ਜਲੰਧਰ ‘ਚ 3 ਦਿਨ ਸਕੂਲ ਰਹਿਣਗੇ ਬੰਦ, 21 ਦਸੰਬਰ ਨੂੰ ਹੋਣੀਆਂ ਹਨ ਨਗਰ ਨਿਗਮ ਚੋਣਾਂ
Jalandhar School Closed: ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਹ ਨਗਮ ਚੋਣਾਂ ਆਮ ਆਦਮੀ ਪਾਰਟੀ ਲਈ ਸਾਖ ਦਾ ਸਵਾਲ ਬਣਿਆ ਹੋਈਆਂ ਹਨ। ਕਿਊਂਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣਈਆਂ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਜਿੱਤ ਤੋਂ ਬਾਅਦ ਪਹਿਲੀ ਵਾਰ ਨਗਮ ਚੋਣਾਂ ਹੋ ਰਹਿਆਂ ਹਨ।
ਜਲੰਧਰ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਭਲਕੇ ਤੋਂ ਸਕੂਲਾਂ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਜਲੰਧਰ, ਫਿਲੌਰ, ਗੁਰਾਇਆ, ਬਿਲਗਾ, ਸ਼ਾਹਕੋਟ, ਨਕੋਦਰ, ਭੋਗਪੁਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ 20 ਦਸੰਬਰ ਤੋਂ 23 ਦਸੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਹੁਕਮ ਸ਼ੁੱਕਰਵਾਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਾਰੀ ਕੀਤਾ ਹੈ। ਜਿੱਥੇ ਚੋਣਾਂ ਦੇ ਮੱਦੇਨਜ਼ਰ ਬੂਥ ਬਣਾਏ ਜਾਣੇ ਹਨ।
ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਜਿਸ ਤੋਂ ਬਾਅਦ ਨਤੀਜੇ ਵੀ ਸ਼ਾਮ ਤੱਕ ਸਾਹਮਣੇ ਆ ਜਾਣਗੇ। ਸ਼ਹਿਰਾਂ ਦੀ ਸਰਕਾਰ ਯਾਨੀ ਕੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀ ਤਰ੍ਹਾਂ ਜੋਰ ਲਗਾਇਆ ਜਾ ਰਿਹਾ ਹੈ।
EVM ਰਾਹੀਂ ਹੋਣਗੀਆਂ ਨਗਰ ਨਿਗਮ ਚੋਣਾਂ
ਪੰਜਾਬ ਰਾਜ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਕਿਹਾ ਸੀ ਕਿ ਸੂਬੇ ਵਿੱਚ ਹੋਣ ਵਾਲਿਆਂ ਨਗਰ ਨਿਗਮ ਚੋਣਾਂ ਵਿੱਚ ਇਸ ਬਾਰ ਈ.ਵੀ.ਐਮ ਦੇ ਰਾਹੀਂ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਅੱਜ ਤੋਂ ਚੋਣ ਪ੍ਰਚਾਰ ਤੇ ਰੋਕ ਲੱਗ ਗਈ ਹੈ। ਇਨ੍ਹਾਂ ਨਿਗਮ ਚੋਣਾਂ ਦੇ ਲਈ ਸੂਬੇ ਦੇ 37.32 ਲੱਖ ਵੋਟਰ ਆਪਣੀ ਵੋਟ ਹੱਕ ਦੀ ਵਰਤੋ ਕਰ ਸਕਣਗੇ। ਜਿਨ੍ਹਾਂ ਵਿੱਚ 19.55 ਪੁਰਸ਼ ਤੇ 17.75 ਮਹਿਲਾ ਵੋਟਰ ਹਨ। ਪੰਜ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਚੋਣਾਂ ਹੋਣੀਆਂ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਈ.ਵੀ.ਐਮ. ਮਸ਼ੀਨਾਂ ਪਹੁੰਚ ਚੁੱਕਿਆਂ ਹਨ।