AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਾਲੀ ਦਲ ਨੇ BJP ਦੇ ਕਿਸੇ ਲੀਡਰ ਨੂੰ ਖੜ੍ਹਾ ਨਹੀਂ ਹੋਣ ਦਿੱਤਾ, ਹੁਣ ਅਸੀਂ ਗਠਬੰਧਨ ਨਹੀਂ ਕਰਾਂਗੇ-ਹਰਦੀਪ ਪੁਰੀ

ਅਕਾਲੀ ਦਲ ਨੇ ਹਮੇਸ਼ਾ ਬੀਜੇਪੀ ਦਾ ਨੁਕਸਾਨ ਕੀਤਾ ਹੈ। ਪੁਰੀ ਨੇ ਕਿਹਾ ਕਿ ਜਦੋਂ ਸਾਡਾ ਅਕਾਲੀ ਦਲ ਦੇ ਨਾਲ ਗਠਜੋੜ ਸੀ ਤਾਂ ਅਕਾਲੀ ਦਲ ਬੇਜੀਪੀ ਨੂੰ ਸਿਰਫ 23 ਸੀਟਾਂ ਦਿੰਦਾ ਸੀ ਜਦਕਿ ਉਸ ਸਮੇਂ ਵੀ ਬੀਜੇਪੀ ਨੂੰ 50 ਸੀਟਾਂ ਮਿਲਣੀਆਂ ਚਾਹੀਦੀਆਂ ਸਨ। ਉਸ ਸਮੇਂ ਇਹ ਲਗਦਾ ਸੀ ਕਿ ਬੇਜੀਪੀ ਦਾ ਸਿਰਫ ਸ਼ਹਿਰਾਂ ਵਿੱਚ ਹੀ ਆਧਾਰ ਹੈ ਪਰ ਹੁਣ ਪਾਰਟੀ ਪਿੰਡਾਂ ਵਿੱਚ ਵੀ ਮਜ਼ਬੂਤ ਹੋ ਰਹੀ ਹੈ।

ਅਕਾਲੀ ਦਲ ਨੇ BJP ਦੇ ਕਿਸੇ ਲੀਡਰ ਨੂੰ ਖੜ੍ਹਾ ਨਹੀਂ ਹੋਣ ਦਿੱਤਾ, ਹੁਣ ਅਸੀਂ ਗਠਬੰਧਨ ਨਹੀਂ ਕਰਾਂਗੇ-ਹਰਦੀਪ ਪੁਰੀ
davinder-kumar-jalandhar
| Published: 07 May 2023 19:49 PM IST
Share
ਜਲੰਧਰ। ਜ਼ਿਮਨੀ ਚੋਣ ਲਈ ਬੇਜੀਪੀ (BJP) ਨੇ ਵੀ ਪੂਰੀ ਤਾਕਤ ਲਗਾਈ ਹੋਈ। ਆਪਣੇ ਉਮੀਦਵਾਰ ਦੀ ਸਥਿਤੀ ਨੂੰ ਮਜਬੂਤ ਕਰਨ ਦੇ ਲ਼ਈ ਕੇਂਦਰੀ ਮੰਤਰੀ ਸ਼ਹਿਰ ਵਿੱਚ ਚੋਣ ਪ੍ਰਚਾਰ ਕਰ ਰਹੇ ਨੇ। ਇਸਦੇ ਤਹਿਤ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਜਲੰਧਰ ਵਿੱਚ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਹਰਦੀਪ ਪੁਰੀ ਨੇ TV9 ਨਾਲ ਵੱਖ-ਵੱਖ ਮੁੱਦਿਆਂ ਤੇ ਖੁੱਲ੍ਹਕੇ ਗੱਲਬਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਨ ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਬੇਜੀਪੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ।

ਪਿੰਡਾਂ ‘ਚ ਮਜ਼ਬੂਤ ਹੋ ਰਹੀ ਬੀਜੇਪੀ-ਮੰਤਰੀ

ਪੁਰੀ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ (Shiromani Akali Dal) ਦਲ ਨੇ ਬੀਜੇਪੀ ਦੇ ਆਗੂਆਂ ਨੂੰ ਕਦੇ ਵੀ ਖੜ੍ਹਾ ਨਹੀਂ ਹੋਣ ਦਿੱਤਾ। ਜਿਸ ਕਾਰਨ ਪਾਰਟੀ ਹੁਣ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦਾ ਅਕਾਲੀ ਦਲ ਨਾਲ ਗਠਜੋੜ ਸੀ ਤਾਂ ਬੀਜੇਪੀ ਨੂੰ ਸਿਰਫ 23 ਸੀਟਾਂ ਹੀ ਦਿੱਤੀਆਂ ਜਾਂਦੀਆਂ ਜਦਿਕ ਮਿਲਣੀ 50 ਚਾਹੀਦੀਆਂ ਸਨ। ਪੁਰੀ ਨੇ ਕਿਹਾ ਕਿ ਪਹਿਲਾਂ ਲਗਦਾ ਸੀ ਕਿ ਬੀਜੇਪੀ ਸਿਰਫ ਸ਼ਹਿਰੀ ਪਾਰਟੀ ਹੈ ਪਰ ਹੁਣ ਪਾਰਟੀ ਦਾ ਪਿੰਡਾਂ ਵਿੱਚ ਆਧਾਰ ਮਜਬੂਤ ਹੋ ਰਿਹਾ ਹੈ।

ਦਿੱਲੀ ਦੇ ਦੋ ਮਤੰਰੀ ਜੇਲ੍ਹ ਵਿੱਚ ਹਨ-ਪਰੀ

ਇਸ ਦੌਰਾਨ ਪੁਰੀ ਨੇ ਆਮ ਆਦਮੀ ਪਾਰਟੀ (Aam Aadmi Party) ‘ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਮਾਨ ਸਰਕਾਰ ਦੇ ਮੰਤਰੀ ਕਿਹੜੇ ਕਿਹੜੇ ਕੰਮ ਕਰ ਰਹੇ ਹਨ। ਕੇਂਦਰੀ ਮੰਤਰੀ ਨੇ ਦਿੱਲੀ ਦੇ ਦੋ ਮੰਤਰੀ ਜੇਲ੍ਹ ਵਿੱਚ ਹਨ। ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਦਾ ਤੁਹਾਨੂੰ ਪਤਾ ਹੀ ਹੈ। ਪੁਰੀ ਨੇ ਕਿਹਾ ਕਿ ਨਸ਼ੇ ਤੋਂ ਪੰਜਾਬ ਨੂੰ ਸਿਰਫ ਬੀਜੇਪੀ ਹੀ ਮੁਕਤੀ ਦੁਆ ਸਕਦੀ ਹੈ।

‘ਦੇਸ਼ ਦੀ ਤਰੱਕੀ ‘ਚ ਪੰਜਾਬ ਨੇ ਨਿਭਾਈ ਅਹਿਮ ਭੂਮਿਕਾ’

ਉਨ੍ਹਾਂ ਨੇ ਕਿਹਾ ਕਿ ਪੰਜਾਬ ਜੋ ਪਹਿਲਾਂ ਦੂਜੇ ਅਤੇ ਚੌਥੇ ਨੰਬਰ ‘ਤੇ ਹੁੰਦਾ ਸੀ, ਅੱਜ ਏਨਾ ਪੱਛੜ ਗਿਆ ਹੈ ਕਿ ਪਿਛੜਨ ਲਈ ਕੋਈ ਹੋਰ ਸੂਬਾ ਨਹੀਂ ਬਚਿਆ ਅਤੇ ਪੰਜਾਬ (Punjab) ਅੱਜ ਆਖਰੀ ਲਾਈਨ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਲੋਕ ਮਿਹਨਤੀ ਹਨ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਮਿਹਨਤ ਕਰਕੇ ਪੰਜਾਬ ਨੂੰ ਅੱਗੇ ਲਿਆਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਪੰਜਾਬ ਨੇ ਬਹੁਤ ਅਹਿਮ ਭੂਮਿਕਾ ਨਿਭਾਈ ਹੈ।

‘ਬੁਹਤ ਸਾਰੇ ਲੋਕ ਬੀਜੇਪੀ ‘ਚ ਆ ਰਹੇ ਹਨ’

ਬਹੁਤ ਸਾਰੇ ਲੋਕ ਭਾਜਪਾ ਵਿੱਚ ਆ ਰਹੇ ਹਨ ਜੋ ਭਾਜਪਾ ਦੇ ਕੰਮ ਕਰਨ ਦੇ ਤਰੀਕੇ ਨੂੰ ਪਸੰਦ ਕਰਦੇ ਹਨ, ਅੱਜ ਵੱਖ-ਵੱਖ ਪਾਰਟੀਆਂ ਦੇ ਲੋਕ ਭਾਜਪਾ ਵਿੱਚ ਆ ਰਹੇ ਹਨ, ਪਰ ਤੁਸੀਂ ਮੈਨੂੰ ਦੱਸੋ, ਭਾਜਪਾ ਵਿੱਚੋਂ ਕੋਈ ਕਿਸੇ ਹੋਰ ਪਾਰਟੀ ਵਿੱਚ ਜਾ ਰਿਹਾ ਹੈ ਕਿਉਂਕਿ ਲੋਕ ਮਹਿਸੂਸ ਕਰ ਰਹੇ ਹਨ ਕਿ ਸਿਰਫ ਭਾਜਪਾ ਹੀ ਇੱਕ ਚੰਗਾ ਵਿਕਲਪ ਹੈ, ਜਦੋਂ ਵੀ ਕੋਈ ਭਾਜਪਾ ਵਿੱਚ ਆਉਂਦਾ ਹੈ, ਉਹ ਭਾਜਪਾ ਦੇ ਅਨੁਸਾਰ ਕੰਮ ਕਰਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...