ਜਲੰਧਰ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਐਕਸਾਈਜ਼ ਵਿਭਾਗ ਦਾ ਸੀਨੀਅਰ ਸਹਾਇਕ 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Updated On: 

22 Jul 2026 21:16 PM IST

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਧਿਕਾਰੀ ਨੇ ਇੱਕ ਰੈਸਟੋਰੈਂਟ ਮਾਲਕ ਤੋਂ ਡਰਾਫ਼ਟ ਬੀਅਰ ਅਤੇ ਵਾਈਨ ਵੇਚਣ ਦੇ ਲਾਇਸੈਂਸ (L-5B) ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਮਨਜ਼ੂਰੀ ਦਿਵਾਉਣ ਦੇ ਬਦਲੇ ਇਸ ਰਿਸ਼ਵਤ ਦੀ ਮੰਗ ਕੀਤੀ ਸੀ।

ਜਲੰਧਰ ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਐਕਸਾਈਜ਼ ਵਿਭਾਗ ਦਾ ਸੀਨੀਅਰ ਸਹਾਇਕ 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਧਿਕਾਰੀ ਨੇ ਇੱਕ ਰੈਸਟੋਰੈਂਟ ਮਾਲਕ ਤੋਂ ਡਰਾਫ਼ਟ ਬੀਅਰ ਅਤੇ ਵਾਈਨ ਵੇਚਣ ਦੇ ਲਾਇਸੈਂਸ (L-5B) ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਮਨਜ਼ੂਰੀ ਦਿਵਾਉਣ ਦੇ ਬਦਲੇ ਇਸ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਦੀ ਸਮਝਦਾਰੀ ਅਤੇ ਵਿਜੀਲੈਂਸ ਦੀ ਤੁਰੰਤ ਕਾਰਵਾਈ ਸਦਕਾ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ। ਇਹ ਕਾਰਵਾਈ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫ਼ਿਲੌਰ ਦੇ ਪਿੰਡ ਨਾਗਰਾ ਦੇ ਰਹਿਣ ਵਾਲੇ ਇੱਕ ਰੈਸਟੋਰੈਂਟ ਮਾਲਕ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਆਪਣੇ ਰੈਸਟੋਰੈਂਟ ਵਿੱਚ ਗਾਹਕਾਂ ਨੂੰ ਡਰਾਫ਼ਟ ਬੀਅਰ ਅਤੇ ਵਾਈਨ ਪਰੋਸਣ ਲਈ L-5B ਲਾਇਸੈਂਸ ਲੈਣਾ ਚਾਹੁੰਦਾ ਸੀ, ਜਿਸ ਲਈ ਉਸ ਨੇ ਆਬਕਾਰੀ ਵਿਭਾਗ ਦੇ ਪੋਰਟਲ ‘ਤੇ ਆਨਲਾਈਨ ਅਰਜ਼ੀ ਦਿੱਤੀ ਸੀ।

ਅਰਜ਼ੀ ਦਾਖ਼ਲ ਹੋਣ ਤੋਂ ਬਾਅਦ ਜਲੰਧਰ ਜ਼ੋਨ ਦੇ ਕਲੈਕਟਰ-ਕਮ-ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਰਿਪੋਰਟ ਤਿਆਰ ਕਰਨ ਅਤੇ ਨਾਂਹ-ਪੱਖੀ ਸਰਟੀਫਿਕੇਟ (NOC) ਪ੍ਰਾਪਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਜਦੋਂ ਇਹ ਫ਼ਾਈਲ ਸੀਨੀਅਰ ਸਹਾਇਕ ਸਤਨਾਮ ਸਿੰਘ ਕੋਲ ਪਹੁੰਚੀ, ਤਾਂ ਉਸ ਨੇ ਕੰਮ ਜਲਦੀ ਕਰਵਾਉਣ ਅਤੇ ਪੱਖ ‘ਚ ਰਿਪੋਰਟ ਦੇਣ ਦੇ ਬਦਲੇ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਗ਼ੈਰ-ਕਾਨੂੰਨੀ ਰਿਸ਼ਵਤ ਮੰਗੀ।

ਰਿਸ਼ਵਤ ਦੀ ਰਿਕਾਰਡਿੰਗ ਬਣੀ ਅਹਿਮ ਸਬੂਤ

ਸ਼ਿਕਾਇਤਕਰਤਾ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸੀ ਅਤੇ ਰਿਸ਼ਵਤ ਦੇਣ ਦਾ ਬਿਲਕੁਲ ਇੱਛੁਕ ਨਹੀਂ ਸੀ। ਉਸ ਨੇ ਸਮਝਦਾਰੀ ਦਿਖਾਉਂਦਿਆਂ ਮੁਲਜ਼ਮ ਅਧਿਕਾਰੀ ਨਾਲ ਹੋਈ ਰਿਸ਼ਵਤ ਦੀ ਪੂਰੀ ਗੱਲਬਾਤ ਆਪਣੇ ਮੋਬਾਈਲ ‘ਚ ਰਿਕਾਰਡ ਕਰ ਲਈ। ਇਸ ਤੋਂ ਬਾਅਦ ਉਸ ਨੇ ਤੁਰੰਤ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨਾਲ ਸੰਪਰਕ ਕੀਤਾ ਅਤੇ ਮੁਲਜ਼ਮ ਖ਼ਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਫੜਨ ਲਈ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਿਵੇਂ ਹੀ ਮੁਲਜ਼ਮ ਸੀਨੀਅਰ ਸਹਾਇਕ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ, ਵਿਜੀਲੈਂਸ ਟੀਮ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੇ 5,000 ਰੁਪਏ ਵੀ ਬਰਾਮਦ ਕਰ ਲਏ ਗਏ।

ਜਲੰਧਰ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ

ਇਸ ਸਬੰਧ ਵਿੱਚ ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

Loading...
Unable to load recommendations.
Follow Us
Related Stories