ਜਲੰਧਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਸਮਾਗਮ, ਮੰਤਰੀਆਂ ਨੇ ਦਿੱਤੀ ਵਧਾਈ
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਡਾ. ਰਵਜੋਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦੇ ਨਿਰਮਾਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਬਾਣੀ ਅਧਿਐਨ ਕੇਂਦਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਜਲਦ ਪੂਰੀ ਹੋਣ ਜਾ ਰਹੀ ਹੈ।
ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਕੇਂਦਰ ਨੂੰ ਲੈ ਕੇ ਲੰਬੇ ਸਮੇਂ ਤੋਂ ਰਵਿਦਾਸੀਆ ਭਾਈਚਾਰੇ ਵੱਲੋਂ ਮੰਗ ਕੀਤੀ ਜਾ ਰਹੀ ਸੀ।
ਜਾਣਕਾਰੀ ਮੁਤਾਬਕ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਨੂੰ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਇਹ ਕੇਂਦਰ ਲਗਭਗ 10.4 ਏਕੜ ਜ਼ਮੀਨ ‘ਚ ਬਣਾਇਆ ਜਾਵੇਗਾ, ਜਿਸ ‘ਚ ਟੀਚਿੰਗ ਬਲਾਕ ਦੇ ਨਾਲ ਲੜਕਿਆਂ ਤੇ ਲੜਕੀਆਂ ਲਈ ਵੱਖ-ਵੱਖ ਹੋਸਟਲ ਦੀ ਸਹੂਲਤ ਵੀ ਹੋਵੇਗੀ।
ਕੈਬਨਿਟ ਮੰਤਰੀਆਂ ਨੇ ਦਿੱਤੀ ਵਧਾਈ
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੇ ਡਾ. ਰਵਜੋਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ ਦੇ ਨਿਰਮਾਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਬਾਣੀ ਅਧਿਐਨ ਕੇਂਦਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਜਲਦ ਪੂਰੀ ਹੋਣ ਜਾ ਰਹੀ ਹੈ।
2027 ਦੀਆਂ ਚੋਣਾਂ ਨੂੰ ਲੈ ਕੇ ਡਾ. ਰਵਜੋਤ ਦਾ ਵੱਡਾ ਦਾਅਵਾ
ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ 2027 ‘ਚ ਵੀ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ‘ਚ ਲਿਆਉਣਗੇ।
ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਡਾ. ਰਵਜੋਤ ਨੇ ਕਿਹਾ ਕਿ ਕਾਂਗਰਸ’ਚ ਕੀ ਚੱਲ ਰਿਹਾ ਹੈ, ਇਹ ਸਭ ਨੂੰ ਪਤਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਸਾਰੇ ਜਾਣਦੇ ਹਨ ਅਤੇ ਇਨ੍ਹਾਂ ਦੇ ਗੱਠਜੋੜ ਹੋਣ ਜਾਂ ਨਾ ਹੋਣ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ।