ਜਲੰਧਰ ‘ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ‘ਤੇ ਘਰ ‘ਚ ਵੜ ਕੀਤਾ ਹਮਲਾ

Updated On: 

24 Oct 2026 18:56 PM IST

ਜਲੰਧਰ ਵੈਸਟ ਹਲਕੇ 'ਚ ਸ਼ੋਭਾ ਯਾਤਰਾ ਦੌਰਾਨ ਸ਼ਰੇਆਮ ਪਿਸਤੌਲ ਲਹਿਰਾਉਣ, ਮਾਹੌਲ ਖ਼ਰਾਬ ਕਰਨ ਅਤੇ ਇੱਕ ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਅਰੁਣ ਕੁਮਾਰ ਅਨੁਸਾਰ ਦੋਸ਼ੀ ਅੰਕੁਸ਼ ਸ਼ੋਤਾ ਨੇ ਆਪਣੇ ਸਾਥੀਆਂ ਸਮੇਤ ਧਾਰਮਿਕ ਸਮਾਗਮ ਵਿੱਚ ਹੁੱਲੜਬਾਜ਼ੀ ਕੀਤੀ।

ਜਲੰਧਰ ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ਤੇ ਘਰ ਚ ਵੜ ਕੀਤਾ ਹਮਲਾ

ਜਲੰਧਰ ਵੈਸਟ ਹਲਕੇ ‘ਚ ਸ਼ੋਭਾ ਯਾਤਰਾ ਦੌਰਾਨ ਸ਼ਰੇਆਮ ਪਿਸਤੌਲ ਲਹਿਰਾਉਣ, ਮਾਹੌਲ ਖ਼ਰਾਬ ਕਰਨ ਅਤੇ ਇੱਕ ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਅਰੁਣ ਕੁਮਾਰ ਅਨੁਸਾਰ ਦੋਸ਼ੀ ਅੰਕੁਸ਼ ਸ਼ੋਤਾ ਨੇ ਆਪਣੇ ਸਾਥੀਆਂ ਸਮੇਤ ਧਾਰਮਿਕ ਸਮਾਗਮ ਵਿੱਚ ਹੁੱਲੜਬਾਜ਼ੀ ਕੀਤੀ। ਹਾਲਾਂਕਿ ਮੌਕੇ ‘ਤੇ ਹਾਜ਼ਰ ਸੀਨੀਅਰ ਭਾਜਪਾ ਆਗੂ ਅਸ਼ਵਨੀ ਅਟਵਾਲ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਨੇ ਦਖ਼ਲ ਦਿੰਦਿਆਂ ਮਾਮਲਾ ਸ਼ਾਂਤ ਕਰਵਾਉਣ ਦਾ ਯਤਨ ਕੀਤਾ, ਪਰ ਜਦੋਂ ਪੀੜਤ ਧਿਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚੀ ਤਾਂ ਦੋਸ਼ੀਆਂ ਨੇ 25 ਤੋਂ 30 ਨੌਜਵਾਨਾਂ ਦੇ ਕਾਫ਼ਲੇ ਨਾਲ ਉਨ੍ਹਾਂ ਦੇ ਘਰ ‘ਤੇ ਹਮਲਾ ਬੋਲ ਦਿੱਤਾ। ਪੀੜਤ ਪਰਿਵਾਰ ਨੇ ਥਾਣੇ ਪਹੁੰਚ ਕੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਨਾਜਾਇਜ਼ ਹਥਿਆਰ ਤੁਰੰਤ ਜ਼ਬਤ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਸ਼ਿਕਾਇਤ ਦਾ ਪਤਾ ਲੱਗਦਿਆਂ ਹੀ ਘਰ ਅੰਦਰ ਵੜ ਕੇ ਕੀਤੀ ਧੱਕਾਮੁੱਕੀ

