ਜਲੰਧਰ ‘ਚ ਯੁਥ ਅਕਾਲੀ ਦਲ ਨੇ ਸਾੜਿਆ ਕਾਂਗਰਸ ਦਾ ਪੁਤਲਾ, ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ‘ਤੇ ਵਿਰੋਧ

Published: 

24 Aug 2026 18:46 PM IST

ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਭਾਵਨਾਤਮਕ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪਾਰਟੀ ਨੂੰ ਕਦੇ ਵੀ ਆਪਣੇ ਘਰਾਂ ਵਿੱਚ ਨਹੀਂ ਵੜਨ ਦੇਣ। ਭਾਵੇਂ ਉਨ੍ਹਾਂ ਨੇ ਸਿੱਖਾਂ ਨੂੰ ਖਤਮ ਕਰਨ ਦੀਆਂ ਅਣਗਿਣਤ ਕੋਸ਼ਿਸ਼ਾਂ ਕੀਤੀਆਂ ਹਨ, ਪਰ ਸਿੱਖ ਭਾਈਚਾਰਾ ਕਦੇ ਵੀ ਤਬਾਹ ਨਹੀਂ ਹੋਵੇਗਾ। ਇਤਿਹਾਸ ਅਤੇ ਦੁਨੀਆਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਜਲੰਧਰ ਚ ਯੁਥ ਅਕਾਲੀ ਦਲ ਨੇ ਸਾੜਿਆ ਕਾਂਗਰਸ ਦਾ ਪੁਤਲਾ, ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਤੇ ਵਿਰੋਧ

ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਵੀਰ ਸਿੰਘ ਦੀ ਅਗਵਾਈ ਵਿੱਚ ਹੁੱਡਾ ਪਰਿਵਾਰ ਅਤੇ ਕਾਂਗਰਸੀ ਆਗੂਆਂ ਦਿਨੇਸ਼ ਟਾਈਟਲਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਲਾਕ ਟਾਵਰ ਚੌਕ ‘ਤੇ ਕਾਂਗਰਸ ਪਾਰਟੀ ਦਾ ਪੁਤਲਾ ਸਾੜ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਅਕਾਲੀ ਦਲ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਦਾ ਪਰਿਵਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਆਪਣੇ ਆਦਰਸ਼ ਵਜੋਂ ਪੇਸ਼ ਕਰ ਰਿਹਾ ਹੈ। ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ, ਹੁੱਡਾ ਪਰਿਵਾਰ ਅਤੇ ਦਿਨੇਸ਼ ਟਾਈਟਲਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਆਦਰਸ਼ ਅਤੇ ਰੋਲ ਮਾਡਲ ਮੰਨ ਰਹੇ ਹਨ। ਜਿਸ ਨੇ ਸਮੁੱਚੇ ਸਿੱਖ ਭਾਈਚਾਰੇ ਅਤੇ ਦੁਨੀਆ ਭਰ ਦੇ ਸਿੱਖਾਂ ਦੇ ਦਿਲਾਂ ਨੂੰ ਪੂਰੀ ਤਰ੍ਹਾਂ ਠੇਸ ਪਹੁੰਚਾਈ ਹੈ।

ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਭਾਵਨਾਤਮਕ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪਾਰਟੀ ਨੂੰ ਕਦੇ ਵੀ ਆਪਣੇ ਘਰਾਂ ਵਿੱਚ ਨਹੀਂ ਵੜਨ ਦੇਣ। ਭਾਵੇਂ ਉਨ੍ਹਾਂ ਨੇ ਸਿੱਖਾਂ ਨੂੰ ਖਤਮ ਕਰਨ ਦੀਆਂ ਅਣਗਿਣਤ ਕੋਸ਼ਿਸ਼ਾਂ ਕੀਤੀਆਂ ਹਨ, ਪਰ ਸਿੱਖ ਭਾਈਚਾਰਾ ਕਦੇ ਵੀ ਤਬਾਹ ਨਹੀਂ ਹੋਵੇਗਾ। ਇਤਿਹਾਸ ਅਤੇ ਦੁਨੀਆਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਗਾਂਧੀ ਪਰਿਵਾਰ ਦੁਬਾਰਾ ਪੰਜਾਬ ਆਇਆ ਤਾਂ ਸਿੱਖ ਭਾਈਚਾਰਾ ਅਤੇ ਪੰਜਾਬ ਦੇ ਲੋਕ ਇਸ ਦਾ ਸਖ਼ਤ ਵਿਰੋਧ ਕਰਨਗੇ।

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ‘ਤੇ ਜਤਾਇਆ ਇਤਰਾਜ਼

ਅੰਮ੍ਰਿਤਵੀਰ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਦੀ ਸਜ਼ਾ ਭੁਗਤਦੇ ਸਮੇਂ ਮੌਤ ਹੋ ਗਈ। ਅਜਿਹੇ ਵਿਅਕਤੀ ਨੂੰ ਰੋਲ ਮਾਡਲ ਅਤੇ ਚੰਗਾ ਇਨਸਾਨ ਕਹਿਣਾ ਕਾਂਗਰਸ ਪਾਰਟੀ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਉਹ ਪਾਰਟੀ ਹੈ। ਜਿਸ ਨੇ 1984 ਵਿੱਚ ਨਿਰਦੋਸ਼ ਸਿੱਖਾਂ ਦੇ ਕਤਲੇਆਮ ਨੂੰ ਅੰਜਾਮ ਦਿੱਤਾ ਅਤੇ ਨੌਜਵਾਨਾਂ ਨੂੰ ਬੇਰਹਿਮੀ ਨਾਲ ਮਾਰਿਆ।

ਅਕਾਲੀ ਦਲ ਦੀ ਕਾਂਗਰਸ ਨੂੰ ਨਸੀਹਤ

ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ “ਕਾਤਲ ਪਾਰਟੀ” ਨੂੰ ਆਪਣੇ ਘਰਾਂ ਵਿੱਚ ਨਾ ਵੜਨ ਦੇਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਤਿਹਾਸ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜੋ ਸਿੱਖ ਭਾਈਚਾਰੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਗਾਂਧੀ ਪਰਿਵਾਰ ਦੀ ਪੰਜਾਬ ਫੇਰੀ ਦਾ ਸਖ਼ਤ ਵਿਰੋਧ ਵੀ ਕੀਤਾ।

Loading...
Unable to load recommendations.
Follow Us