ਰਾਜਸਭਾ ਸਾਂਸਦ ਹਰਭਜਨ ਸਿੰਘ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਪਹੁੰਚੇ, ਕਾਰ ਸੇਵਾ ਕਰਦਿਆਂ ਖੁਦ ਚੁੱਕੀਆਂ ਬੋਰੀਆਂ, ਵਿਰੋਧੀਆਂ ਨੂੰ ਰਾਜਨੀਤੀ ਨਾ ਕਰਨ ਦੀ ਅਪੀਲ

Updated On: 

20 Jul 2023 10:10 AM

ਰਾਜਸਭਾ ਸਾਂਸਦ ਹਰਭਜਨ ਸਿੰਘ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ ਕੇ ਕਾਰ ਸੇਵਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਹੈ ਜਿਸ ਕਾਰਨ ਸਾਰਿਆਂ ਨੂੰ ਮਦਦ ਕਰਨੀ ਚਾਹੀਦੀ ਹੈ। ਇਸ ਸਮੇਂ ਸਿਆਸਤ ਨਹੀਂ ਹੋਣੀ ਚਾਹੀਦੀ।

ਰਾਜਸਭਾ ਸਾਂਸਦ ਹਰਭਜਨ ਸਿੰਘ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਚ ਪਹੁੰਚੇ, ਕਾਰ ਸੇਵਾ ਕਰਦਿਆਂ ਖੁਦ ਚੁੱਕੀਆਂ ਬੋਰੀਆਂ, ਵਿਰੋਧੀਆਂ ਨੂੰ ਰਾਜਨੀਤੀ ਨਾ ਕਰਨ ਦੀ ਅਪੀਲ
Follow Us On

ਜਲੰਧਰ। ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਿਰੋਧੀ ਪਾਰਟੀਆਂ ਦੇ ਹਮਲੇ ਦੀ ਲਪੇਟ ‘ਚ ਆ ਕੇ ਜਲੰਧਰ (Jalandhar) ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ‘ਚ ਸੇਵਾ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਹੜ੍ਹਾਂ ਦੌਰਾਨ ਵੀ ਆਪਣੇ ਵਿਦੇਸ਼ੀ ਦੌਰਿਆਂ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਰਾਜਸਭਾ ਸਾਂਸਦ (Rajya Sabha MP) ਭੱਜੀ ਨੇ ਜਵਾਬ ਦਿੱਤਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ਤੇ ਵੀ ਮਦਦ ਕਰਨਗੇ।

ਹਰਭਜਨ ਸਿੰਘ ਨੇ ਸੇਵਾ ‘ਚ ਲਿਆ ਹਿੱਸਾ-ਸੀਚੇਵਾਲ

ਫਿਰਕੀ ਗੇਂਦਬਾਜ਼ ਤੇ MP ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਸੇਵਾ ਵਿੱਚ ਹਿੱਸਾ ਲੈਂਦਿਆਂ ਉਹਨਾਂ ਜਿੱਥੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ ਉੱਥੇ ਕਰੇਟਾਂ ਨੂੰ ਦਰਿਆ ਵਿੱਚ ਠੇਲਣ ਸਮੇਂ ਭੱਜੀ ਨੇ ਵੀ ਉਹਨਾਂ ਨਾਲ ਮਿਲਕੇ ਸੇਵਾਦਾਰਾਂ ਨੂੰ ਹੱਲਾਸ਼ੇਰੀ ਦਿੱਤੀ।

ਹੜ੍ਹ ਕਾਰਨ ਪੰਜਾਬ ਨੂੰ ਹੋਇਆ ਬਹੁਤ ਨੁਕਸਾਨ

ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ।

‘ਨੌਜਵਾਨ ਜੋਸ਼ ‘ਚ ਕਰ ਰਹੇ ਸੇਵਾ’

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਦੀ ਸੱਚਾਈ ਦੇਖਣੀ ਹੈ ਤਾਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣਾ ਚਾਹੀਦਾ ਹੈ। ਦੇਖੋ ਕਿਵੇ ਪੰਜਾਬ ਦੇ ਨੌਜਵਾਨ ਜੋਸ਼ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version