ਜਲੰਧਰ: ਲੜਕੀ ਨਾਲ ਕਾਰ ‘ਚ 5-6 ਨੌਜਵਾਨਾਂ ਨੇ ਕੀਤਾ ਜਬਰ-ਜਨਾਹ, 3 ਗ੍ਰਿਫ਼ਤਾਰ
ਮਾਮਲੇ ਸਬੰਧੀ ਵੇਰਵੇ ਦਿੰਦੇ ਹੋਏ, ਥਾਣਾ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਲੜਕੀ ਨੂੰ ਕੁੱਝ ਨੌਜਵਾਨਾਂ ਨੇ ਇੱਕ ਗੱਡੀ 'ਚ ਅਗਵਾ ਕੀਤਾ ਸੀ ਤੇ ਬਾਅਦ 'ਚ ਜਬਰ-ਜਨਾਹ ਕੀਤਾ ਸੀ। ਇਸ ਤੋਂ ਬਾਅਦ, ਇੱਕ ਪੁਲਿਸ ਟੀਮ ਸਿਵਲ ਹਸਪਤਾਲ ਪਹੁੰਚੀ ਤੇ ਪੀੜਤਾ ਦਾ ਬਿਆਨ ਦਰਜ ਕੀਤਾ।
ਜਲੰਧਰ: ਲੜਕੀ ਨਾਲ ਕਾਰ 'ਚ 5-6 ਨੌਜਵਾਨਾਂ ਨੇ ਕੀਤਾ ਜਬਰ-ਜਨਾਹ, 3 ਗ੍ਰਿਫ਼ਤਾਰ
ਜਲੰਧਰ ਵਿੱਚ ਇੱਕ ਲੜਕੀ ਨੂੰ ਅਗਵਾ ਕਰਕੇ ਜਬਰ-ਜਨਾਹ ਦੇ ਮਾਮਲੇ ਦੇ ਸਬੰਧ ‘ਚ ਥਾਣਾ 8 ਦੀ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗਾ (ਗੋਇੰਦਵਾਲ ਸਾਹਿਬ ਦਾ ਵਸਨੀਕ), ਕਰਨ ਮਹਿਰਾ (ਬਲਦੇਵ ਨਗਰ ਦਾ ਵਸਨੀਕ) ਤੇ ਅਰਜੁਨ (ਉਪਕਾਰ ਨਗਰ ਦਾ ਵਸਨੀਕ) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਘਟਨਾ ਦੌਰਾਨ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਹੈ।
ਮਾਮਲੇ ਸਬੰਧੀ ਵੇਰਵੇ ਦਿੰਦੇ ਹੋਏ, ਥਾਣਾ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਲੜਕੀ ਨੂੰ ਕੁੱਝ ਨੌਜਵਾਨਾਂ ਨੇ ਇੱਕ ਗੱਡੀ ‘ਚ ਅਗਵਾ ਕੀਤਾ ਸੀ ਤੇ ਬਾਅਦ ‘ਚ ਜਬਰ-ਜਨਾਹ ਕੀਤਾ ਸੀ। ਇਸ ਤੋਂ ਬਾਅਦ, ਇੱਕ ਪੁਲਿਸ ਟੀਮ ਸਿਵਲ ਹਸਪਤਾਲ ਪਹੁੰਚੀ ਤੇ ਪੀੜਤਾ ਦਾ ਬਿਆਨ ਦਰਜ ਕੀਤਾ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ, ਪੀੜਤਾ ਨੇ ਜੱਗਾ ਨਾਮ ਦੇ ਇੱਕ ਵਿਅਕਤੀ ਸਮੇਤ 5 ਤੋਂ 6 ਵਿਅਕਤੀਆਂ ਵਿਰੁੱਧ ਜਬਰ-ਜਨਾਹ ਦੇ ਇਲਜ਼ਾਮ ਲਗਾਏ।
ਉਨ੍ਹਾਂ ਅੱਗੇ ਕਿਹਾ ਕਿ ਪੀੜਤ ਮਹਿਲਾ ਨੇ ਦੋਸ਼ ਲਗਾਇਆ ਕਿ ਜਗਜੀਤ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਜ਼ਬਰਦਸਤੀ ਇੱਕ ਕਾਰ ‘ਚ ਲੈ ਗਿਆ ਤੇ ਉਸ ਨਾਲ ਜਬਰ-ਜਨਾਹ ਕੀਤਾ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਜੱਗੇ ਦਾ ਅਸਲੀ ਨਾਮ ਜਗਜੀਤ ਸਿੰਘ ਹੈ, ਜੋ ਕਿ ਗੋਇੰਦਵਾਲ ਦੇ ਰਹਿਣ ਵਾਲੇ ਅਜੀਤ ਸਿੰਘ ਦਾ ਪੁੱਤਰ ਹੈ।
ਇਸ ਮਾਮਲੇ ‘ਚ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਕਰਨ (ਬਲਦੇਵ ਨਗਰ ਦਾ ਰਹਿਣ ਵਾਲਾ) ਤੇ ਅਰਜੁਨ (ਉਪਕਾਰ ਨਗਰ ਦਾ ਰਹਿਣ ਵਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਜਗਜੀਤ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਘਟਨਾ ‘ਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ। ਹੁਣ ਤੱਕ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
