AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਦਿਨ-ਦਿਹਾੜੇ ਮਹਿਲਾ ਤੋਂ ਲੁੱਟ-ਖੋਹ, ਇਕੱਲੀ ਦੋ ਲੁਟੇਰਿਆਂ ਨਾਲ ਭਿੜੀ; ਹਥਿਆਰ ਦਿਖਾ ਹੋਏ ਫ਼ਰਾਰ

ਔਰਤ ਦੇ ਪਰਸ 'ਚ ਲਗਭਗ 20,000 ਰੁਪਏ ਦੀ ਵਿਦੇਸ਼ੀ ਕਰੰਸੀ, ਉਸ ਦਾ ਪਾਸਪੋਰਟ ਤੇ ਹੋਰ ਮਹੱਤਵਪੂਰਨ ਦਸਤਾਵੇਜ਼ ਸਨ। ਹੈਰਾਨੀ ਦੀ ਗੱਲ ਹੈ ਕਿ ਮੌਕੇ 'ਤੇ ਮੌਜੂਦ ਲੋਕ ਦਰਸ਼ਕ ਬਣੇ ਰਹੇ ਤੇ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ। ਕਿਸ਼ਨਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ: ਦਿਨ-ਦਿਹਾੜੇ ਮਹਿਲਾ ਤੋਂ ਲੁੱਟ-ਖੋਹ, ਇਕੱਲੀ ਦੋ ਲੁਟੇਰਿਆਂ ਨਾਲ ਭਿੜੀ; ਹਥਿਆਰ ਦਿਖਾ ਹੋਏ ਫ਼ਰਾਰ
davinder-kumar-jalandhar
| Published: 26 Feb 2026 12:26 PM IST

ਜਲੰਧਰ ਦੇ ਕਿਸ਼ਨਗੜ੍ਹ ਕਰਤਾਰਪੁਰ ਰੋਡ ‘ਤੇ ਫਰੀਦਪੁਰ ਸਟਾਪ ਨੇੜੇ ਦਿਨ-ਦਿਹਾੜੇ ਇੱਕ ਸਨਸਨੀਖੇਜ਼ ਲੁੱਟ ਦੀ ਘਟਨਾ ਵਾਪਰੀ। ਕਪੂਰਥਲਾ ਦੀ ਰਹਿਣ ਵਾਲੀ ਜੋਤੀ ਰਾਣੀ, ਦੁੱਗਰੀ ਪਿੰਡ ‘ਚ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਕੂਟੀ ‘ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਦੋ ਲੁਟੇਰਿਆਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸ਼ੱਕ ਹੋਣ ‘ਤੇ ਕਿ ਲੁਟੇਰੇ ਉਸ ਦਾ ਪਿੱਛਾ ਕਰ ਰਹੇ ਹਨ, ਮਹਿਲਾ ਨੇ ਫਰੀਦਪੁਰ ਸਟਾਪ ‘ਤੇ ਆਪਣੀ ਸਕੂਟੀ ਖੜ੍ਹੀ ਕੀਤਾ ਤੇ ਨੇੜੇ ਦੀ ਇੱਕ ਦੁਕਾਨ ਦੇ ਅੰਦਰ ਚਲਾ ਗਈ।

ਇਸ ਦੌਰਾਨ ਇੱਖ ਲੁਟੇਰਿਆਂ ‘ਚੋਂ ਇੱਕ ਦੁਕਾਨ ਅੰਦਰ ਵੜ ਗਿਆ ਤੇ ਉਸ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਲੁਟੇਰੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਲੁਟੇਰੇ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹੋਣ ਦੇ ਬਾਵਜੂਦ, ਜੋਤੀ ਨੇ ਹਿੰਮਤ ਦਿਖਾਈ ਤੇ ਲੁਟੇਰੇ ਦਾ ਮੋਟਰਸਾਈਕਲ ਫੜ ਲਿਆ। ਹਾਲਾਂਕਿ, ਦੋਸ਼ੀ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਦਾ ਪਰਸ ਖੋਹ ਲਿਆ ਤੇ ਭੱਜ ਗਿਆ।

ਔਰਤ ਦੇ ਪਰਸ ‘ਚ ਲਗਭਗ 20,000 ਰੁਪਏ ਦੀ ਵਿਦੇਸ਼ੀ ਕਰੰਸੀ, ਉਸ ਦਾ ਪਾਸਪੋਰਟ ਤੇ ਹੋਰ ਮਹੱਤਵਪੂਰਨ ਦਸਤਾਵੇਜ਼ ਸਨ। ਹੈਰਾਨੀ ਦੀ ਗੱਲ ਹੈ ਕਿ ਮੌਕੇ ‘ਤੇ ਮੌਜੂਦ ਲੋਕ ਦਰਸ਼ਕ ਬਣੇ ਰਹੇ ਤੇ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ। ਕਿਸ਼ਨਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...