Jalandhar Lok Sabha ByPoll: ਨਾਮਜਦਗੀ ਭਰਨ ਜਾ ਰਹੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ, ਵਰਕਰਾਂ ਨੇ ਪਾਏ ਭੰਗੜੇ

Updated On: 

17 Apr 2023 13:26 PM

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਨਾਮਜਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਨਾਮਜਦਗੀਆਂ ਭਰਨ ਦੀ ਆਖਰੀ ਤਰੀਕ 20 ਅਪ੍ਰੈਲ ਹੈ। ਸਾਰੀਆਂ ਸਿਆਸੀ ਪਾਰਟੀਆਂ ਨਾਮਜਦਗੀਆਂ ਭਰਨ ਦੌਰਾਨ ਸ਼ਕਤੀ ਪ੍ਰਦਰਸ਼ਨ ਕਰਨ ਚ ਜੁਟੀਆਂ ਹਨ।

Follow Us On

ਜਲੰਧਰ ਨਿਊਜ:ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜੋਰ ਲਗਾਇਆ ਹੋਇਆ ਹੈ। ਆਮ ਆਦਮੀ ਪਾਰਟੀ (Aam Aadmi Party) ਵੀ ਹਰ ਹਾਲ ਵਿੱਚ ਸੀਟ ਜਿੱਤਣਾ ਚਾਹੁੰਦੀ ਹੈ। ਇਸ ਕਾਰਨ ਸੀਐੱਮ ਜਲੰਧਰ ਵਿੱਚ ਰੈਲੀਆਂ ਕਰਕੇ ਜੋਰ ਨਾਲ ਚੋਣ ਪ੍ਰਚਾਰ ਕਰ ਰਹੇ ਨੇ।ਸੋਮਵਾਰ ਨੂੰ ਭਗਵੰਤ ਮਾਨ ਜਲੰਧਰ ਵਿੱਚ ਰੋਡ ਸ਼ੋਅ ਕਰ ਰਹੇ ਹਨ।

ਇਸ ਦੌਰਾਨ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਜਾ ਰਿਹਾ ਹੈ।ਨਾਮਜਦਗੀ ਭਰਨ ਵੇਲ੍ਹੇ ਵੀ ਸੀਐੱਮ ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਉੱਘੇ ਆਗੂ ਵੀ ਜਲੰਧਰ ਵਿੱਚ ਮੌਜਦੂ ਹਨ। ਇਸ ਦੌਰਾਨ ਆਪ ਵਰਕਰਾਂ ਵੱਲੋਂ ਭਗੜੇ ਪਾ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ।

ਪਾਰਟੀ ਵਰਕਰਾਂ ਨੇ ਜਲੰਧਰ ਦੇ ਕਚਹਰੀ ਚੌਕ ਤੇ ਢੋਲ ਦੀ ਥਾਪ ਤੇ ਰੱਜ ਕੇ ਭੰਗੜਾ ਪਾਇਆ ਅਤੇ ਦਾਅਵਾ ਕੀਤਾ ਕਿ ਜਿੱਤ ਉਨ੍ਹਾਂ ਦੀ ਪਾਰਟੀ ਦੀ ਹੀ ਹੋਵੇਗੀ।

ਪੰਜਾਬ ਅਧਿਆਪਕ ਯੂਨੀਅਨ ਦਾ ਵਿਰੋਧ

ਉੱਧਰ ਪੰਜਾਬ ਅਧਿਆਪਕ ਯੂਨੀਅਨ ਨੇ ਜਲੰਧਰ ਜ਼ਿਮਨੀ ਚੋਣ (Jalandhar ByPoll) ਇਸ ਰੋਡ ਸ਼ੋਅ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਰੋਡ ਸ਼ੋਅ ਦੌਰਾਨ ਸੀਐੱਮ ਦਾ ਬਾਈਕਾਟ ਕਰਨਗੇ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Punjab Government) ਦੇ ਮੰਤਰੀਆਂ ਦੇ ਬਿਆਨ ਹੀ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ ਤੇ ਉਹਨਾਂ ਨੂੰ ਕਹਿ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਕੰਮ ਕਰ ਦਿੱਤਾ ਗਿਆ ਹੈ। ਤੁਹਾਡੀ ਤਨਖਾਹ ਵਧਾ ਦਿੱਤੀ ਗਈ ਹੈ ਜਦਕਿ ਹੁਣ ਤੱਕ ਸਰਕਾਰ ਨੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਹੈ। ਕਈ ਅਧਿਆਪਕ ਬਹੁਤ ਹੀ ਘੱਟ ਤਨਖਾਹ ਵਿੱਚ ਕੰਮ ਕਰਨ ਲਈ ਮਜ਼ਬੂਰ ਹਨ।

ਆਦਮਪੁਰ ਦੇ ਲੋਕਾਂ ਚ ਸਰਕਾਰ ਖਿਲਾਫ ਗੁੱਸਾ

ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਦਾਅ-ਪੇਚ ਵਿੱਚ ਲੱਗੀਆਂ ਹੋਈਆਂ ਹਨ। ਉੱਥੇ ਜਲੰਧਰ ਦੇ ਆਦਮਪੁਰ ਦੇ ਲੋਕਾਂ ਚ ਇਨ੍ਹਾਂ ਪਾਰਟੀਆਂ ਖਿਲਾਫ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਆਪਣੀ ਨਾਰਾਜਗੀ ਜਾਹਿਰ ਕਰਦਿਆਂ ਚੋਣਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਫੈਸਲੇ ਨੂੰ ਸਿਆਸਤਦਾਨਾਂ ਤੱਕ ਪਹੁੰਚਾਉਣ ਲਈ ਸ਼ਹਿਰ ਦੀਆਂ ਕਈ ਥਾਵਾਂ ਤੇ ਬਾਕਾਇਦਾ ਪੋਸਟਰ ਵੀ ਲਗਾ ਦਿੱਤੇ ਹਨ।

ਦਰਅਸਲ ਲੋਕਾਂ ਦੀ ਨਾਰਾਜਗੀ ਦੀ ਵਜ੍ਹਾ ਵੀ ਕਾਫੀ ਠੋਸ ਹੈ। ਜਲੰਧਰ-ਆਦਮਪੁਰ ਅਧੀਨ ਆਉਂਦੇ ਫਲਾਈਓਵਰ ਦਾ ਕੰਮ ਪਿਛਲੇ 7 ਸਾਲਾਂ ਤੋਂ ਰੁਕਿਆ ਹੋਇਆ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਲੋਕਾਂ ਨੂੰ ਇਸ ਕਰਕੇ ਭਾਰੀ ਮੁਸ਼ੱਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਨੂੰ ਲੈ ਕੇ ਨਾਰਾਜ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਿਆਂ ਕਰਦਿਆਂ ਪੋਸਟਰ ਲਗਾ ਦਿੱਤੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version