AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

3 ਸਾਲਾਂ ਬਾਅਦ ਕੰਬੋਡੀਆ ਤੋਂ ਜਲੰਧਰ ਪਰਤਿਆ ਨੌਜਵਾਨ, ਏਜੰਟ ਦੇ ਠੱਗੀ ਦਾ ਹੋਇਆ ਸੀ ਸ਼ਿਕਾਰ; ਸੰਤ ਸੀਚੇਵਾਲ ਨੇ ਕਰਵਾਈ ਵਾਪਸੀ

ਵਿਦੇਸ਼ ਜਾਣ ਦੇ ਚੱਕਰ ਚ ਧੋਖੇ ਦਾ ਸ਼ਿਕਾਰ ਹੋਇਆ ਜਲੰਧਰ ਦਾ ਵਸਨੀਕ ਹਰਦੀਪ ਕੁਮਾਰ ਕਰੀਬ ਤਿੰਨ ਸਾਲਾਂ ਦੀ ਲੰਮੀ ਜੱਦੋ-ਜਹਿਦ ਅਤੇ ਦਰਦਨਾਕ ਹਾਲਾਤਾਂ ਦਾ ਸਾਹਮਣਾ ਕਰਨ ਮਗਰੋਂ ਕੰਬੋਡੀਆ ਤੋਂ ਸੁਰੱਖਿਅਤ ਭਾਰਤ ਪਰਤ ਆਇਆ ਹੈ। ਇੱਕ ਧੋਖੇਬਾਜ਼ ਟਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਝਾਂਸੇ ਵਿੱਚ ਫਸਾਏ ਗਏ ਇਸ ਨੌਜਵਾਨ ਦੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੱਕ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਸੀ।

3 ਸਾਲਾਂ ਬਾਅਦ ਕੰਬੋਡੀਆ ਤੋਂ ਜਲੰਧਰ ਪਰਤਿਆ  ਨੌਜਵਾਨ, ਏਜੰਟ ਦੇ ਠੱਗੀ ਦਾ ਹੋਇਆ ਸੀ ਸ਼ਿਕਾਰ; ਸੰਤ ਸੀਚੇਵਾਲ ਨੇ ਕਰਵਾਈ ਵਾਪਸੀ
davinder-kumar-jalandhar
| Updated On: 23 Sep 2026 21:02 PM IST
Share

ਵਿਦੇਸ਼ ਜਾਣ ਦੇ ਚੱਕਰ ਚ ਧੋਖੇ ਦਾ ਸ਼ਿਕਾਰ ਹੋਇਆ ਜਲੰਧਰ ਦਾ ਵਸਨੀਕ ਹਰਦੀਪ ਕੁਮਾਰ ਕਰੀਬ ਤਿੰਨ ਸਾਲਾਂ ਦੀ ਲੰਮੀ ਜੱਦੋ-ਜਹਿਦ ਅਤੇ ਦਰਦਨਾਕ ਹਾਲਾਤਾਂ ਦਾ ਸਾਹਮਣਾ ਕਰਨ ਮਗਰੋਂ ਕੰਬੋਡੀਆ ਤੋਂ ਸੁਰੱਖਿਅਤ ਭਾਰਤ ਪਰਤ ਆਇਆ ਹੈ। ਇੱਕ ਧੋਖੇਬਾਜ਼ ਟਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਝਾਂਸੇ ਵਿੱਚ ਫਸਾਏ ਗਏ ਇਸ ਨੌਜਵਾਨ ਦੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੱਕ ਪਹੁੰਚ ਕਰਕੇ ਮਦਦ ਦੀ ਗੁਹਾਰ ਲਗਾਈ ਸੀ। ਇਸ ਤੋਂ ਬਾਅਦ ਵਿਦੇਸ਼ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਸ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਇਆ ਗਿਆ।

