ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ, ਚੌਂਕ ਪੂਰੀ ਤਰ੍ਹਾਂ ਨੁਕਸਾਨਿਆ; ਵੱਡਾ ਹਾਦਸਾ ਹੋਣੋਂ ਟਲਿਆ

Updated On: 

08 Nov 2026 13:45 PM IST

ਘਟਨਾ ਸਬੰਧੀ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸਵੇਰ ਸਮੇਂ ਅਚਾਨਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਿੱਧੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਂਕ ਨੂੰ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਚੌਂਕ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ।

ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ, ਚੌਂਕ ਪੂਰੀ ਤਰ੍ਹਾਂ ਨੁਕਸਾਨਿਆ; ਵੱਡਾ ਹਾਦਸਾ ਹੋਣੋਂ ਟਲਿਆ

ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ

ਅੱਜ ਸਵੇਰ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਂਕ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਚੌਂਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਕਾਰਨ ਚੌਂਕ ‘ਚ ਲੱਗੀ ਸਟਰੀਟ ਲਾਈਟ, ਬਾਬਾ ਸਾਹਿਬ ਦੇ ਨਾਮ ਵਾਲਾ ਬੋਰਡ ਤੇ ਆਲੇ-ਦੁਆਲੇ ਲੱਗੀ ਰੇਲਿੰਗ ਵੀ ਬੁਰੀ ਤਰ੍ਹਾਂ ਟੁੱਟ ਗਈ।

ਧਮਾਕੇ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚੇ ਲੋਕ

ਘਟਨਾ ਸਬੰਧੀ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਸਵੇਰ ਸਮੇਂ ਅਚਾਨਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਿੱਧੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਂਕ ਨੂੰ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਚੌਂਕ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਸੀ।

ਵੱਡਾ ਹਾਦਸਾ ਹੋਣੋਂ ਟਲਿਆ, ਕੋਈ ਜਾਨੀ ਨੁਕਸਾਨ ਨਹੀਂ

ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਚੌਂਕ ਦੀ ਬੁਰੀ ਤਰ੍ਹਾਂ ਨੁਕਸਾਨੀ ਹਾਲਤ ਤੋਂ ਟੱਕਰ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸਵੇਰ ਦਾ ਸਮਾਂ ਹੋਣ ਕਾਰਨ ਸੜਕ ‘ਤੇ ਆਵਾਜਾਈ ਘੱਟ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ।

ਫਿਲਹਾਲ ਇਸ ਘਟਨਾ ਕਾਰਨ ਇਲਾਕੇ ‘ਚ ਚਰਚਾ ਦਾ ਮਾਹੌਲ ਹੈ। ਲੋਕਾਂ ਵੱਲੋਂ ਚੌਂਕ ਦੀ ਮੁਰੰਮਤ ਕਰਵਾਉਣ ਤੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ।

Loading...
Unable to load recommendations.
Follow Us