ਘਟਨਾ ਬਾਰੇ ਵਿਸਥਾਰ ਦਿੰਦਿਆਂ ਅਰੁਣ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਇਲਾਕੇ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ। ਸਾਰਾ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਿਹਾ ਸੀ ਕਿ ਇਸੇ ਦੌਰਾਨ ਅੰਕੁਸ਼ ਸ਼ੋਤਾ ਨਾਂ ਦੇ ਨੌਜਵਾਨ ਨੇ ਸ਼ਰੇਆਮ ਪਿਸਤੌਲ ਕੱਢ ਕੇ ਲਹਿਰਾਉਣੀ ਸ਼ੁਰੂ ਕਰ ਦਿੱਤੀ। ਜਦੋਂ ਉਸ ਦਾ ਵਿਰੋਧ ਕੀਤਾ ਗਿਆ ਤਾਂ ਉਹ ਖੁੱਲ੍ਹੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਇਸ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਹੋ ਕੇ ਜਦੋਂ ਉਹ ਪੁਲਿਸ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਤਾਂ ਮੁਲਜ਼ਮ ਨੂੰ ਇਸ ਦੀ ਭਣਕ ਲੱਗ ਗਈ।

ਇਸ ਰੰਜਿਸ਼ ਤਹਿਤ ਗੁੱਸੇ ਵਿੱਚ ਆਏ ਅੰਕੁਸ਼ ਨੇ 25 ਤੋਂ 30 ਹਥਿਆਰਬੰਦ ਨੌਜਵਾਨਾਂ ਨੂੰ ਇਕੱਠਾ ਕੀਤਾ ਅਤੇ ਅਰੁਣ ਕੁਮਾਰ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਿਆ। ਹਮਲਾਵਰਾਂ ਨੇ ਘਰ ਅੰਦਰ ਮੌਜੂਦ ਔਰਤਾਂ ਅਤੇ ਬਜ਼ੁਰਗਾਂ ਨਾਲ ਬਦਸਲੂਕੀ ਕਰਦਿਆਂ ਧੱਕਾਮੁੱਕੀ ਕੀਤੀ ਅਤੇ ਘਰੇਲੂ ਸਾਮਾਨ ਦੀ ਭੰਨ-ਤੋੜ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਰੌਲਾ ਸੁਣ ਕੇ ਮੁਹੱਲਾ ਵਾਸੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਹਿੰਮਤ ਦਿਖਾਉਂਦਿਆਂ ਮੁਲਜ਼ਮਾਂ ਨੂੰ ਉੱਥੋਂ ਭੱਜਣ ਲਈ ਮਜਬੂਰ ਕਰ ਦਿੱਤਾ।

ਮੁਲਜ਼ਮ ‘ਤੇ ਪਹਿਲਾਂ ਅਪਰਾਧਿਕ ਮਾਮਲੇ ਦਰਜ

ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਅੰਕੁਸ਼ ਸ਼ੋਤਾ ਆਦਤਨ ਅਪਰਾਧੀ ਹੈ ਅਤੇ ਨਸ਼ੇ ਦਾ ਆਦੀ ਹੈ। ਇਲਾਕੇ ਵਿੱਚ ਉਸ ਦੀ ਦਹਿਸ਼ਤ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਥਾਣਿਆਂ ਵਿੱਚ ਅਪਰਾਧਿਕ ਕੇਸ ਦਰਜ ਹਨ। ਅਰੁਣ ਅਨੁਸਾਰ ਤਕਰੀਬਨ 2 ਸਾਲ ਪਹਿਲਾਂ ਵੀ ਉਕਤ ਮੁਲਜ਼ਮ ਨੇ ਉਸ ਦੇ ਭਰਾ ਵਿਸ਼ਾਲ ‘ਤੇ ਜਾਨਲੇਵਾ ਹਮਲਾ ਕੀਤਾ ਸੀ, ਜਿਸ ਕਾਰਨ ਪਰਿਵਾਰ ਲਗਾਤਾਰ ਡਰ ਦੇ ਸਾਏ ਹੇਠ ਜੀਅ ਰਿਹਾ ਹੈ।

