Aam Aadmi Party ਨੇ ਲੋਕਾਂ ਨੂੰ ਕੀਤਾ ਗੁੰਮਰਾਹ, ਹਾਲੇ ਤੱਕ ਸੂਬਾ ਸਰਕਾਰ ਨੇ ਨਹੀਂ ਕੀਤਾ ਕੋਈ ਵੀ ਕੰਮ-ਅਸ਼ਵਨੀ
Jalandhar By Poll ਨੂੰ ਲੈ ਕੇ ਬੀਜੇਪੀ ਨੇ ਵੀ ਪੂਰਾ ਜੋਰ ਲਗਾਇਆ ਹੈ,, ਜਿਸ ਕਾਰਨ ਇੱਥੇ ਬੀਜੇਪੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਸਣੇ ਹੋਰ ਕਈ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੀ ਆਪ ਸਰਕਾਰ 'ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜਿਨ੍ਹੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਹਾਲੇ ਤੱਕ ਕੋਈ ਵੀ ਪੂਰਾ ਨਹੀਂ ਕੀਤਾ।
ਜਲੰਧਰ। ਜਲੰਧਰ ‘ਚ ਲੋਕਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ (BJP) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਕੇਂਦਰ ਸਰਕਾਰ (Central Govt) ਨੇ ਆਪਣੇ ਕੰਮਾਂ ਨਾਲ ਪੂਰੇ ਭਾਰਤ ਦੇ ਲੋਕਾਂ ਦਾ ਵਿਸ਼ਵਾਸ਼ ਹਾਸਲ ਕੀਤਾ ਹੈ ਅਤੇ ਲੋਕ ਮੋਦੀ ਜੀ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਕਾਂਗਰਸ ਦੇ ਸਾਂਸਦ 9 ਸਾਲ ਰਹੇ ਪਰ ਕੋਈ ਕੰਮ ਨਹੀਂ ਕੀਤਾ ਪਰ ਜੇਕਰ ਸਾਡਾ ਉਮੀਦਵਾਰ ਜਿੱਤ ਗਿਆ ਤਾਂ ਜੋ ਕੰਮ 9 ਸਾਲ ‘ਚ ਨਹੀਂ ਹੋਏ ਉਹ 9 ਮਹੀਨਿਆਂ ‘ਚ ਦੇਖਣ ਨੂੰ ਮਿਲਣਗੇ।
‘ਮਾਨ ਸਰਕਾਰ ਤੋਂ ਲੋਕਾਂ ਮੋਹ ਹੋਇਆ ਖਤਮ’
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਨੇ ਹਾਲੇ ਤੱਕ ਕੋਈ ਵੀ ਕੰਮ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਖਤਮ ਹੋ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਵਿਗੜ ਚੁੱਕੀ ਹੈ ਅਤੇ ਕੋਈ ਵੀ ਨਿਵੇਸ਼ਕ ਨਿਵੇਸ਼ ਨਹੀਂ ਕਰੇਗਾ ਕਿਉਂਕਿ ਉਸਨੂੰ ਕਿਸੇ ਵੀ ਸਮੇਂ ਧਮਕੀ ਭਰੀ ਕਾਲ ਆਉਣ ਦਾ ਡਰ ਹੈ। ਜਲੰਧਰ ਦੇ ਲੋਕਾਂ ਦੀ ਮੰਗ ਹੈ, ਜਿਸ ਤਰ੍ਹਾਂ ਯੂ.ਪੀ. ਵਿੱਚ ਕਾਨੂੰਨ ਵਿਵਸਥਾ ਦੀ ਲੋੜ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਇਸ ਦੀ ਲੋੜ ਹੈ। ਜਲੰਧਰ ਦੇ ‘ਆਪ’ ਆਗੂਆਂ ਦੇ ਭ੍ਰਿਸ਼ਟਾਚਾਰ ਦੀਆਂ ਕਈ ਗੱਲਾਂ ਸਾਹਮਣੇ ਆ ਰਹੀਆਂ ਹਨ।
ਪੰਜਾਬ ਵਿੱਚ ਕਾਨੂੰਨ ਦਾ ਰਾਜ ਨਹੀਂ-ਸ਼ਰਮਾ
ਕੇਜਰੀਵਾਲ ਨੂੰ ਸੀਬੀਆਈ ਵੱਲੋਂ ਭੇਜੇ ਸੰਮਨ ਬਾਰੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਕਿਹਾ ਕਿ ਜਦੋਂ ਵਿਜੀਲੈਂਸ ਪੰਜਾਬ ਦੇ ਕਿਸੇ ਮੰਤਰੀ ਨੂੰ ਬੁਲਾਉਂਦੀ ਹੈ ਤਾਂ ਉਹ ਕਹਿੰਦੇ ਹਨ ਕਿ ਜੇਕਰ ਉਹ ਭ੍ਰਿਸ਼ਟ ਨਹੀਂ ਹੈ ਤਾਂ ਉਨ੍ਹਾਂ ਨੂੰ ਚਿੰਤਾ ਕਿਉਂ ਹੈ, ਜਦੋਂ ਖੁਦ ਦੀ ਗੱਲ ਆਉਂਦੀ ਹੈ ਤਾਂ ਉਹ ਕਹਿ ਰਹੇ ਹਨ ਕਿ ਭਾਜਪਾ ਸਿਆਸਤ ਕਰ ਰਹੀ ਹੈ। ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਫਰੀਦਕੋਟ ਜੇਲ੍ਹ ‘ਚੋਂ 15 ਮੋਬਾਇਲ ਮਿਲਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਦਾ ਰਾਜ ਨਹੀਂ ਹੈ, ਸਗੋਂ ਜੰਗਲ ਰਾਜ ਹੈ | ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ‘ਤੇ ਅੰਮ੍ਰਿਤਸਰ ‘ਚ ਧਰਨਾ ਦਿੱਤਾ, ਜਦਕਿ ਸਰਕਾਰ ਦਾਅਵੇ ਕਰਦੀ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