AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਪੁਲਿਸ ਹਿਰਾਸਤ ‘ਚ ਭਾਜਪਾ ਆਗੂ ਰਿੰਕੂ ਤੇ ਭੰਡਾਰੀ, ਬਿਨਾਂ ਇਜਾਜ਼ਤ ਲਗਾ ਰਹੇ ਸਨ ਕੈਂਪ

ਭਾਜਪਾ ਜਲੰਧਰ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਜਪਾ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਭਾਜਪਾ ਵੱਲੋਂ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਸਾਡੇ ਕੈਂਪਾਂ ਨੂੰ ਰੋਕ ਰਹੀ ਹੈ।

ਜਲੰਧਰ: ਪੁਲਿਸ ਹਿਰਾਸਤ 'ਚ ਭਾਜਪਾ ਆਗੂ ਰਿੰਕੂ ਤੇ ਭੰਡਾਰੀ, ਬਿਨਾਂ ਇਜਾਜ਼ਤ ਲਗਾ ਰਹੇ ਸਨ ਕੈਂਪ
davinder-kumar-jalandhar
| Updated On: 21 Aug 2025 12:32 PM IST
Share

ਜਲੰਧਰ ਦਿਹਾਤੀ ਖੇਤਰ ‘ਚ ਭਾਜਪਾ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਕੋਟ ਤੇ ਲਾਂਬੜਾ ‘ਚ ਪੁਲਿਸ ਵੱਲੋਂ ਦੋ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਹਕੋਟ ਪੁਲਿਸ ਨੇ ਕੇ.ਡੀ. ਭੰਡਾਰੀ ਨੂੰ ਹਿਰਾਸਤ ‘ਚ ਲਿਆ ਹੈ, ਜਦੋਂ ਕਿ ਲਾਂਬੜਾ ਪੁਲਿਸ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਹਿਰਾਸਤ ‘ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਡੀ.ਐਸ.ਪੀ. ਓਮਕਾਰ ਸਿੰਘ ਬਰਾੜ ਦੀ ਅਗਵਾਈ ‘ਚ ਸ਼ਾਹਕੋਟ ਦੇ ਰੂਪੇਵਾਲੀ ਵਿੱਚ ਕੀਤੀ ਗਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭਾਜਪਾ ਆਗੂ ਇਲਾਕੇ ‘ਚ ਕੈਂਪ ਲਗਾਉਣ ਜਾ ਰਹੇ ਹਨ। ਜਿਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ ਸੀ।

ਭਾਜਪਾ ਜਲੰਧਰ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਜਪਾ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਭਾਜਪਾ ਵੱਲੋਂ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ ਨੂੰ ਲੈ ਕੇ ਤਣਾਅ ਪੈਦਾ ਹੋ ਗਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਸਾਡੇ ਕੈਂਪਾਂ ਨੂੰ ਰੋਕ ਰਹੀ ਹੈ।

ਡਾਟਾ ਇਕੱਠਾ ਕਰਨ ‘ਤੇ ਕਾਰਵਾਈ

ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਕੁਝ ਨਿੱਜੀ ਸੰਚਾਲਕਾਂ ਵੱਲੋਂ ਲੋਕਾਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਢੰਗ ਨਾਲ ਇਕੱਠਾ ਕਰਨ ਬਾਰੇ ਸ਼ਿਕਾਇਤਾਂ ਮਿਲੀਆਂ ਸਨ। ਇਹ ਡਾਟਾ ਕਥਿਤ ਤੌਰ ‘ਤੇ ਭਾਜਪਾ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਦੇ ਨਾਮ ‘ਤੇ ਇਕੱਠਾ ਕੀਤਾ ਜਾ ਰਿਹਾ ਹੈ। ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਭੇਜ ਕੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਵਿਅਕਤੀਆਂ ਜਾਂ ਸੰਗਠਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਬਿਨਾਂ ਅਧਿਕਾਰ ਦੇ ਡਾਟਾ ਇਕੱਠਾ ਕਰ ਰਹੇ ਹਨ।

ਪੱਤਰ ‘ਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਸਰਕਾਰੀ ਜਾਣਕਾਰੀ ਸਿਰਫ਼ ਉਨ੍ਹਾਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਤ ਪ੍ਰਵਾਨਗੀ ਜਾਂ ਮਾਨਤਾ ਪ੍ਰਾਪਤ ਹੈ। ਨਵੇਂ ਪੱਤਰ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਆਯੋਜਿਤ ਨਹੀਂ ਕੀਤੀ ਜਾ ਸਕਦੀ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...