ਪੁਲਿਸ ਨੂੰ ਪਿੱਛਾ ਕਰਦੇ ਦੇਖ ਲੁਟੇਰੇ ਭੱਜੇ, ਦਰੱਖਤ ਨਾਲ ਟਕਰਾਈ ਬਾਈਕ, ਹੱਥਾਂ-ਪੈਰਾ ‘ਤੇ ਲੱਗਾ ਪਲਾਸਟਰ

Updated On: 

13 Aug 2026 14:38 PM IST

ਏਸੀਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਕੋਲਕਾਤਾ, ਪੱਛਮੀ ਬੰਗਾਲ ਦੇ ਰਹਿਣ ਵਾਲੇ ਸੁਭਾਸ਼ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਮੋਟਰਸਾਈਕਲ 'ਤੇ ਵਿਜੇ ਕਲੋਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ 'ਚੋਂ ਦੋ ਨੇ ਮਾਸਕ ਪਹਿਨੇ ਹੋਏ ਸਨ। ਮੁਲਜ਼ਮਾਂ ਨੇ ਉਸ ਨੂੰ ਧਮਕਾ ਕੇ ਉਸ ਦੀ ਮੋਟਰਸਾਈਕਲ ਖੋਹ ਲਈ।

ਪੁਲਿਸ ਨੂੰ ਪਿੱਛਾ ਕਰਦੇ ਦੇਖ ਲੁਟੇਰੇ ਭੱਜੇ, ਦਰੱਖਤ ਨਾਲ ਟਕਰਾਈ ਬਾਈਕ, ਹੱਥਾਂ-ਪੈਰਾ ਤੇ ਲੱਗਾ ਪਲਾਸਟਰ

ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਲੁੱਟ ਦੇ ਮਾਮਲੇ ‘ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਕੀਤੀ ਮੋਟਰਸਾਈਕਲ ਬਰਾਮਦ ਕੀਤੀ ਹੈ। ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਲੁਟੇਰਿਆਂ ਦੀ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ ਤੇ ਉਨ੍ਹਾਂ ਦੇ ਪਲਾਸਟਰ ਵੀ ਲੱਗੇ ਹਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਿੱਠਾਪੁਰ ਵਾਸੀ ਵਿਕਰਮ ਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਲੁੱਟਾਂ ਤੇ ਚੋਰੀ ਦੇ ਮਾਮਲਿਆਂ ਸਬੰਧੀ ਵੀ ਅਹਿਮ ਜਾਣਕਾਰੀ ਮਿਲ ਸਕਦੀ ਹੈ।

ਏਸੀਪੀ ਮਨਮੋਹਨ ਸਿੰਘ ਨੇ ਦੱਸਿਆ ਕਿ ਕੋਲਕਾਤਾ, ਪੱਛਮੀ ਬੰਗਾਲ ਦੇ ਰਹਿਣ ਵਾਲੇ ਸੁਭਾਸ਼ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਮੋਟਰਸਾਈਕਲ ‘ਤੇ ਵਿਜੇ ਕਲੋਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ ‘ਚੋਂ ਦੋ ਨੇ ਮਾਸਕ ਪਹਿਨੇ ਹੋਏ ਸਨ। ਮੁਲਜ਼ਮਾਂ ਨੇ ਉਸ ਨੂੰ ਧਮਕਾ ਕੇ ਉਸ ਦੀ ਮੋਟਰਸਾਈਕਲ ਖੋਹ ਲਈ।

ਸ਼ਿਕਾਇਤਕਰਤਾ ਅਨੁਸਾਰ ਮੋਟਰਸਾਈਕਲ ‘ਚ ਏਟੀਐਮ ਕਾਰਡ, ਡਰਾਈਵਿੰਗ ਲਾਇਸੈਂਸ ਤੇ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਵੀ ਮੌਜੂਦ ਸੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਜਦੋਂ ਪੁਲਿਸ ਟੀਮ ਨਾਕੇ ‘ਤੇ ਤਾਇਨਾਤ ਸੀ ਤਾਂ ਉਨ੍ਹਾਂ ਨੇ ਦੋ ਨੌਜਵਾਨਾਂ ਨੂੰ ਇੱਕ ਮੋਟਰਸਾਈਕਲ ‘ਤੇ ਆਉਂਦੇ ਦੇਖਿਆ। ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕਰਨ ‘ਤੇ ਪੁਲਿਸ ਨੂੰ ਪਤਾ ਲੱਗਾ ਕਿ ਮੋਟਰਸਾਈਕਲ ਉਹੀ ਸੀ ਜੋ ਸੁਭਾਸ਼ ਕੋਲੋਂ ਲੁੱਟੀ ਗਈ ਸੀ।

ਪੁਲਿਸ ਨੇ ਦੋਵਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਮੁਲਜ਼ਮਾਂ ਨੇ ਬਾਈਕ ਭਜਾ ਲਈ। ਏਐਸਆਈ ਬਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ। ਪਿੱਛਾ ਦੌਰਾਨ ਤੇਜ਼ ਰਫ਼ਤਾਰ ਕਾਰਨ ਬਾਈਕ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਤੇ ਮੋਟਰਸਾਈਕਲ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਨੂੰ ਕਾਬੂ ਕੀਤਾ ਅਤੇ ਚੋਰੀ ਕੀਤੀ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਈ।

Loading...
Unable to load recommendations.
Follow Us