AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

AAP On BJP: ‘ਜਲੰਧਰ ਤੋਂ ਭਾਜਪਾ ਲਈ ਕੋਈ ਵੀ ਚੋਣ ਲੜਨ ਨੂੰ ਤਿਆਰ ਨਹੀਂ’

AAP Leader ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਭਾਜਪਾ ਨੂੰ ਹਮੇਸ਼ਾ ਨਕਾਰ ਚੁੱਕੇ ਹਨ। ਭਾਜਪਾ ਨੇ ਸਾਡੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ। ਉਹ ਇੱਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਲਈ ਮਜਬੂਰ ਸੀ।

davinder-kumar-jalandhar
| Updated On: 13 Apr 2023 19:56 PM IST
Share
ਜਲੰਧਰ ਨਿਊਜ: ਆਮ ਆਦਮੀ ਪਾਰਟੀ (Aam Aadmi Party) ਨੇ ਦਾਅਵਾ ਕੀਤਾ ਕਿ ਭਾਜਪਾ (BJP)ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਇਸੇ ਕਰਕੇ ਉਸਦਾ ਕੋਈ ਵੀ ਉਮੀਦਵਾਰ ਜਲੰਧਰ ਤੋਂ ਉਪ ਚੋਣ ਨਹੀਂ ਲੜਨਾ ਚਾਹੁੰਦਾ। ਇਹੀ ਕਾਰਨ ਹੈ ਕਿ ਭਾਜਪਾ ਨੇ ਅਜਿਹੇ ਉਮੀਦਵਾਰ ਨੂੰ ਮੈਦਾਨ ਵਿਚ ਉਤਾਰਿਆ ਜੋ ਬਾਹਰੀ ਹੈ, ਜਿਸ ਨੂੰ ਜਲੰਧਰ ਦੇ ਮੁੱਦਿਆਂ ਦੀ ਵੀ ਜਾਣਕਾਰੀ ਨਹੀਂ ਹੈ ਅਤੇ ਜਲੰਧਰ ਦੇ ਲੋਕਾਂ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੀ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਰਿੰਕੂ ਅਟਵਾਲ ਦੇ ਨਾਲ ਇੱਕ ਹੋਰ ਸਾਬਕਾ ਯੂਥ ਅਕਾਲੀ ਆਗੂ ਪੁਰਸ਼ੋਤਮ ਲਾਲ ਸੋਂਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਹਾਲਤ ਇੰਨੀ ਮਾੜੀ ਹੈ ਕਿ ਉਹ ਨਸ਼ੇ ਦੇ ਸੌਦਾਗਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ।

ਭਾਜਪਾ ਉਮੀਦਵਾਰ ਤੇ ਚੁੱਕੇ ਸਵਾਲ

ਥਿਆੜਾ ਨੇ ਕਿਹਾ ਰਿੰਕੂ ਅਟਵਾਲ ਨੂੰ 23 ਮਾਰਚ 2008 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ 23 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ 12 ਸਾਲ ਦੀ ਸਜ਼ਾ ਸੁਣਾਈ ਸੀ। ਉਸਨੇ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿੱਥੇ ਉਹ ਦੁਬਾਰਾ ਦੋਸ਼ੀ ਪਾਇਆ ਗਿਆ ਅਤੇ 10 ਸਾਲ ਦੀ ਸਜ਼ਾ ਸੁਣਾਈ ਗਈ। ਇਸ ਮੌਕੇ ਮੌਜੂਦ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ। ਇਸ ਲਈ ਕੋਈ ਵੀ ਭਾਜਪਾ ਲਈ ਇਹ ਚੋਣ ਨਹੀਂ ਲੜਨਾ ਚਾਹੁੰਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ ਕਿਉਂਕਿ ਮਾਨ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਕੰਮ ਕਰ ਰਹੀ ਹੈ ਅਤੇ ਲੋਕ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ।ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...