AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਾਲੀ ਸਾੜਨ ‘ਤੇ ਜਲੰਧਰ ਪੁਲਿਸ ਸਖ਼ਤ, ਕੇਸ ਦਰਜ ਕਰਨ ਦੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਤਰੇ ਉੱਚ ਅਧਿਕਾਰੀ

ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਦੀ ਸੰਭਾਲ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਜ਼ਿਲ੍ਹੇ ਭਰ ਵਿੱਚ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿੱਥੇ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਪਰਾਲੀ ਸਾੜਨ 'ਤੇ ਜਲੰਧਰ ਪੁਲਿਸ ਸਖ਼ਤ, ਕੇਸ ਦਰਜ ਕਰਨ ਦੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਤਰੇ ਉੱਚ ਅਧਿਕਾਰੀ
davinder-kumar-jalandhar
| Published: 07 Nov 2026 14:47 PM IST
Share

ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਦੀ ਸੰਭਾਲ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਜ਼ਿਲ੍ਹੇ ਭਰ ਵਿੱਚ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿੱਥੇ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਪਰਾਲੀ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਵਿਗਿਆਨਕ ਢੰਗਾਂ ਨਾਲ ਇਸ ਦੇ ਸੁਚੱਜੇ ਪ੍ਰਬੰਧਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

SSP ਖ਼ੁਦ ਕਰ ਰਹੇ ਨੇ ਜ਼ਮੀਨੀ ਨਿਗਰਾਨੀ

ਇਸ ਸਮੁੱਚੀ ਮੁਹਿੰਮ ਦੀ ਕਮਾਂਡ ਖ਼ੁਦ ਐੱਸ.ਐੱਸ.ਪੀ. ਜਲੰਧਰ ਦਿਹਾਤੀ, ਸ. ਹਰਵਿੰਦਰ ਸਿੰਘ ਵਿਰਕ (ਪੀ.ਪੀ.ਐੱਸ.) ਨੇ ਸੰਭਾਲੀ ਹੋਈ ਹੈ ਅਤੇ ਉਹ ਨਿੱਜੀ ਤੌਰ ‘ਤੇ ਸਾਰੇ ਪ੍ਰਬੰਧਾਂ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਐੱਸ.ਐੱਸ.ਪੀ. ਵਿਰਕ ਵੱਲੋਂ ਜ਼ਮੀਨੀ ਪੱਧਰ ‘ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਨੂੰ ਵੀ ਪੂਰੀ ਸ਼ਿੱਦਤ ਅਤੇ ਗੰਭੀਰਤਾ ਨਾਲ ਚਲਾਇਆ ਜਾਵੇ ਤਾਂ ਜੋ ਜ਼ਮੀਨੀ ਪੱਧਰ ‘ਤੇ ਉਸਾਰੂ ਨਤੀਜੇ ਸਾਹਮਣੇ ਆ ਸਕਣ।

ਹੁਣ ਤੱਕ 16 ਕੇਸ ਦਰਜ

ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਾਲੀ ਸਾੜਨ ਦੀਆਂ ਉਲੰਘਣਾਵਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ 16 ਐੱਫ.ਆਈ.ਆਰ. (FIRs) ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਸਮੂਹ ਸਬ-ਡਿਵੀਜ਼ਨਾਂ ਅੰਦਰ ਸਬੰਧਤ ਡੀ.ਐੱਸ.ਪੀਜ਼ (DSPs) ਦੀ ਅਗਵਾਈ ਹੇਠ ਥਾਣਾ ਮੁਖੀਆਂ (SHOs) ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਜਾਗਰੂਕਤਾ ਸੈਸ਼ਨਾਂ ਦੌਰਾਨ ਕਿਸਾਨ ਭਾਈਚਾਰੇ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਦੱਸਿਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਤਕਨੀਕਾਂ ਤੇ ਮਸ਼ੀਨਰੀ ਦੀ ਵਰਤੋਂ ਕਰਨ ਦੇ ਲਾਭ ਸਾਂਝੇ ਕੀਤੇ ਜਾ ਰਹੇ ਹਨ।

ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਗੰਭੀਰ ਖ਼ਤਰਾ

ਪਰਾਲੀ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ਹੋਣ ਵਾਲਾ ਜ਼ਹਿਰੀਲਾ ਧੂੰਆਂ ਸਮੁੱਚੀ ਆਬੋ-ਹਵਾ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰ ਦਿੰਦਾ ਹੈ। ਇਸ ਧੂੰਏਂ ਕਾਰਨ ਦਮਾ, ਸਾਹ ਲੈਣ ਵਿੱਚ ਤਕਲੀਫ਼, ਅੱਖਾਂ ਵਿੱਚ ਜਲਣ ਅਤੇ ਦਿਲ ਤੇ ਫੇਫੜਿਆਂ ਨਾਲ ਸਬੰਧਤ ਗੰਭੀਰ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਸ ਦੇ ਨਾਲ ਹੀ ਸੜਕਾਂ ‘ਤੇ ਧੂੰਆਂ ਛਾ ਜਾਣ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਜਾਂਦੀ ਹੈ, ਜਿਸ ਨਾਲ ਭਿਆਨਕ ਸੜਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਖੇਤੀਬਾੜੀ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਅੱਗ ਲਗਾਉਣ ਨਾਲ ਜ਼ਮੀਨ ਅੰਦਰਲੇ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਕੁਦਰਤੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਦੇ ਨਾਲ-ਨਾਲ ਖੇਤੀ ਨੂੰ ਵੀ ਵੱਡਾ ਨੁਕਸਾਨ ਪਹੁੰਚਦਾ ਹੈ।

ਆਧੁਨਿਕ ਤਕਨੀਕਾਂ ਅਪਣਾਉਣ ਦੀ ਅਪੀਲ

ਜਲੰਧਰ ਦਿਹਾਤੀ ਪੁਲਿਸ ਨੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਸਰਕਾਰ ਵੱਲੋਂ ਸਬਸਿਡੀ ‘ਤੇ ਦਿੱਤੀ ਜਾ ਰਹੀ ਮਸ਼ੀਨਰੀ ਅਤੇ ਹੋਰ ਆਧੁਨਿਕ ਵਿਗਿਆਨਕ ਸਾਧਨਾਂ ਰਾਹੀਂ ਇਸ ਦਾ ਸਥਾਈ ਨਿਬੇੜਾ ਕਰਨ। ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੁਹਰਾਇਆ ਕਿ ਪਰਾਲੀ ਦੀ ਸਮੱਸਿਆ ‘ਤੇ ਕਾਬੂ ਪਾਉਣਾ ਸਿਰਫ਼ ਪ੍ਰਸ਼ਾਸਨ ਜਾਂ ਪੁਲਿਸ ਦਾ ਕੰਮ ਨਹੀਂ ਹੈ, ਸਗੋਂ ਇਹ ਸਮਾਜ ਦੇ ਹਰੇਕ ਨਾਗਰਿਕ ਦੀ ਨੈਤਿਕ ਅਤੇ ਸਾਂਝੀ ਜ਼ਿੰਮੇਵਾਰੀ ਬਣਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਟੀਚੇ ਨੂੰ ਕਿਸਾਨਾਂ ਦੇ ਸਰਗਰਮ ਸਹਿਯੋਗ ਅਤੇ ਸਮਾਜਿਕ ਜਾਗਰੂਕਤਾ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਤਾਰ ਪੁਖ਼ਤਾ ਨਿਗਰਾਨੀ ਜਾਰੀ ਰਹੇਗੀ; ਜਿੱਥੇ ਇੱਕ ਪਾਸੇ ਸਮਝਾਉਣ ਅਤੇ ਜਾਗਰੂਕ ਕਰਨ ਦਾ ਕੰਮ ਚੱਲੇਗਾ, ਉੱਥੇ ਹੀ ਨਿਯਮਾਂ ਨੂੰ ਛਿੱਕੇ ਟੰਗ ਕੇ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਹਰ ਹਾਲ ਯਕੀਨੀ ਬਣਾਈ ਜਾਵੇਗੀ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...