Amritpal ਕੋਈ ਮੁੱਦਾ ਨਹੀਂ, ਕੇਂਦਰ ਸਰਕਾਰ ਇਸਨੂੰ ਜਾਣ ਬੁੱਝਕੇ ਦੇ ਰਹੀ ਹਵਾ-ਹਰਚੰਦ
Jalandhar By Poll: ਜਲੰਧਰ ਵਿੱਚ ਹੋਣ ਵਾਲੀ ਲੋਕਸਭਾ ਦੀ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਤਹਿਤ ਆਮ ਆਦਮੀ ਪਾਰਟੀ ਨੇ ਵੀ ਜਲੰਧਰ ਦੇ ਰਵੀਦਾਸ ਚੌਕ ਨੇੜੇ ਜ਼ਿਮਨੀ ਚੋਣ ਲਈ ਆਪਣਾ ਦਫਤਰ ਖੋਲ੍ਹ ਦਿੱਤਾ ਹੈ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਉਨ੍ਹਾਂ ਅੰਮ੍ਰਿਤਪਾਲ ਨੂੰ ਲੈ ਕੇ ਇਸ ਦੌਰਾਨ ਕੇਂਦਰ ਸਰਕਾਰ 'ਤੇ ਜੰਮਕੇ ਨਿਸ਼ਾਨਾ ਸ਼ਾਧਿਆ।
Jalandhar। ਜਲੰਧਰ ਪਹੁੰਚੇ ਪੰਜਾਬ ਮੰਡੀ ਬੋਰਡ਼ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Burst) ਨੇ ਕੇਂਦਰ ਸਰਕਾਰ ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਵਿੱਚ ਕੋਈ ਮੁੱਦਾ ਨਹੀਂ ਹੈ ਸਗੋਂ ਕੇਂਦਰ ਸਰਕਾਰ ਇਸਨੂੰ ਲੈ ਕੇ ਜਾਣਬੁੱਝਕੇ ਤੂਲ ਦੇ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਦਰਅਸਲ ਮੰਡੀ ਬੋਰਡ ਦੇ ਚੇਅਰਮੈਨ ਜਲੰਧਰ ਪਹੁੰਚੇ ਹੋਏ ਸਨ ਜਿੱਥੇ ਉਨ੍ਹਾਂ ਦੀ ਮੌਜੂਦਗੀ ਵਿੱਚ ਜਿਮਨੀ ਚੋਣ ਨੂੰ ਲੈ ਕੇ ਰਵੀਦਾਸ ਚੌਕ ਨੇੜੇ ਆਮ ਆਦਮੀ ਪਾਰਟੀ ਦਾ ਦਫਤਰ ਖੋਲਿਆ ਗਿਆ।ਇਸ ਤੋਂ ਇਲਾਵਾ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ। ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰਕੇ ਹਰਚੰਦ ਸਿੰਘ ਬਰਸਟ ਨੇ ਕਈ ਮਾਮਲਿਆਂ ਦੇ ਗੱਲਬਾਤ ਕੀਤੀ
‘ਭ੍ਰਿਸ਼ਟਾਚਾਰੀ ਲੋਕਾਂ ਨੂੰ ‘ਆਪ’ ‘ਚ ਨਹੀਂ ਹੋ ਸਕਦੇ ਸ਼ਾਮਿਲ’
ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਕੁੱਝ ਦਿਨਾਂ ਵਿੱਚ ਜਲੰਧਰ ਜ਼ਿਮਨੀ ਚੋਣ (Jalandhar By Poll) ਲਈ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ‘ਚ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਅਤੇ 200 ਤੋਂ ਵੱਧ ਪੰਚਾਇਤਾਂ ਪਾਰਟੀ ਨਾਲ ਜੁੜ ਚੁੱਕੀਆਂ ਹਨ। ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਲੋਕਾਂ ਨੂੰ ਸ਼ਾਮਲ ਨਹੀਂ ਕਰੇਗੀ, ਜਿਹੜੇ ਭ੍ਰਿਸ਼ਟਾਚਾਰੀ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪਾਰਟੀਆਂ ਦੇ ਚੰਗੇ ਆਗੂ ਆਪ ਵਿੱਚ ਸ਼ਾਮਲ ਹੋਣਗੇ।
