AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ ਵਿਆਹੁਤਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨਿਗਲਿਆ ਜ਼ਹਿਰ ਹੋਈ ਮੌਤ, ਪਤੀ ਫੌਜ ‘ਚ ਕਲਰਕ

ਜਲੰਧਰ ਦੇ ਅਰਜੁਨ ਨਗਰ ਇਲਾਕੇ ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਆਹੁਤਾ ਮਹਿਲਾ ਨੇ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮਹਿਲਾ ਸੋਸ਼ਲ ਮੀਡੀਆ 'ਤੇ ਲਾਈਵ ਹੋਈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਜਲੰਧਰ 'ਚ ਵਿਆਹੁਤਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਨਿਗਲਿਆ ਜ਼ਹਿਰ ਹੋਈ ਮੌਤ, ਪਤੀ ਫੌਜ 'ਚ ਕਲਰਕ
ਜਲੰਧਰ ‘ਚ ਵਿਆਹੁਤਾ ਨੇ ਲਾਈਵ ਹੋ ਕੇ ਨਿਗਲਿਆ ਜ਼ਹਿਰ, ਫੌਜ ਵਿੱਚ ਹੈ ਪਤੀ
davinder-kumar-jalandhar
| Updated On: 23 Feb 2026 10:42 AM IST

ਜਲੰਧਰ ਦੇ ਅਰਜੁਨ ਨਗਰ ਇਲਾਕੇ ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਆਹੁਤਾ ਮਹਿਲਾ ਨੇ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮਹਿਲਾ ਸੋਸ਼ਲ ਮੀਡੀਆ ‘ਤੇ ਲਾਈਵ ਹੋਈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ, ਜਿਸ ਦਾ ਪਤੀ ਭਾਰਤੀ ਸੈਨਾ ਵਿੱਚ ਕਲਰਕ ਵਜੋਂ ਤਾਇਨਾਤ ਹੈ।

ਸੋਸ਼ਲ ਮੀਡੀਆ ਰਾਹੀਂ ਮਿਲੀ ਖ਼ੁਦਕੁਸ਼ੀ ਦੀ ਜਾਣਕਾਰੀ

ਜਾਣਕਾਰੀ ਅਨੁਸਾਰ, ਪੂਜਾ ਨੇ ਜ਼ਹਿਰ ਖਾਣ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਸੀ। ਜਦੋਂ ਰਿਸ਼ਤੇਦਾਰਾਂ ਨੇ ਉਸ ਨੂੰ ਵੀਡੀਓ ਵਿੱਚ ਜ਼ਹਿਰ ਖਾਣ ਬਾਰੇ ਗੱਲ ਕਰਦਿਆਂ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਪਰਿਵਾਰ ਵਾਲੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲੈ ਗਏ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

ਲਾਡੋਵਾਲੀ ਰੋਡ ਸਥਿਤ ਅਰਜੁਨ ਨਗਰ ਦੇ ਰਹਿਣ ਵਾਲੇ ਪੂਜਾ ਦੇ ਪਿਤਾ ਰਮੇਸ਼ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਦਾ ਵਿਆਹ 18 ਅਪ੍ਰੈਲ 2024 ਨੂੰ ਅੰਮ੍ਰਿਤਸਰ ਦੇ ਰਮੇਸ਼ ਨਗਰ ਵਾਸੀ ਹਰੀਸ਼ ਨਾਲ ਕੀਤਾ ਸੀ। ਹਰੀਸ਼ ਫੌਜ ਵਿੱਚ ਕਲਰਕ ਹੈ। ਵਿਆਹ ਨੂੰ ਕਰੀਬ ਦੋ ਸਾਲ ਬੀਤ ਚੁੱਕੇ ਸਨ, ਪਰ ਅਜੇ ਤੱਕ ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ।

ਦਾਜ ਦੀ ਮੰਗ ਅਤੇ ਤਲਾਕ ਦਾ ਦਬਾਅ

ਪਿਤਾ ਦਾ ਦੋਸ਼ ਹੈ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰੇ ਪਰਿਵਾਰ ਨੇ ਪੂਜਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਸਬੰਧੀ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਦਾਮਾਦ ਹਰੀਸ਼ ਪੂਜਾ ਤੋਂ ਤਲਾਕ ਲੈਣਾ ਚਾਹੁੰਦਾ ਸੀ, ਪਰ ਪੂਜਾ ਤਲਾਕ ਦੇਣ ਲਈ ਤਿਆਰ ਨਹੀਂ ਸੀ ਅਤੇ ਉਹ ਆਪਣੇ ਪਤੀ ਨਾਲ ਹੀ ਰਹਿਣਾ ਚਾਹੁੰਦੀ ਸੀ।

ਪਰਿਵਾਰ ਅਨੁਸਾਰ, ਖ਼ੁਦਕੁਸ਼ੀ ਤੋਂ ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ ਪੂਜਾ ਅੰਮ੍ਰਿਤਸਰ ਸਥਿਤ ਆਪਣੇ ਸਹੁਰੇ ਘਰ ਗਈ ਸੀ। ਪਰ ਸਹੁਰੇ ਪਰਿਵਾਰ ਨੇ ਉਸ ਨੂੰ ਘਰ ਦੇ ਅੰਦਰ ਵੜਨ ਨਹੀਂ ਦਿੱਤਾ ਅਤੇ ਉੱਥੋਂ ਵਾਪਸ ਭੇਜ ਦਿੱਤਾ। ਇਸ ਅਪਮਾਨ ਤੋਂ ਦੁਖੀ ਹੋ ਕੇ ਪੂਜਾ ਨੇ ਜਲੰਧਰ ਪਰਤ ਕੇ ਜ਼ਹਿਰ ਖਾ ਲਿਆ ਅਤੇ ਲਾਈਵ ਹੋ ਕੇ ਆਪਣੀ ਦਰਦਨਾਕ ਦਾਸਤਾਨ ਸੁਣਾਈ।

ਪੁਲਿਸ ਦੀ ਕਾਰਵਾਈ

ਥਾਣਾ ਬਾਰਾਦਰੀ ਦੇ ਏ.ਐੱਸ.ਆਈ. ਵਿਨੈ ਕੁਮਾਰ ਨੇ ਦੱਸਿਆ ਕਿ ਮਹਿਲਾ ਵੱਲੋਂ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਤੇ ਵੀਡੀਓ ਦੀ ਜਾਂਚ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...