ਜਲੰਧਰ ਵੈਸਟ ਉੱਪ ਚੋਣ: BJP ਵੱਲੋਂ ਅੰਗੁਰਾਲ ਨੂੰ ਟਿਕਟ, AAP ਛੱਡ ਕੇ ਆਏ ਸਨ ਸ਼ੀਤਲ | Jalandhar west bypoll bjp announce sheetal angural as candidate aap declared mohinder bhagat full detail in punjabi Punjabi news - TV9 Punjabi

ਭਾਜਪਾ ਨੇ ‘ਆਪ’ ਦੇ ਸਾਬਕਾ ਵਿਧਾਇਕ ਅੰਗੁਰਾਲ ਨੂੰ ਦਿੱਤੀ ਟਿਕਟ, AAP ਨੇ ਮੋਹਿੰਦਰ ਭਗਤ ਨੂੰ ਉਤਾਰਿਆ ਮੈਦਾਨ ਚ

Updated On: 

17 Jun 2024 14:18 PM

Jalandhar West Bypoll: ਆਮ ਆਦਮੀ ਪਾਰਟੀ (ਆਪ) ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ 'ਆਪ' ਛੱਡ ਕੇ ਆਏ ਸ਼ੀਤਲ ਅੰਗੁਰਾਲ ਨੂੰ ਹੀ ਮੁੜ ਤੋਂ ਟਿਕਟ ਦਿੱਤੀ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੀ ਇਹ ਸੀਟ ਖਾਲੀ ਹੋਈ ਸੀ। ਜਿਸ ਕਾਰਨ ਹੁਣ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਭਾਜਪਾ ਨੇ ਆਪ ਦੇ ਸਾਬਕਾ ਵਿਧਾਇਕ ਅੰਗੁਰਾਲ ਨੂੰ ਦਿੱਤੀ ਟਿਕਟ, AAP ਨੇ ਮੋਹਿੰਦਰ ਭਗਤ ਨੂੰ ਉਤਾਰਿਆ ਮੈਦਾਨ ਚ

ਮੋਹਿੰਦਰ ਭਗਤ ਅਤੇ ਸ਼ੀਤਲ ਅੰਗੁਰਾਲ

Follow Us On

ਜਲੰਧਰ ਵੈਸਟ ਵਿਧਾਨਸਭਾ ਹਲਕੇ ਦੀ ਉੱਪ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਇਸ ਜ਼ਿਮਨੀ ਚੋਣ ਲਈ ‘ਆਪ’ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਤਾਂ ਉੱਧਰ, ‘ਆਪ’ ਪਾਰਟੀ ਨੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਹਾਲਾਂਕਿ ਅੱਜ ਸਵੇਰੇ ਹੀ ਸੁਸ਼ੀਲ ਰਿੰਕੂ ਨੇ ਸ਼ੀਤਲ ਅੰਗੁਰਾਲ ਨੂੰ ਟਿਕਟ ਦੇਣ ਦਾ ਗੈਰ ਰਸਮੀ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਅੱਜ ਸਵੇਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਿੰਕੂ ਨੇ ਕਿਹਾ ਸੀ ਕਿ ਪਾਰਟੀ ਅੱਜ ਟਿਕਟ ਦਾ ਐਲਾਨ ਕਰੇਗੀ ਅਤੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਇਆ ਜਾਵੇਗਾ। ਪਰ ਹੁਣ ਪਾਰਟੀ ਵੱਲੋਂ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀ ਜ਼ਿਮਨੀ ਚੋਣ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਸੂਬੇ ‘ਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ‘ਚ) ਵੀ ‘ਆਪ’ ਤੋਂ ਹੀ ਹਨ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

ਉੱਧਰ, ਆਪ ਨੇ ਭਾਜਪਾ ਛੱਡ ਕੇ ਆਏ ਮੋਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ ਸੀ।

ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ ਮਹਿੰਦਰ ਭਗਤ

ਮੋਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਚੰਡੀਗੜ੍ਹ ‘ਚ ‘ਆਪ’ ਚ ਸ਼ਾਮਲ ਹੋ ਗਏ ਸਨ । ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ।

ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੋਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਸਨ।

‘ਆਪ’ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਚੋਂ 92 ‘ਤੇ ਹਾਸਲ ਕੀਤੀ ਸੀ ਜਿੱਤ

ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਵਿਧਾਨ ਸਭਾ ਹਲਕੇ ਹਨ। ਇਸ ਦੀਆਂ ਆਖਰੀ ਚੋਣਾਂ ਮਾਰਚ 2022 ਵਿੱਚ ਹੋਈਆਂ ਸਨ। ਉਕਤ ਚੋਣਾਂ ਵਿੱਚ ਪਾਰਟੀ ਨੂੰ 92 ਅਤੇ ਕਾਂਗਰਸ ਨੂੰ 18 ਸੀਟਾਂ ਮਿਲੀਆਂ ਸਨ। ਜਦਕਿ 7 ਸੀਟਾਂ ਦੂਜੀਆਂ ਪਾਰਟੀਆਂ ਨੂੰ ਗਈਆਂ ਸਨ।

Exit mobile version