ਜਲੰਧਰ ਦੇ BSF ਚੌਕ ਨੇੜੇ ਐਕਟਿਵਾ ‘ਚ ਸ਼ੱਕੀ ਧਮਾਕੇ, ਇਲਾਕੇ ਵਿੱਚ ਦਹਿਸ਼ਤ, ਜਾਂਚ ‘ਚ ਜੁਟੀ ਪੁਲਿਸ

Updated On: 

05 May 2026 21:39 PM IST

ਜਲੰਧਰ ਦੇ ਬੀਐਸਐਫ ਚੌਕ ਨੇੜੇ ਇੱਕ ਐਕਟਿਵਾ ਵਿੱਚ ਸ਼ੱਕੀ ਧਮਾਕਾ ਹੋਇਆ। ਘਟਨਾ ਤੋਂ ਬਾਅਦ ਸਕੂਟਰ ਨੂੰ ਅੱਗ ਲੱਗ ਗਈ। ਘਟਨਾ ਵਾਲੀ ਥਾਂ 'ਤੇ ਹਫੜਾ-ਦਫੜੀ ਮਚ ਗਈ

ਜਲੰਧਰ ਦੇ BSF ਚੌਕ ਨੇੜੇ ਐਕਟਿਵਾ ਚ ਸ਼ੱਕੀ ਧਮਾਕੇ, ਇਲਾਕੇ ਵਿੱਚ ਦਹਿਸ਼ਤ, ਜਾਂਚ ਚ ਜੁਟੀ ਪੁਲਿਸ

ਜਲੰਧਰ ਦੇ ਬੀਐਸਐਫ ਚੌਕ ਨੇੜੇ ਇੱਕ ਐਕਟਿਵਾ ਸਕੂਟੀ ਵਿੱਚ ਸ਼ੱਕੀ ਧਮਾਕੇ ਹੋਏ। ਸਕੂਟਰ ਨੂੰ ਅੱਗ ਲੱਗ ਗਈ। ਜਿਸ ਨਾਲ ਘਟਨਾ ਸਥਾਨ ‘ਤੇ ਵਿਆਪਕ ਦਹਿਸ਼ਤ ਫੈਲ ਗਈ। ਚਸ਼ਮਦੀਦਾਂ ਦੇ ਅਨੁਸਾਰ, ਧਮਾਕੇ ਨਾਲ ਐਕਟਿਵਾ ਨੂੰ ਤੁਰੰਤ ਅੱਗ ਲੱਗ ਗਈ। ਜਿਸ ਨਾਲ ਆਸ-ਪਾਸ ਦੇ ਲੋਕ ਘਬਰਾ ਗਏ ਅਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ।

ਪੁਲਿਸ ਹਿਰਾਸਤ ਵਿੱਚ ਸਕੂਟੀ ਚਾਲਕ

ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਸ਼ੁਰੂਆਤੀ ਜਾਂਚ ਵਿੱਚ ਧਮਾਕੇ ਨੂੰ ਸ਼ੱਕੀ ਦੱਸਿਆ ਗਿਆ ਹੈ ਅਤੇ ਬੀਐਸਐਫ ਦੇ ਪੰਜਾਬ ਫਰੰਟੀਅਰ ਦਾ ਹੈੱਡਕੁਆਰਟਰ ਉਸ ਜਗ੍ਹਾ ਤੋਂ ਥੋੜ੍ਹੀ ਦੂਰੀ ‘ਤੇ ਹੈ। ਜਿੱਥੇ ਇਹ ਧਮਾਕਾ ਹੋਇਆ ਸੀ। ਸੂਤਰਾਂ ਤੋਂ ਮਿਲੀ ਜਾਣਾਕਰੀ ਮੁਤਾਬਕ 2 ਵੱਡੇ ਧਮਾਕੇ ਹੋਏ। ਜਿਸ ਤੋਂ ਬਾਅਦ ਸਕੂਟੀ ਨੂੰ ਅੱਗ ਲੱਗ ਗਈ। ਪੁਲਿਸ ਨੇ ਸਕੂਟੀ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫੋਰੈਂਸਿਕ ਟੀਮ ਕਰ ਰਹੀ ਹੈ ਜਾਂਚ

ਜਲੰਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਅਤੇ ਉਹ ਨਮੂਨੇ ਇਕੱਠੇ ਕਰ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ। ਫਿਲਹਾਲ, ਪੁਲਿਸ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕਰ ਰਹੀ ਹੈ।

Follow Us
Related Stories
ਸਸਪੈਂਡ DIG ਭੁੱਲਰ ਕੇਸ: 4 ਸ਼ਹਿਰਾਂ ‘ਚ ED ਦੀ ਰੇਡ, 11 ਟਿਕਾਣਿਆਂ ‘ਤੇ ਕਾਰਵਾਈ; 1.4 ਕਰੋੜ ਰੁਪਏ ਜ਼ਬਤ
ਪੱਛਮੀ ਬੰਗਾਲ ਚੋਣ ਨਤੀਜਿਆਂ ‘ਤੇ ਕੇਂਦਰੀ ਮੰਤਰੀ ਬਿੱਟੂ ਦਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ-ਹੰਕਾਰ ਦਾ ਅੰਤ ਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ
ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਬੀਬੀ ਜਗੀਰ ਕੌਰ ਨੇ ਗੱਠਜੋੜ ਬਾਰੇ ਕੀ ਕਿਹਾ?
ਇੰਡੀਗੋ ਦੀ ਫਲਾਇਟ ‘ਚ ਧਮਾਕਾ! ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਸੀ ਉਡਾਣ, ਧਮਾਕੇ ਤੋਂ ਬਾਅਦ ਲੱਗੀ ਅੱਗ
PU ਦੇ ਦੋਵੇਂ ਕੈਂਪਸ ਹੁਣ ਅੰਡਰਪਾਸ ਨਾਲ ਜੁੜਣਗੇ, ਗੇਟ 3 ‘ਤੇ ਭੀੜ ਤੋਂ ਮਿਲੇਗੀ ਰਾਹਤ; ਚੰਡੀਗੜ੍ਹ ਪ੍ਰਸ਼ਾਸਨ ਨੇ ਕੰਸਲਟੇਂਟ ਕੀਤਾ ਨਿਯੁਕਤ
ਲੁਧਿਆਣਾ ਬਣਿਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਵਾਲਾ ਤੀਜ਼ਾ ਸ਼ਹਿਰ, DGP ਨੇ ਇੰਟੀਗ੍ਰੇਟਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਉਦਘਾਟਨ