ਗ੍ਰੀਸ ‘ਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 18 ਦਿਨਾਂ ਬਾਅਦ ਅੰਮ੍ਰਿਤਸਰ ਪਹੁੰਚੀਆਂ ਮ੍ਰਿਤਕ ਦੇਹਾਂ; ਮਾਮੇ ‘ਤੇ ਕਤਲ ਦਾ ਇਲਜ਼ਾਮ

Updated On: 

21 Nov 2026 11:18 AM IST

ਮ੍ਰਿਤਕਾਂ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਕਰੀਬ ਅੱਠ ਮਹੀਨੇ ਪਹਿਲਾਂ ਜਲੰਧਰ ਦੇ ਗੁਮਟਾਲੀ ਵਾਸੀ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਵੱਡੇ ਪੁੱਤਰ ਦਲਜੀਤ ਸਿੰਘ ਨੂੰ ਵਰਕ ਪਰਮਿਟ 'ਤੇ ਗ੍ਰੀਸ ਭੇਜਣ ਦਾ ਪ੍ਰਸਤਾਵ ਦਿੱਤਾ ਸੀ।

ਗ੍ਰੀਸ ਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 18 ਦਿਨਾਂ ਬਾਅਦ ਅੰਮ੍ਰਿਤਸਰ ਪਹੁੰਚੀਆਂ ਮ੍ਰਿਤਕ ਦੇਹਾਂ; ਮਾਮੇ ਤੇ ਕਤਲ ਦਾ ਇਲਜ਼ਾਮ

ਗ੍ਰੀਸ 'ਚ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 18 ਦਿਨਾਂ ਬਾਅਦ ਅੰਮ੍ਰਿਤਸਰ ਪਹੁੰਚੀਆਂ ਮ੍ਰਿਤਕ ਦੇਹਾਂ

ਜਲੰਧਰ ਦੇ ਸ਼ਾਹਕੋਟ ਅਧੀਨ ਪੈਂਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦੀ ਗ੍ਰੀਸ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ 26 ਸਾਲਾ ਦਲਜੀਤ ਸਿੰਘ ਤੇ 23 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੋਵਾਂ ਦਾ ਕਤਲ 3 ਨਵੰਬਰ ਨੂੰ ਕੀਤਾ ਗਿਆ ਸੀ। ਇਸ ਮਾਮਲੇ ‘ਚ ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ‘ਤੇ ਕਤਲ ਦੇ ਇਲਜ਼ਾਮ ਲੱਗੇ ਹਨ, ਜੋ ਰਿਸ਼ਤੇ ‘ਚ ਉਨ੍ਹਾਂ ਦਾ ਮਾਮਾ ਲੱਗਦਾ ਹੈ। ਘਟਨਾ ਤੋਂ ਕਰੀਬ 18 ਦਿਨਾਂ ਬਾਅਦ ਸ਼ੁੱਕਰਵਾਰ ਸਵੇਰੇ ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੀਆਂ।

ਬਿਹਤਰ ਭਵਿੱਖ ਦਾ ਸੁਪਨਾ ਦਿਖਾ ਕੇ ਗ੍ਰੀਸ ਲੈ ਗਿਆ ਸੀ ਰਿਸ਼ਤੇਦਾਰ

ਮ੍ਰਿਤਕਾਂ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਕਰੀਬ ਅੱਠ ਮਹੀਨੇ ਪਹਿਲਾਂ ਜਲੰਧਰ ਦੇ ਗੁਮਟਾਲੀ ਵਾਸੀ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਵੱਡੇ ਪੁੱਤਰ ਦਲਜੀਤ ਸਿੰਘ ਨੂੰ ਵਰਕ ਪਰਮਿਟ ‘ਤੇ ਗ੍ਰੀਸ ਭੇਜਣ ਦਾ ਪ੍ਰਸਤਾਵ ਦਿੱਤਾ ਸੀ।

