AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BSF ਹਾਕੀ ਟਰਫ ਗਰਾਊਂਡ ਦਾ ਉਦਘਾਟਨ, ਅਨੁਰਾਗ ਠਾਕੁਰ ਨੇ ਕਿਹਾ ਮੁੜ ਰੰਗਲਾ ਪੰਜਾਬ ਬਣਾਵਾਂਗੇ

ਕੇਂਦਰੀ ਮਤੰਰੀ ਅਨੁਰਾਗ ਠਾਕੁਰ ਨੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ।

BSF ਹਾਕੀ ਟਰਫ ਗਰਾਊਂਡ ਦਾ ਉਦਘਾਟਨ, ਅਨੁਰਾਗ ਠਾਕੁਰ ਨੇ ਕਿਹਾ ਮੁੜ ਰੰਗਲਾ ਪੰਜਾਬ ਬਣਾਵਾਂਗੇ
(Photo Credit: Twitter-@ianuragthakur)
davinder-kumar-jalandhar
| Updated On: 26 Jun 2023 13:38 PM IST
Share
ਜਲੰਧਰ ਨਿਊਜ਼। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਅੱਜ ਜਲੰਧਰ ਵਿੱਚ ਬੀਐਸਐਫ ਹੈੱਡ ਕੁਆਰਟਰ ਵਿਖੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕਰਨ ਲਈ ਪੁੱਜੇ। ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਪਹੁੰਚ ਕੇ ਪੂਜਾ ਅਰਚਨਾ ਕੀਤੀ ਅਤੇ ਫਿਰ ਗਰਾਊਂਡ ਦਾ ਉਦਘਾਟਨ ਕੀਤਾ। ਇਸ ਦੌਰਾਨ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਖਿਡਾਰੀਆਂ ਲਈ ਭਾਰਤ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇੱਥੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਖੇਲੋ ਇੰਡੀਆ (Khelo India) ਤਹਿਤ ਭਾਰਤ ਸਰਕਾਰ ਵੱਲੋਂ ਇਹ ਗਰਾਊਂਡ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖੇਡਾਂ ਦੀ ਗੱਲ ਕਰੀਏ ਤਾਂ ਖੇਡਾਂ ਵਿੱਚ ਫੌਜ ਨੇ ਵੀ ਵੱਡਾ ਯੋਗਦਾਨ ਪਾਇਆ ਹੈ, ਮਿਲਖਾ ਸਿੰਘ, ਪਾਨ ਸਿੰਘ ਤੋਮਰ ਅਤੇ ਹੋਰ ਬਹੁਤ ਸਾਰੇ ਖਿਡਾਰੀ ਹਨ ਜਿਨ੍ਹਾਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ।

‘ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ’

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਸਰਕਾਰ (Government of India) ਸੋਚਦੀ ਹੈ ਕਿ ਵੱਧ ਤੋਂ ਵੱਧ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ। ਪੰਜਾਬ ਬਾਰੇ ਉਨ੍ਹਾਂ ਨੇ ਕਿਹਾ ਕਿ ਕਦੇ ਸਮਾਂ ਸੀ ਜਦੋਂ ਪੰਜਾਬ ਨੂੰ ਖੇਡਾਂ ਲਈ ਜਾਣਿਆ ਜਾਂਦਾ ਸੀ, ਪਰ ਅੱਜ ਨਸ਼ਿਆਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਇਆ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...