ਜਲੰਧਰ ਦੇਹਾਤ ਦੇ SSP ਮੁਖਵਿੰਦਰ ਸਿੰਘ ਭੁੱਲਰ ਨੂੰ ਹਾਈਕੋਰਟ ਨੇ ਲਗਾਇਆ ਜੁਰਮਾਨਾ, ਜਾਣੋ ਕੀ ਹੈ ਮਾਮਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੂੰ ਫਟਕਾਰ ਲਗਾਉਂਦੇ ਹੋਈਆਂ ਜੁਰਮਾਨਾ ਲਗਾਇਆ ਹੈ। ਦਰਅਸਲ, ਧੋਖਾਧੜੀ ਦੇ ਮਾਮਲੇ 'ਚ ਤੀਜੀ ਵਾਰ ਪਿਓ-ਪੁੱਤ ਵੱਲੋਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜੋ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਜਿਸ 'ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਐੱਸਐੱਸਪੀ ਨੂੰ 5-5 ਹਜ਼ਾਰ ਰੁਪਏ ਜੁਰਮਾਨਾ ਆਪਣੀ ਜੇਬ 'ਚੋਂ ਪਿਓ-ਪੁੱਤ ਨੂੰ ਅਦਾ ਕਰਨਾ ਹੋਵੇਗਾ।

ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਸਐਸਪੀ ਨੂੰ ਫਟਕਾਰ ਲਗਾਉਂਦੇ ਹੋਈਆਂ ਜੁਰਮਾਨਾ ਲਗਾਇਆ ਹੈ। ਦਰਅਸਲ, ਇਹ ਤਾੜਨਾ ਪੁਲਿਸ ਵੱਲੋਂ ਧੋਖਾਧੜੀ ਦੇ ਮਾਮਲੇ ਵਿੱਚ ਸੰਵੇਦਨਸ਼ੀਲਤਾ ਨਾ ਦਿਖਾਉਣ ਲਈ ਦਿੱਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਤੀਜੀ ਵਾਰ ਪਿਓ-ਪੁੱਤ ਵੱਲੋਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜੋ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਜਿਸ ‘ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਐੱਸਐੱਸਪੀ ਨੂੰ 5-5 ਹਜ਼ਾਰ ਰੁਪਏ ਜੁਰਮਾਨਾ ਆਪਣੀ ਜੇਬ ‘ਚੋਂ ਪਿਓ-ਪੁੱਤ ਨੂੰ ਅਦਾ ਕਰਨਾ ਹੋਵੇਗਾ।