ਸ਼ੱਕੀ ਹਲਾਤਾਂ ਚ ਨਾਲ ਨੌਜਵਾਨ ਦੀ ਮੌਤ, ਬੇਹੋਸ਼ੀ ਦੀ ਹਾਲਾਤ ਚ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ
ਜਲੰਧਰ ਦਿਹਾਤੀ ਪੁਲਿਸ ਸਟੇਸ਼ਨ ਮਹਿਤਪੁਰ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮਹਿਤਪੁਰ ਵਿੱਚ ਇੱਕ ਵਿਅਕਤੀ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲੀ ਸੀ। ਜਾਣਕਾਰੀ ਦੇ ਆਧਾਰ 'ਤੇ, ਇੱਕ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਘਟਨਾ ਵਾਲੀ ਥਾਂ 'ਤੇ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਗਈ ਸੀ।
ਜਲੰਧਰ ਵਿੱਚ ਇੱਕ 27 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਜਨ ਵਜੋਂ ਹੋਈ ਹੈ। ਸਾਜਨ ਮਹਿਤਪੁਰ ਦੇ ਚੋਪੜਾ ਮੁਹੱਲੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਜਲੰਧਰ ਦੇ ਮਹਿਤਪੁਰ ਨੇੜੇ ਬਰਾਮਦ ਹੋਈ। ਪੁਲਿਸ ਨੇ ਮ੍ਰਿਤਕ ਸਾਜਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਜਲੰਧਰ ਪੁਲਿਸ ਨੇ ਮੌਕੇ ਤੋਂ ਸ਼ਰਾਬ ਅਤੇ ਹੋਰ ਸਮਾਨ ਨਾਲ ਭਰਿਆ ਇੱਕ ਲਿਫਾਫਾ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਨਸ਼ੇ ਦੀ ਓਵਰਡੋਜ਼ ਸਮੇਤ ਹੋਰ ਪਹਿਲੂਆਂ ਤੋਂ ਕਰ ਰਹੀ ਹੈ। ਜਾਂਚ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੌਤ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਜਲੰਧਰ ਦਿਹਾਤੀ ਪੁਲਿਸ ਸਟੇਸ਼ਨ ਮਹਿਤਪੁਰ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮਹਿਤਪੁਰ ਵਿੱਚ ਇੱਕ ਵਿਅਕਤੀ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲੀ ਸੀ। ਜਾਣਕਾਰੀ ਦੇ ਆਧਾਰ ‘ਤੇ, ਇੱਕ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਘਟਨਾ ਵਾਲੀ ਥਾਂ ‘ਤੇ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਗਈ ਸੀ। ਆਸ-ਪਾਸ ਦੇ ਲੋਕਾਂ ਨੇ ਇਹ ਜਾਣਕਾਰੀ ਦਿੱਤੀ।
ਲਾਸ਼ ਨੂੰ ਕਬਜ਼ੇ ਵਿੱਚ ਲੈਣ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਮ੍ਰਿਤਕ ਦੀ ਪਛਾਣ ਮੁਹੱਲਾ ਚੋਪੜਾ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ। ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਖ਼ਦਸਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਕਿਉਂਕਿ ਨੌਜਵਾਨਾਂ ਦੀ ਲਾਸ਼ ਕੋਲੋਂ ਕੁੱਝ ਨਸ਼ੀਲੀਆਂ ਚੀਜ਼ਾਂ ਵੀ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ
ਪੋਸਟਮਾਰਟਮ ਲਈ ਭੇਜੀ ਗਈ ਲਾਸ਼
ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਸਪੱਸ਼ਟ ਹੋ ਜਾਵੇਗਾ। ਜਿਸ ਤੋਂ ਬਾਅਦ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦਾ ਪੋਸਟਮਾਰਟਮ ਜਲੰਧਰ ਦੇ ਨਕੋਦਰ ਕਸਬੇ ਵਿੱਚ ਸਥਿਤ ਸਿਵਲ ਹਸਪਤਾਲ ਵਿੱਚ ਕੀਤਾ ਜਾਵੇਗਾ।