AAP On BJP: ‘ਜਲੰਧਰ ਤੋਂ ਭਾਜਪਾ ਲਈ ਕੋਈ ਵੀ ਚੋਣ ਲੜਨ ਨੂੰ ਤਿਆਰ ਨਹੀਂ’

Updated On: 

13 Apr 2023 19:56 PM

AAP Leader ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਭਾਜਪਾ ਨੂੰ ਹਮੇਸ਼ਾ ਨਕਾਰ ਚੁੱਕੇ ਹਨ। ਭਾਜਪਾ ਨੇ ਸਾਡੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ। ਉਹ ਇੱਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਲਈ ਮਜਬੂਰ ਸੀ।

Follow Us On

ਜਲੰਧਰ ਨਿਊਜ: ਆਮ ਆਦਮੀ ਪਾਰਟੀ (Aam Aadmi Party) ਨੇ ਦਾਅਵਾ ਕੀਤਾ ਕਿ ਭਾਜਪਾ (BJP)ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਇਸੇ ਕਰਕੇ ਉਸਦਾ ਕੋਈ ਵੀ ਉਮੀਦਵਾਰ ਜਲੰਧਰ ਤੋਂ ਉਪ ਚੋਣ ਨਹੀਂ ਲੜਨਾ ਚਾਹੁੰਦਾ। ਇਹੀ ਕਾਰਨ ਹੈ ਕਿ ਭਾਜਪਾ ਨੇ ਅਜਿਹੇ ਉਮੀਦਵਾਰ ਨੂੰ ਮੈਦਾਨ ਵਿਚ ਉਤਾਰਿਆ ਜੋ ਬਾਹਰੀ ਹੈ, ਜਿਸ ਨੂੰ ਜਲੰਧਰ ਦੇ ਮੁੱਦਿਆਂ ਦੀ ਵੀ ਜਾਣਕਾਰੀ ਨਹੀਂ ਹੈ ਅਤੇ ਜਲੰਧਰ ਦੇ ਲੋਕਾਂ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ।

ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੀ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਰਿੰਕੂ ਅਟਵਾਲ ਦੇ ਨਾਲ ਇੱਕ ਹੋਰ ਸਾਬਕਾ ਯੂਥ ਅਕਾਲੀ ਆਗੂ ਪੁਰਸ਼ੋਤਮ ਲਾਲ ਸੋਂਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਹਾਲਤ ਇੰਨੀ ਮਾੜੀ ਹੈ ਕਿ ਉਹ ਨਸ਼ੇ ਦੇ ਸੌਦਾਗਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ।

ਭਾਜਪਾ ਉਮੀਦਵਾਰ ਤੇ ਚੁੱਕੇ ਸਵਾਲ

ਥਿਆੜਾ ਨੇ ਕਿਹਾ ਰਿੰਕੂ ਅਟਵਾਲ ਨੂੰ 23 ਮਾਰਚ 2008 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ 23 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ 12 ਸਾਲ ਦੀ ਸਜ਼ਾ ਸੁਣਾਈ ਸੀ। ਉਸਨੇ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿੱਥੇ ਉਹ ਦੁਬਾਰਾ ਦੋਸ਼ੀ ਪਾਇਆ ਗਿਆ ਅਤੇ 10 ਸਾਲ ਦੀ ਸਜ਼ਾ ਸੁਣਾਈ ਗਈ।

ਇਸ ਮੌਕੇ ਮੌਜੂਦ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ। ਇਸ ਲਈ ਕੋਈ ਵੀ ਭਾਜਪਾ ਲਈ ਇਹ ਚੋਣ ਨਹੀਂ ਲੜਨਾ ਚਾਹੁੰਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ ਕਿਉਂਕਿ ਮਾਨ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਕੰਮ ਕਰ ਰਹੀ ਹੈ ਅਤੇ ਲੋਕ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ।ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version