ਪੁਰਤਗਾਲ ਦਾ ਵੀਜ਼ਾ ਦਿਖਾ ਕੇ ਕੰਬੋਡੀਆ ਧੱਕਿਆ

ਸਵਦੇਸ਼ ਪਰਤੇ ਹਰਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਬੇਈਮਾਨ ਟਰੈਵਲ ਏਜੰਟ ਨੇ ਹਰਦੀਪ ਨੂੰ ਪੁਰਤਗਾਲ ਭੇਜਣ ਦਾ ਸੁਪਨਾ ਦਿਖਾ ਕੇ ਕਰੀਬ 7.5 ਲੱਖ ਰੁਪਏ ਹੜੱਪ ਲਏ ਸਨ। ਦੋਸ਼ ਹੈ ਕਿ ਏਜੰਟ ਨੇ ਉਸ ਨੂੰ ਪੁਰਤਗਾਲ ਲਿਜਾਣ ਦੀ ਬਜਾਏ ਪਹਿਲਾਂ ਥਾਈਲੈਂਡ ਉਤਾਰਿਆ ਅਤੇ ਬਾਅਦ ਵਿੱਚ ਧੋਖੇ ਨਾਲ ਕੰਬੋਡੀਆ ਭੇਜ ਦਿੱਤਾ। ਕੰਬੋਡੀਆ ਪਹੁੰਚਦਿਆਂ ਹੀ ਹਰਦੀਪ ਦਾ ਪਾਸਪੋਰਟ ਖੋਹ ਲਿਆ ਗਿਆ ਅਤੇ ਉਸ ਨੂੰ ਵਾਪਸ ਨਹੀਂ ਦਿੱਤਾ ਗਿਆ। ਇਸ ਦੌਰਾਨ ਮਈ 2025 ਵਿੱਚ ਉਸ ਦਾ ਵੀਜ਼ਾ ਵੀ ਖ਼ਤਮ ਹੋ ਗਿਆ, ਜਿਸ ਕਾਰਨ ਉਹ ਗ਼ੈਰ-ਕਾਨੂੰਨੀ ਠਹਿਰਾਅ ਕਾਰਨ ਹੋਰ ਵੀ ਵੱਡੀਆਂ ਮੁਸੀਬਤਾਂ ਵਿੱਚ ਘਿਰ ਗਿਆ।

ਸੜਕ ਹਾਦਸੇ ਵਿੱਚ ਟੁੱਟੀ ਲੱਤ, 15 ਮਹੀਨੇ ਬਿਨਾਂ ਇਲਾਜ ਕੱਟੇ

ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੇ ਹਰਦੀਪ ਕੁਮਾਰ ਨੇ ਆਪਣਾ ਦੁੱਖ ਬਿਆਨ ਕਰਦਿਆਂ ਕਿਹਾ ਕਿ ਕੰਬੋਡੀਆ ਵਿੱਚ ਰਹਿੰਦਿਆਂ ਉਹ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਵਿੱਚ ਉਸ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ। ਹਾਦਸੇ ਤੋਂ ਬਾਅਦ ਬੇਗਾਨੇ ਮੁਲਕ ਵਿੱਚ ਉਸ ਨੂੰ ਲੰਮੇ ਸਮੇਂ ਤੱਕ ਨਾ ਤਾਂ ਢੁੱਕਵਾਂ ਡਾਕਟਰੀ ਇਲਾਜ ਮਿਲਿਆ ਅਤੇ ਨਾ ਹੀ ਮੁੱਢਲੀਆਂ ਸਹੂਲਤਾਂ ਨਸੀਬ ਹੋਈਆਂ। ਪਰਿਵਾਰ ਅਨੁਸਾਰ, ਹਰਦੀਪ ਨੇ ਕਰੀਬ 15 ਮਹੀਨੇ ਅਸਹਿ ਸਰੀਰਕ ਅਤੇ ਮਾਨਸਿਕ ਪੀੜਾ ਝੱਲਦਿਆਂ ਬੇਹੱਦ ਨਾਜ਼ੁਕ ਹਾਲਾਤਾਂ ਵਿੱਚ ਬਿਤਾਏ।

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਮੁੱਦਾ

ਹਰਦੀਪ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਪਰਿਵਾਰ ਨੇ 9 ਜੂਨ 2026 ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਕੰਬੋਡੀਆ ਤੋਂ ਸੁਰੱਖਿਅਤ ਭਾਰਤ ਵਾਪਸ ਲਿਆਉਣ ਦੀ ਫ਼ਰਿਆਦ ਕੀਤੀ। ਮਾਮਲੇ ਦੀ ਗੰਭੀਰਤਾ ਅਤੇ ਨੌਜਵਾਨ ਦੀ ਤਰਸਯੋਗ ਹਾਲਤ ਨੂੰ ਦੇਖਦੇ ਹੋਏ ਸੰਤ ਸੀਚੇਵਾਲ ਨੇ ਤੁਰੰਤ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਈਮੇਲ ਭੇਜ ਕੇ ਸਰਕਾਰੀ ਦਖ਼ਲ ਦੀ ਮੰਗ ਕੀਤੀ।