ਪੁਲਿਸ ਪ੍ਰਸ਼ਾਸਨ ਕੋਲੋਂ ਹਥਿਆਰ ਜ਼ਬਤ ਕਰਨ ਦੀ ਪੁਰਜ਼ੋਰ ਮੰਗ

ਦਹਿਸ਼ਤਜ਼ਦਾ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਕਮਿਸ਼ਨਰ ਅਤੇ ਉੱਚ ਅਧਿਕਾਰੀਆਂ ਤੋਂ ਗੁਹਾਰ ਲਗਾਈ ਹੈ ਕਿ ਮੁਲਜ਼ਮ ਕੋਲ ਮੌਜੂਦ ਗ਼ੈਰ-ਕਾਨੂੰਨੀ ਪਿਸਤੌਲ ਤੁਰੰਤ ਬਰਾਮਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੂਜੇ ਪਾਸੇ, ਜਦੋਂ ਇਸ ਸਬੰਧੀ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਤਾਂ ਪੁਲਿਸ ਨੇ ਇਸ ਮਾਮਲੇ ‘ਤੇ ਫ਼ਿਲਹਾਲ ਕੋਈ ਅਧਿਕਾਰਤ ਬਿਆਨ ਦੇਣ ਤੋਂ ਗੁਰੇਜ਼ ਕੀਤਾ।

Loading...
Unable to load recommendations.
Follow Us
Related Stories
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਜਲੰਧਰ ਪੁੱਜੀਆਂ ਕੌਮਾਂਤਰੀ ਟੀਮਾਂ ਦਾ ਨਿੱਘਾ ਸਵਾਗਤ, 27 ਅਕਤੂਬਰ ਨੂੰ ਤੋਂ ਹੋਵੇਗਾ ਸ਼ੁਰੂ
ਅਕਾਲੀ ਦਲ ਨਾਲ ਗਠਜੋੜ ਜਾਂ ਇਕੱਲਿਆਂ ਚੋਣ ਮੈਦਾਨ, ਪੰਜਾਬ ਦੀਆਂ 117 ਸੀਟਾਂ ਲਈ ਭਾਜਪਾ ਦਾ ਕੀ ਪਲਾਨ?
ਦਰਬਾਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਹੋਵੇਗੀ ਦੀਪਮਾਲਾ
ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦਾ ਹੁਸ਼ਿਆਰਪੁਰ ਪੁੱਜਣ ‘ਤੇ ਸ਼ਾਨਦਾਰ ਸਵਾਗਤ, ਰੇਲਵੇ ਮੰਡੀ ਗਰਾਊਂਡ ‘ਚ ਖੇਡਿਆ ਗਿਆ ਫ਼ਰੈਂਡਲੀ ਮੈਚ
ਲੁਧਿਆਣਾ ‘ਚ ਘਰ ‘ਚ ਵੜ ਕੇ ਨੌਜਵਾਨ ਦਾ ਕਤਲ, ਵੱਢਿਆ ਹੱਥ ਕਰਿਆਨਾ ਸਟੋਰ ‘ਤੇ ਛੱਡ ਕੇ ਫ਼ਰਾਰ ਹੋਏ ਹਮਲਾਵਰ
ਜੰਮੂ ਦੇ ਸਾਂਬਾ ‘ਚ ਸ਼ੱਕੀ ਕਬੂਤਰ ਮਿਲਣ ਤੋਂ ਬਾਅਦ ਹੜਕੰਪ, ਪੈਰ ‘ਚ ਮਿਲੀ ਅੰਗੂਠੀ; ਉਰਦੂ ‘ਚ ਲਿਖਿਆ ਨੋਟ ਤੇ ਪਾਕਿਸਤਾਨੀ ਕਰੰਸੀ