ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਵਿਜੀਲੈਂਸ ਨੇ ਥਾਣੇ ਦੇ SHO-ASI ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਦੀ ਜਲੰਧਰ ਸ਼ਾਖਾ ਦੀ ਇੱਕ ਟੀਮ ਨੇ ਹੁਸ਼ਿਆਰਪੁਰ ਦੇ ਥਾਣਾ ਬੁੱਲੋਵਾਲ ਵਿੱਚ ਤਾਇਨਾਤ ਸਬ-ਇੰਸਪੈਕਟਰ (ਐਸਆਈ) ਰਮਨ ਕੁਮਾਰ ਅਤੇ ਉਸਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ ਲਗਭਗ 1.5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਜਲੰਧਰ ਵਿਜੀਲੈਂਸ ਨੇ ਥਾਣੇ ਦੇ SHO-ASI ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ
Follow Us
tv9-punjabi
| Published: 31 Mar 2025 13:13 PM

ਪੰਜਾਬ ਦੀ ਭਗਵੰਤ ਮਾਨ ਸਰਕਾਕ ਨੇ ਜਿੱਥੇ ਨਸ਼ਿਆਂ ਵਿਰੁਧ ਯੁੱਧ ਛੇੜਿਆ ਹੋਇਆ ਹੈ। ਉਥੇ ਹੀ ਪੰਜਾਬ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੀ ਜਲੰਧਰ ਟੀਮ ਨੇ ਹੁਸ਼ਿਆਰਪੁਰ ਦੇ ਥਾਣਾ ਬੁੱਲੋਵਾਲ ਵਿੱਚ ਤਾਇਨਾਤ ਸਬ-ਇੰਸਪੈਕਟਰ (ਐਸਆਈ) ਰਮਨ ਕੁਮਾਰ ਅਤੇ ਉਸਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ ਲਗਭਗ 1.5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਸਲਾਪੁਰ ਪਿੰਡ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਭਤੀਜੇ ਵਿਰੁੱਧ ਉਕਤ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਕਤ ਪੁਲਿਸ ਵਾਲੇ ਉਸਦੇ ਪੁੱਤਰ ਨੂੰ ਐਨਡੀਪੀਐਸ ਐਕਟ ਦੀ ਧਾਰਾ 29 ਦੇ ਤਹਿਤ ਇਸ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਮੁਤਾਬਕ ਉਕਤ ਏਐਸਆਈ ਨੇ ਪੁੱਤਰ ਨੂੰ ਕੇਸ ਵਿੱਚੋਂ ਹਟਾਉਣ ਦੇ ਬਦਲੇ ਐਸਐਚਓ ਵੱਲੋਂ 1.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।

ਪਰ ਸ਼ਿਕਾਇਤਕਰਤਾ ਦੀ ਮਿੰਨਤ ਕਰਨ ਤੋਂ ਬਾਅਦ, ਰਿਸ਼ਵਤ ਦੀ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਵਾਲੇ ਦੋ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਨੂੰ ਰਿਕਾਰਡ ਕੀਤਾ ਅਤੇ ਇਸਨੂੰ ਆਡੀਓ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਵਿਜੀਲੈਂਸ ਬਿਊਰੋ ਜਲੰਧਰ ਨੇ ਮਾਮਲੇ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7A, ਬੀਐਨਐਸ ਦੀ ਧਾਰਾ 61 (2) ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ।

ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ – ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।