ਅੰਮ੍ਰਿਤਪਾਲ ‘ਤੇ ਸਿਆਸਤ ਕਰ ਰਹੀ ਕੇਂਦਰ-ਬਰਸਟ
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅੰਮ੍ਰਿਤਪਾਲ (Amritpal) ਪੰਜਾਬ ਵਿੱਚ ਕੋਈ ਮੁੱਦਾ ਨਹੀਂ ਬਸ ਕੇਂਦਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਿਰਫ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਅਸ਼ਾਂਤੀ ਵਾਲੀ ਗੱਲ ਨਹੀਂ ਹੈ। ਇੱਥੇ ਸਾਰੇ ਧਰਮਾਂ ਦੇ ਲੋਕ ਆਪਸ ਵਿੱਚ ਪ੍ਰੇਮ ਪਿਆਰ ਨਾਲ ਰਹਿ ਰਹੇ ਹਨ। ਪੰਜਾਬ ਪੁਲਿਸ ਦੀ ਤਾਰੀਫ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਮੁੱਦੇ ਨੂੰ ਪੰਜਾਬ ਪੁਲਿਸ ਨੇ ਬਹੁਤ ਹੀ ਵਧੀਆ ਢੰਗ ਨਾਲ ਸੰਭਾਲਿਆ ਗਿਆ। ਪੁਲਿਸ ਨੇ ਨਾ ਕੋਈ ਗੋਲੀ ਚਲਾਈ ਤੇ ਨਾ ਹੀ ਕਿਸੇ ਤੇ ਲਾਠੀਚਾਰਜ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਦੀਆਂ ਨਜ਼ਰਾਂ ਵਿੱਚ ਸਾਰੇ ਲੋਕ ਬਰਾਬਰ ਹਨ ਤੇ ਜਿਹੜੇ ਸ਼ਰਾਰਤੀ ਅਨਸਰ ਹਨ ਉਹ ਜ਼ਿਆਦਾ ਦੇਰ ਤੱਕ ਭੱਜ ਨਹੀਂ ਸਕਦੇ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਿਆ ਜਾਵੇਗਾ। ਜਾਵੇਗਾ।
‘ਸਿੱਧੂ ਨਿਰਾਸ਼ ਕਿਸਮ ਦਾ ਵਿਅਕਤੀ ਹੈ’
ਹਰਚੰਦ ਸਿੰਘ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨਿਰਾਸ਼ ਕਿਸਮ ਦਾ ਆਦਮੀ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ ਸਿੱਧੂ ਦੀ ਪਾਰਟੀ ਦੇ ਹੱਥਾਂ ਵਿੱਚ ਰਹਿ ਚੁੱਕੀ ਹੈ ਤੇ ਉਹ ਕਈ ਵਾਰੀ ਸਾਂਸਦ ਵੀ ਰਹੇ ਨੇ ਪਰ ਉਨ੍ਹਾਂ ਨੇ ਪੰਜਾਬ ਦੇ ਲਈ ਕੁੱਝ ਵੀ ਨਹੀਂ ਕੀਤਾ। ਚੇਅਰਮੈਨ ਨੇ ਕਿਹਾ ਕਿ ਸਿੱਧੂ ਪੰਜਾਬ ਲਈ ਕੁੱਝ ਕਰਨਾ ਹੀ ਨਹੀਂ ਚਾਹੁੰਦੇ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਬਿਜਲੀ ਮੰਤਰੀ ਬਣਾਇਆ ਸੀ ਪਰ ਉਨ੍ਹਾਂ ਨੇ ਆਪਣਾ ਅਹੁਦਾ ਹੀ ਨਹੀਂ ਸਾਂਭਿਆ। ਇਸ ਤੋਂ ਪਤਾ ਲਗਦਾ ਹੈ ਕਿ ਸਿੱਧੂ ਸਿਰਫ ਗੱਲਾਂ ਕਰਨਾ ਹੀ ਜਾਣਦੇ ਹਨ ਉਹ ਕੰਮ ਨਹੀਂ ਕਰ ਸਕਦੇ। ਬਰਸਟ ਨੇ ਕਿਹਾ ਕਿ ਦੂਜਿਆਂ ਦੇ ਕੰਮ ਤੇ ਉਂਗਲ ਚੁੱਕਣੀ ਸੌਖੀ ਹੈ ਪਰ ਕੰਮ ਕਰਨਾ ਬਹੁਤ ਔਖਾ ਹੈ। ਉਨ੍ਹਾਂ ਨੇ ਹੋਰ ਵੀ ਕਈ ਮੁੱਦਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੂੰ ਜੰਮਕੇ ਘੇਰਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