ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ, ਚੰਨੀ ਸਮੇਤ ਕਈ ਵੱਡੇ ਆਗੂ | Jalandhar west congress candidate Surinder kaur file nomination for bypoll know full detail in punjabi Punjabi news - TV9 Punjabi

ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ, ਚੰਨੀ ਸਮੇਤ ਕਈ ਵੱਡੇ ਆਗੂ ਰਹੇ ਮੌਜ਼ੂਦ

Updated On: 

21 Jun 2024 14:56 PM

Jalandhar Bypoll: ਸਾਂਸਦ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਕਰੀਬ 2 ਲੱਖ ਵੋਟਾਂ ਨਾਲ ਜਿੱਤੇ ਹਨ, ਪਰ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਲੀਡ ਕਿਸੇ ਹੱਦ ਤੱਕ ਵਧ ਸਕਦੀ ਸੀ। ਹੁਸ਼ਿਆਰਪੁਰ ਅਤੇ ਆਨੰਦਪੁਰ ਸੀਟਾਂ 'ਤੇ ਹੋਈ ਹਾਰ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਇਸ ਮੁੱਦੇ 'ਤੇ ਵਿਚਾਰ ਕਰ ਰਹੀ ਹੈ।

ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ, ਚੰਨੀ ਸਮੇਤ ਕਈ ਵੱਡੇ ਆਗੂ ਰਹੇ ਮੌਜ਼ੂਦ
Follow Us On

Jalandhar Bypoll: ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀ ਅੱਜ ਆਖਰੀ ਤਰੀਕ ਹੈ। ਅੱਜ ਨਾਮਜ਼ਦਗੀ ਦਾਖ਼ਲ ਕਰਨ ਲਈ ਸੁਰਿੰਦਰ ਕੌਰ ਡੀਸੀ ਦਫ਼ਤਰ ਪੁੱਜੇ ਹਨ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਆਗੂ ਡੀਸੀ ਦਫ਼ਤਰ ਪੁੱਜੇ। ਨਾਮਜ਼ਦਗੀ ਭਰਨ ਤੋਂ ਬਾਅਦ ਚਰਨਜੀਤ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਔਰਤ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਨੇ ਪਰਿਵਾਰਵਾਦ ਨੂੰ ਵੀ ਧਿਆਨ ਵਿੱਚ ਨਹੀਂ ਰੱਖਿਆ ਅਤੇ ਇਲਾਕੇ ਵਿੱਚੋਂ ਉਮੀਦਵਾਰ ਖੜ੍ਹਾ ਕੀਤਾ ਹੈ। ਲੋਕ ਸਭਾ ਚੋਣਾਂ ‘ਚ ਜਿੱਥੇ ਕਮੀਆਂ ਰਹਿ ਗਈਆਂ ਸਨ, ਉਨ੍ਹਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਸਾਂਸਦ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਕਰੀਬ 2 ਲੱਖ ਵੋਟਾਂ ਨਾਲ ਜਿੱਤੇ ਹਨ, ਪਰ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਲੀਡ ਕਿਸੇ ਹੱਦ ਤੱਕ ਵਧ ਸਕਦੀ ਸੀ। ਹੁਸ਼ਿਆਰਪੁਰ ਅਤੇ ਆਨੰਦਪੁਰ ਸੀਟਾਂ ‘ਤੇ ਹੋਈ ਹਾਰ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਇਸ ਮੁੱਦੇ ‘ਤੇ ਵਿਚਾਰ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਫੈਸਲਾ ਸੁਣਾਇਆ ਹੈ। ਪੰਜਾਬ ਵਿੱਚ ਵੀ ਸ਼ਰਾਬ ਸਬੰਧੀ ਉਹੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਚੰਨੀ ਨੇ ਕਿਹਾ ਕਿ ਜਦੋਂ ਤੋਂ ‘ਆਪ’ ਪਾਰਟੀ ਸੱਤਾ ‘ਚ ਆਈ ਹੈ, ਉਦੋਂ ਤੋਂ ਹੀ ਨਸ਼ੇ ‘ਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: PGI ਚ ਬਣਿਆ ਰਿਕਾਰਡ, ਚੰਡੀਗੜ੍ਹ ਦੇ ਰੌਕ ਗਾਰਡਨ ਚ ਮਨਾਇਆ ਯੋਗ ਦਿਵਸ

ਚੰਨੀ ਨੇ ਘੇਰੀ ਸਰਕਾਰ

ਪੰਜਾਬ ‘ਚ ‘ਆਪ’ ਸਰਕਾਰ ਦੇ ਸੱਤਾ ਤੋਂ ਬਾਹਰ ਹੋਣ ਦੇ ਬਿਆਨ ‘ਤੇ ਚੰਨੀ ਨੇ ਕਿਹਾ ਕਿ ਲੋਕ ਕੁਝ ਸਮਾਂ ਉਡੀਕ ਕਰਨ, ਜਲਦ ਹੀ ਲੋਕ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨ ਜਾ ਰਹੇ ਹਨ। ਅੰਮ੍ਰਿਤਪਾਲ ‘ਤੇ NSA ਵਧਾਉਣ ‘ਤੇ ਚੰਨੀ ਨੇ ਕਿਹਾ ਕਿ ਲੋਕਾਂ ਦੇ ਫਤਵੇ ਅੱਗੇ ਝੁਕਣਾ ਚਾਹੀਦਾ ਹੈ। ਲੋਕਾਂ ਨੇ ਇਸ ਨੂੰ ਜਿੱਤ ਲਿਆ ਹੈ ਅਤੇ ਬਿਨਾਂ ਕਿਸੇ ਕਾਰਨ ਐਨਐਸਏ ਨੂੰ ਵਧਾਉਣਾ ਨਿੰਦਣਯੋਗ ਹੈ। ਇਸ ਦੌਰਾਨ ਨਸ਼ਿਆਂ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ ਵੈਸਟ ਹਲਕੇ ਵਿੱਚ ਨਸ਼ਿਆਂ ਦਾ ਮੁੱਦਾ ਗਰਮ ਹੈ, ਉਥੇ ਹੀ ਪੱਛਮੀ ਹਲਕੇ ਵਿੱਚ ਪਾਣੀ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਖਤਮ ਕਰਨਗੇ। ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਨੂੰ ਹਰਾ ਕੇ ਜਵਾਬ ਦੇਣਗੇ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version