰ 6 ਮੁਲਜ਼ਮਾਂ ਨੂੰ ਦਬੋਚ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ .30 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ 3 ਜਿਊਂਦੇ ਕਾਰਤੂਸ ਬਰਾਮਦ ਕੀਤੇ ਹਨ।

ਫ਼ਿਲੌਰ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਹਥਿਆਰਾਂ ਸਮੇਤ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ; ਪਿਸਤੌਲ ਤੇ ਕਾਰਤੂਸ ਬਰਾਮਦ
davinder-kumar-jalandhar
| Updated On: 22 Jul 2026 20:36 PM IST
Share

ਜਲੰਧਰ ਦਿਹਾਤੀ ਪੁਲਿਸ ਦੀ ਥਾਣਾ ਫ਼ਿਲੌਰ ਟੀਮ ਨੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 6 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਤਲੁਜ ਪੁਲ ‘ਤੇ ਸਥਿਤ ਹਾਈ-ਟੈਕ ਨਾਕੇ ‘ਤੇ ਚੈਕਿੰਗ ਦੌਰਾਨ ਇੱਕ ਸਵਿਫ਼ਟ ਕਾਰ (ਨੰਬਰ PB-02-ER-2316) ‘ਚ ਸਵਾਰ 6 ਮੁਲਜ਼ਮਾਂ ਨੂੰ ਦਬੋਚ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .30 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ 3 ਜਿਊਂਦੇ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ।

ਇਹ ਸਫ਼ਲ ਕਾਰਵਾਈ ਸੀਨੀਅਰ ਪੁਲਿਸ ਕਪਤਾਨ (SSP) ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ, ਪੁਲਿਸ ਕਪਤਾਨ ਵਿਨੀਤ ਆਹਲਾਵਤ ਅਤੇ ਉੱਪ ਪੁਲਿਸ ਕਪਤਾਨ ਭਾਰਤ ਮਸੀਹ ਲਧੜ ਦੀ ਦੇਖ-ਰੇਖ ਹੇਠ ਥਾਣਾ ਫ਼ਿਲੌਰ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ

  • ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ (ਵਾਸੀ ਪਿੰਡ ਬੋੜੇਵਾਲ ਕੰਗ, ਥਾਣਾ ਮਜੀਠਾ, ਅੰਮ੍ਰਿਤਸਰ)
  • ਕਰਨਦੀਪ ਸਿੰਘ ਉਰਫ਼ ਕਰਨ (ਵਾਸੀ ਫ਼ਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ)
  • ਰੌਬਿਨਪ੍ਰੀਤ ਸਿੰਘ (ਵਾਸੀ ਪਿੰਡ ਬੱਦੋਵਾਲ ਕਲਾਂ, ਥਾਣਾ ਫ਼ਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ)
  • ਰਾਜੇਸ਼ਵਰ ਸਿੰਘ (ਵਾਸੀ ਪਿੰਡ ਕੋਟਲਾ ਗੁਜਰਾਂ, ਥਾਣਾ ਮਜੀਠਾ, ਅੰਮ੍ਰਿਤਸਰ)
  • ਮਨਜੀਤ ਸਿੰਘ (ਵਾਸੀ ਪਿੰਡ ਸੰਗਤਪੁਰਾ, ਥਾਣਾ ਝੰਡੇਰ, ਅੰਮ੍ਰਿਤਸਰ)
  • ਨਿਖਿਲ (ਵਾਸੀ ਸਦਰ ਬਾਜ਼ਾਰ, ਥਾਣਾ ਕੈਂਟ, ਅੰਮ੍ਰਿਤਸਰ)

ਸਸਤੇ ‘ਚ ਖ਼ਰੀਦ ਕੇ ਮਹਿੰਗੇ ਭਾਅ ਵੇਚਦੇ ਸਨ ਹਥਿਆਰ

ਫ਼ਿਲੌਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਰੰਭਕ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਇਹ ਗਿਰੋਹ ਘੱਟ ਕੀਮਤ ‘ਤੇ ਗ਼ੈਰ-ਕਾਨੂੰਨੀ ਹਥਿਆਰ ਹਾਸਲ ਕਰਦਾ ਸੀ ਅਤੇ ਫਿਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰਾਧੀ ਅਨਸਰਾਂ ਨੂੰ ਮਹਿੰਗੇ ਭਾਅ ‘ਤੇ ਵੇਚਦਾ ਸੀ। ਤਫ਼ਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਫ਼ਿਲੌਰ ਇਲਾਕੇ ਵਿੱਚ ਹੀ ਕਿਸੇ ਹੋਰ ਗਿਰੋਹ ਜਾਂ ਵਿਅਕਤੀ ਨੂੰ ਸਪਲਾਈ ਕੀਤਾ ਜਾਣਾ ਸੀ, ਪਰ ਪੁਲਿਸ ਦੀ ਤਸੱਲੀਬਖ਼ਸ਼ ਸਖ਼ਤੀ ਅਤੇ ਮੁਸਤੈਦੀ ਕਾਰਨ ਇਹ ਪੂਰਾ ਨੈੱਟਵਰਕ ਬੇਨਕਾਬ ਹੋ ਗਿਆ।

ਪੁਲਿਸ ਰਿਮਾਂਡ ‘ਚ ਹੋ ਸਕਦੇ ਹਨ ਵੱਡੇ ਖ਼ੁਲਾਸੇ

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਟੀਮ ਵੱਲੋਂ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹਥਿਆਰਾਂ ਦੇ ਮੁੱਖ ਸਰੋਤ, ਮੁੱਖ ਸਪਲਾਇਰ ਅਤੇ ਫ਼ਿਲੌਰ ਵਿੱਚ ਇਹ ਹਥਿਆਰ ਪ੍ਰਾਪਤ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਆਉਣ ਵਾਲੇ ਦਿਨਾਂ ‘ਚ ਹੋਰ ਵੀ ਵੱਡੇ ਖ਼ੁਲਾਸੇ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਸੰਭਾਵਨਾ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...