ਜਲੰਧਰ: ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਖਸ ਨੇ ਲਾਈਵ ਹੋ ਗੁਰੂ ਰਵਿਦਾਸ ਲਈ ਵਰਤੀ ਮੰਦੀ ਸ਼ਬਦਾਵਲੀ, ਮਾਮਲਾ ਦਰਜ਼

Updated On: 

26 Nov 2024 13:55 PM

ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਵੀ 9 ਮਹੀਨੇ ਪੁਰਾਣੀ ਹੈ। ਸਮਾਜ ਦੇ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਥਾਣਾ ਗੁਰਾਇਆ 'ਚ ਮਾਮਲਾ ਦਰਜ ਕਰ ਲਿਆ ਹੈ।

ਜਲੰਧਰ: ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਖਸ ਨੇ ਲਾਈਵ ਹੋ ਗੁਰੂ ਰਵਿਦਾਸ ਲਈ ਵਰਤੀ ਮੰਦੀ ਸ਼ਬਦਾਵਲੀ, ਮਾਮਲਾ ਦਰਜ਼
Follow Us On

ਸ੍ਰੀ ਗੁਰੂ ਰਵਿਦਾਸ ਮਹਾਰਾਜ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਸੋਸ਼ਲ ਮੀਡੀਆ ‘ਤੇ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਬੰਟੀ ਵਜੋਂ ਹੋਈ ਹੈ, ਜੋ ਇਸ ਸਮੇਂ ਇਟਲੀ ਵਿਚ ਰਹਿ ਰਿਹਾ ਹੈ। ਜਾਣਕਾਰੀ ਮੁਤਾਬਕ ਵਾਇਰਲ ਵੀਡੀਓ ਵੀ 9 ਮਹੀਨੇ ਪੁਰਾਣੀ ਹੈ। ਸਮਾਜ ਦੇ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਗੁਰਾਇਆ ‘ਚ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਡਾ: ਅੰਡੇਬਰਕਾਰ ਸੈਨਾ ਦੇ ਜਲੰਧਰ ਮੁਖੀ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਗੁਰਾਇਆ ਦੇ ਪਿੰਡ ਮੁਸੰਦਪੁਰ ਬਾੜਾ ਦਾ ਰਹਿਣ ਵਾਲਾ ਹੈ ਅਤੇ ਰਵਿਦਾਸ ਬਰਾਦਰੀ ਨਾਲ ਸਬੰਧਤ ਹੈ। ਉਹ 24 ਨਵੰਬਰ ਨੂੰ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਵਟਸਐਪ ‘ਤੇ 2 ਮਿੰਟ 1 ਸੈਕਿੰਡ ਦਾ ਵੀਡੀਓ ਆਇਆ। ਜਿਸ ਵਿੱਚ ਉਕਤ ਵਿਅਕਤੀ ਰਵਿਦਾਸ ਸਮਾਜ ਬਾਰੇ ਮੰਦੀ ਸ਼ਬਦਾਵਲੀ ਵਰਤ ਰਿਹਾ ਸੀ।

ਉਨ੍ਹਾਂ ਕਿਹਾ ਕਿ ਇਸ ਕਾਰਨ ਸਮੁੱਚੇ ਸਮਾਜ ਨੂੰ ਕਾਫੀ ਠੇਸ ਪਹੁੰਚੀ। ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਨੇ ਸੰਤ ਨਿਰੰਜਨ ਦਾਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮੁਲਜ਼ਮ ਨੇ ਲਾਈਵ ਵਿੱਚ ਕਿਹਾ ਕਿ ਅਸੀਂ ਇੱਕ ਨੂੰ ਮਾਰਿਆ ਹੈ ਅਤੇ ਦੂਜੇ ਦੀ ਵੀ ਵਾਰੀ ਹੈ। ਕੁਮਾਰ ਨੇ ਅੱਗੇ ਕਿਹਾ ਕਿ ਦੋਸ਼ੀਆਂ ਦੇ ਇਨ੍ਹਾਂ ਸ਼ਬਦਾਂ ਨਾਲ ਸਮਾਜ ਨੂੰ ਠੇਸ ਪਹੁੰਚੀ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਸਬੰਧੀ ਰਵਿਦਾਸ ਸਮਾਜ ਨੇ ਗੁਰਾਇਆ ਥਾਣੇ ਪਹੁੰਚ ਕੇ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਦੇਰ ਰਾਤ ਗੁਰਾਇਆ ਥਾਣੇ ਵਿੱਚ ਮਾਮਲੇ ਦੀ ਐਫਆਈਆਰ ਦਰਜ ਕੀਤੀ ਗਈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਲਸ਼ਨ ਕੁਮਾਰ ਵੱਲੋਂ ਸ਼ਿਕਾਇਤ ਮਿਲੀ ਹੈ, ਜਿਸ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਰਵਿਦਾਸ ਮਹਾਰਾਜ ਅਤੇ ਸ੍ਰੀ 108 ਸੰਤ ਡੇਰਾ ਬਾਬਾ ਨਿਰੰਜਨ ਦਾਸ ਵਿਰੁੱਧ ਗਲਤ ਸ਼ਬਦਾਵਲੀ ਵਰਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੰਜੀਵ ਕੁਮਾਰ ਵਾਸੀ ਪਿੰਡ ਖਾਲਸਾ ਖ਼ਿਲਾਫ਼ ਧਾਰਾ 299, 352 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version