AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਪਰਿਵਾਰ ਗਿਆ ਸੀ ਵਰਿੰਦਾਵਨ; ਪਿੱਛੋਂ 1.5 ਲੱਖ ਕੈਸ਼ ਤੇ 6 ਤੋਲੇ ਸੋਨਾ ਚੋਰੀ

ਜਲੰਧਰ ਦੇ ਉਦੈ ਨਗਰ ਇਲਾਕੇ ਵਿੱਚ ਬੇਖ਼ੌਫ਼ ਚੋਰਾਂ ਵੱਲੋਂ ਇੱਕ ਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲੈਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਸਿਰਫ਼ ਇੱਕ ਦਿਨ ਲਈ ਵਰਿੰਦਾਵਨ ਵਿਖੇ ਦਰਸ਼ਨ ਕਰਨ ਗਿਆ ਹੋਇਆ ਸੀ। ਜਦੋਂ ਪਰਿਵਾਰ ਵਾਪਸ ਘਰ ਪਰਤਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ।

ਜਲੰਧਰ 'ਚ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਪਰਿਵਾਰ ਗਿਆ ਸੀ ਵਰਿੰਦਾਵਨ; ਪਿੱਛੋਂ 1.5 ਲੱਖ ਕੈਸ਼ ਤੇ 6 ਤੋਲੇ ਸੋਨਾ ਚੋਰੀ
davinder-kumar-jalandhar
| Updated On: 03 Oct 2026 11:44 AM IST
Share

ਜਲੰਧਰ ਦੇ ਉਦੈ ਨਗਰ ਇਲਾਕੇ ਵਿੱਚ ਬੇਖ਼ੌਫ਼ ਚੋਰਾਂ ਵੱਲੋਂ ਇੱਕ ਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲੈਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਸਿਰਫ਼ ਇੱਕ ਦਿਨ ਲਈ ਵਰਿੰਦਾਵਨ ਵਿਖੇ ਦਰਸ਼ਨ ਕਰਨ ਗਿਆ ਹੋਇਆ ਸੀ। ਜਦੋਂ ਪਰਿਵਾਰ ਵਾਪਸ ਘਰ ਪਰਤਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ।

ਘਰ ਵਾਪਸ ਪਰਤਣ ਤੇ ਖੁੱਲ੍ਹਿਆ ਚੋਰੀ ਦਾ ਭੇਤ

ਉਦੈ ਨਗਰ ਦੀ ਰਹਿਣ ਵਾਲੀ ਪੀੜਤਾ ਸੰਧਿਆ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਸਿਰਫ਼ ਇੱਕ ਦਿਨ ਵਾਸਤੇ ਵਰਿੰਦਾਵਨ ਦਰਸ਼ਨਾਂ ਲਈ ਗਏ ਸਨ। ਸ਼ੁੱਕਰਵਾਰ ਬਾਅਦ ਦੁਪਹਿਰ ਜਦੋਂ ਉਹ ਵਾਪਸ ਆਪਣੇ ਘਰ ਪਹੁੰਚੇ ਤਾਂ ਬਾਹਰਲਾ ਮੁੱਖ ਗੇਟ ਬੰਦ ਸੀ, ਪਰ ਜਿਵੇਂ ਹੀ ਉਹ ਅੰਦਰ ਦਾਖ਼ਲ ਹੋਏ ਤਾਂ ਹੈਰਾਨ ਰਹਿ ਗਏ। ਘਰ ਦੇ ਅੰਦਰਲੇ ਸਾਰੇ ਕਮਰਿਆਂ ਅਤੇ ਅਲਮਾਰੀਆਂ ਦੇ ਤਾਲੇ ਭੰਨੇ ਹੋਏ ਸਨ। ਚੋਰਾਂ ਨੇ ਪੂਰੇ ਘਰ ਦਾ ਸਾਮਾਨ ਉਥਲ-ਪੁਥਲ ਕਰ ਦਿੱਤਾ ਸੀ। ਅਲਮਾਰੀਆਂ ਵਿੱਚੋਂ ਕੱਪੜੇ ਕੱਢ ਕੇ ਬਾਹਰ ਖਿਲਾਰ ਦਿੱਤੇ ਗਏ ਸਨ। ਇੱਥੋਂ ਤੱਕ ਕਿ ਚੋਰਾਂ ਨੇ ਗੱਦਿਆਂ ਨੂੰ ਵੀ ਚੁੱਕ ਕੇ ਬਾਰੀਕੀ ਨਾਲ ਤਲਾਸ਼ੀ ਲਈ ਸੀ। ਇਸ ਤੋਂ ਇਲਾਵਾ ਡਰੈਸਿੰਗ ਟੇਬਲ ਦੇ ਦਰਾਜ਼ਾਂ ਨੂੰ ਤੋੜ ਕੇ ਸਾਰਾ ਕੀਮਤੀ ਸਾਮਾਨ ਖੰਗਾਲਿਆ ਗਿਆ ਸੀ।

1.5 ਲੱਖ ਨਕਦੀ ਤੇ 5-6 ਤੋਲੇ ਸੋਨੇ ਦੇ ਗਹਿਣੇ ਚੋਰੀ

ਪੀੜਤਾ ਸੰਧਿਆ ਦੇ ਮੁਤਾਬਕ, ਅਲਮਾਰੀ ਦੇ ਖ਼ਾਨਿਆਂ ਵਿੱਚ ਰੱਖੀ ਕਰੀਬ 1.5 ਲੱਖ ਰੁਪਏ ਦੀ ਨਕਦੀ ਗ਼ਾਇਬ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ 2-3 ਸੋਨੇ ਦੇ ਸੈੱਟ, ਧੀਆਂ ਦੀਆਂ ਵਾਲੀਆਂ, ਮੁੰਦਰੀਆਂ, ਸੋਨੇ ਦੀ ਚੇਨ, ਕੜੇ ਅਤੇ ਚੂੜੀਆਂ ਸਮੇਤ ਲਗਭਗ 5 ਤੋਂ 6 ਤੋਲੇ ਸੋਨਾ ਚੋਰ ਉਡਾ ਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਆਪਣੇ ਘਰ ਵਿੱਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜੀ

ਵਾਰਦਾਤ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਕੰਟਰੋਲ ਰੂਮ ਤੇ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਸਾਰ ਹੀ ਸਬੰਧਤ ਥਾਣੇ ਦੇ ਐੱਸ.ਐੱਚ.ਓ. (SHO) ਸਮੇਤ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ। ਪੁਲਿਸ ਹੁਣ ਆਸ-ਪਾਸ ਦੇ ਘਰਾਂ ਅਤੇ ਰਸਤਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਕੋਈ ਸੁਰਾਗ ਲੱਗ ਸਕੇ ਅਤੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾ ਸਕੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...