ਪਰਿਵਾਰ ਨੇ ਕਰਜ਼ਾ ਲੈ ਕੇ ਦਲਜੀਤ ਨੂੰ ਵਿਦੇਸ਼ ਭੇਜਿਆ। ਗ੍ਰੀਸ ਪਹੁੰਚਣ ਤੋਂ ਕਰੀਬ ਪੰਜ ਮਹੀਨੇ ਬਾਅਦ ਦਲਜੀਤ ਨੇ ਆਪਣੇ ਛੋਟੇ ਭਰਾ ਗੁਰਵਿੰਦਰ ਸਿੰਘ ਨੂੰ ਵੀ ਉੱਥੇ ਬੁਲਾ ਲਿਆ। ਗੁਰਵਿੰਦਰ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਗ੍ਰੀਸ ਪਹੁੰਚਿਆ ਸੀ।

ਪਿਗ ਫਾਰਮ ‘ਤੇ ਕਰਦੇ ਸਨ ਕੰਮ, 3 ਨਵੰਬਰ ਨੂੰ ਹੋਇਆ ਕਤਲ

ਜਾਣਕਾਰੀ ਅਨੁਸਾਰ ਗ੍ਰੀਸ ‘ਚ ਦੋਵੇਂ ਭਰਾ ਇੱਕ ਪਿਗ ਫਾਰਮ (ਸੂਰ ਪਾਲਣ ਕੇਂਦਰ) ‘ਚ ਕੰਮ ਕਰਦੇ ਸਨ। ਪਰਿਵਾਰ ਨੂੰ ਉਮੀਦ ਸੀ ਕਿ ਦੋਵੇਂ ਪੁੱਤਰ ਮਿਹਨਤ ਕਰਕੇ ਘਰ ਦੀ ਆਰਥਿਕ ਹਾਲਤ ਸੁਧਾਰਨਗੇ।

ਇਸ ਦੌਰਾਨ 3 ਨਵੰਬਰ ਨੂੰ ਦੋਵਾਂ ਭਰਾਵਾਂ ‘ਤੇ ਵੱਖ-ਵੱਖ ਥਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਪਿਤਾ ਬੂਟਾ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਇਸ ਵਾਰਦਾਤ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਅੰਜਾਮ ਦਿੱਤਾ ਤੇ ਉਸ ਨੇ ਕਤਲ ਦੀ ਵੀਡੀਓ ਵੀ ਬਣਾਈ ਸੀ।

ਗ੍ਰੀਸ ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ, ਪਰਿਵਾਰ ਨੇ ਇਨਸਾਫ਼ ਦੀ ਲਗਾਈ ਗੁਹਾਰ

ਦੋਵਾਂ ਭਰਾਵਾਂ ਦੇ ਕਤਲ ਦੇ ਮਾਮਲੇ ‘ਚ ਗ੍ਰੀਸ ਪੁਲਿਸ ਵੱਲੋਂ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਪਰਿਵਾਰ ਨੂੰ ਸ਼ੱਕ ਹੈ ਕਿ ਇਸ ਵਾਰਦਾਤ ‘ਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ।

ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਪਿਤਾ ਬੂਟਾ ਸਿੰਘ, ਮਾਤਾ ਬਲਜਿੰਦਰ ਕੌਰ ਤੇ ਵੱਡੇ ਭਰਾ ਸੁਪਿੰਦਰ ਸਿੰਘ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਇਸ ਕਤਲ ਕਾਂਡ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ।

Loading...
Unable to load recommendations.
Follow Us
Related Stories
ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਪਹੁੰਚੇ ਪਰਵਿੰਦਰ ਝੋਟੇ ਦੇ ਪਿਤਾ, ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਏਅਰਪੋਰਟ ਤੋਂ ਪਿੰਡ ਲਈ ਰਵਾਨਾ ਹੋਈ ਪੁਲਿਸ, ਸਖ਼ਤ ਸੁਰੱਖਿਆ ਹੇਠ ਜੱਲੂਪੁਰ ਖੇੜਾ ਪਹੁੰਚਣਗੇ MP
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼, 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ
ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਪੰਜਾਬ ‘ਚ ਠੰਡ ਦਾ ਵਧੇਗਾ ਅਸਰ! 2 ਡਿਗਰੀ ਤੱਕ ਡਿੱਗੇਗਾ ਪਾਰਾ, 10 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