ਪਰਿਵਾਰ ਨੇ ਦੱਸਿਆ ਕਿ ਜਦੋਂ ਸ਼ੁਰੂਆਤ ਵਿੱਚ ਉਮੀਦ ਮੁਤਾਬਕ ਤੇਜ਼ੀ ਨਾਲ ਕਾਰਵਾਈ ਨਹੀਂ ਹੋਈ, ਤਾਂ ਇਹ ਮਾਮਲਾ ਮੁੜ ਪੂਰੀ ਗੰਭੀਰਤਾ ਨਾਲ ਵਿਦੇਸ਼ ਮੰਤਰਾਲੇ ਸਾਹਮਣੇ ਰੱਖਿਆ ਗਿਆ। ਇਸ ਦੇ ਨਾਲ ਹੀ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਹਰਦੀਪ ਦੀ ਹਰ ਸੰਭਵ ਮਦਦ ਕਰਨ ਅਤੇ ਉਸ ਦੀ ਸੁਰੱਖਿਅਤ ਦੇਸ਼ ਵਾਪਸੀ ਲਈ ਠੋਸ ਕਦਮ ਚੁੱਕਣ ਦੀ ਤਾਕੀਦ ਕੀਤੀ ਗਈ। ਪ੍ਰਸ਼ਾਸਨਿਕ ਪੱਧਰ ਤੇ ਲਗਾਤਾਰ ਹੋਏ ਯਤਨਾਂ ਸਦਕਾ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਆਖ਼ਰਕਾਰ 29 ਅਗਸਤ 2026 ਨੂੰ ਹਰਦੀਪ ਕੁਮਾਰ ਸੁਰੱਖਿਅਤ ਆਪਣੇ ਘਰ ਪਹੁੰਚ ਗਿਆ।

ਪਰਿਵਾਰ ਨੇ ਸੰਤ ਸੀਚੇਵਾਲ ਦਾ ਪ੍ਰਗਟਾਇਆ ਧੰਨਵਾਦ

ਹਰਦੀਪ ਕੁਮਾਰ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਪੂਰੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਮਾਮਲੇ ਨੂੰ ਵਿਦੇਸ਼ ਮੰਤਰਾਲੇ ਤੇ ਸਬੰਧਤ ਅਧਿਕਾਰੀਆਂ ਅੱਗੇ ਪੇਸ਼ ਕਰਨ ਦੇ ਨਾਲ-ਨਾਲ ਲਗਾਤਾਰ ਕੀਤੀ ਗਈ ਪੈਰਵੀ ਸਦਕਾ ਹੀ ਹਰਦੀਪ ਦੀ ਨਵੀਂ ਜ਼ਿੰਦਗੀ ਅਤੇ ਘਰ ਵਾਪਸੀ ਸੰਭਵ ਹੋ ਸਕੀ ਹੈ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਆਸ ਲੈ ਕੇ ਵਿਦੇਸ਼ਾਂ ਦਾ ਰੁਖ਼ ਕਰਨ ਵਾਲੇ ਨੌਜਵਾਨਾਂ ਨੂੰ ਜਾਅਲੀ ਟਰੈਵਲ ਏਜੰਟਾਂ ਦੇ ਝੂਠੇ ਲਾਰਿਆਂ ਅਤੇ ਗ਼ੈਰ-ਕਾਨੂੰਨੀ ਹੱਥਕੰਡਿਆਂ ਤੋਂ ਸੁਚੇਤ ਰਹਿਣ ਦੀ ਸਖ਼ਤ ਲੋੜ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਏਜੰਟ ਦੇ ਪਿਛੋਕੜ ਅਤੇ ਸਮੁੱਚੇ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ-ਪੜਤਾਲ ਜ਼ਰੂਰ ਕਰ ਲੈਣ ਅਤੇ ਸਿਰਫ਼ ਕਾਨੂੰਨੀ ਤੇ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਾਧਨਾਂ ਰਾਹੀਂ ਹੀ ਵਿਦੇਸ਼ ਜਾਣ ਦੀ ਪ੍ਰਕਿਰਿਆ ਅਪਣਾਉਣ ਤਾਂ ਜੋ ਅਜਿਹੀਆਂ ਅਣਹੋਣੀਆਂ ਤੋਂ ਬਚਿਆ ਜਾ ਸਕੇ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...