Aam Aadmi Party ਨੇ ਲੋਕਾਂ ਨੂੰ ਕੀਤਾ ਗੁੰਮਰਾਹ, ਹਾਲੇ ਤੱਕ ਸੂਬਾ ਸਰਕਾਰ ਨੇ ਨਹੀਂ ਕੀਤਾ ਕੋਈ ਵੀ ਕੰਮ-ਅਸ਼ਵਨੀ
Jalandhar By Poll ਨੂੰ ਲੈ ਕੇ ਬੀਜੇਪੀ ਨੇ ਵੀ ਪੂਰਾ ਜੋਰ ਲਗਾਇਆ ਹੈ,, ਜਿਸ ਕਾਰਨ ਇੱਥੇ ਬੀਜੇਪੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਸਣੇ ਹੋਰ ਕਈ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੀ ਆਪ ਸਰਕਾਰ 'ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜਿਨ੍ਹੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਹਾਲੇ ਤੱਕ ਕੋਈ ਵੀ ਪੂਰਾ ਨਹੀਂ ਕੀਤਾ।
Aam Aadmi Party ਨੇ ਲੋਕਾਂ ਨੂੰ ਕੀਤਾ ਗੁੰਮਰਾਹ, ਹਾਲੇ ਤੱਕ ਸੂਬਾ ਸਰਕਾਰ ਨੇ ਕੋਈ ਵੀ ਕੰਮ ਨਹੀਂ ਕੀਤਾ-ਅਸ਼ਵਨੀ। Aam Aadmi Party has misled people, has not done any work yet-Ashwani
ਜਲੰਧਰ। ਜਲੰਧਰ ‘ਚ ਲੋਕਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ (BJP) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਕੇਂਦਰ ਸਰਕਾਰ (Central Govt) ਨੇ ਆਪਣੇ ਕੰਮਾਂ ਨਾਲ ਪੂਰੇ ਭਾਰਤ ਦੇ ਲੋਕਾਂ ਦਾ ਵਿਸ਼ਵਾਸ਼ ਹਾਸਲ ਕੀਤਾ ਹੈ ਅਤੇ ਲੋਕ ਮੋਦੀ ਜੀ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਕਾਂਗਰਸ ਦੇ ਸਾਂਸਦ 9 ਸਾਲ ਰਹੇ ਪਰ ਕੋਈ ਕੰਮ ਨਹੀਂ ਕੀਤਾ ਪਰ ਜੇਕਰ ਸਾਡਾ ਉਮੀਦਵਾਰ ਜਿੱਤ ਗਿਆ ਤਾਂ ਜੋ ਕੰਮ 9 ਸਾਲ ‘ਚ ਨਹੀਂ ਹੋਏ ਉਹ 9 ਮਹੀਨਿਆਂ ‘ਚ ਦੇਖਣ ਨੂੰ ਮਿਲਣਗੇ।


