BSF ਹਾਕੀ ਟਰਫ ਗਰਾਊਂਡ ਦਾ ਉਦਘਾਟਨ, ਅਨੁਰਾਗ ਠਾਕੁਰ ਨੇ ਕਿਹਾ ਮੁੜ ਰੰਗਲਾ ਪੰਜਾਬ ਬਣਾਵਾਂਗੇ

Updated On: 

26 Jun 2023 13:38 PM

ਕੇਂਦਰੀ ਮਤੰਰੀ ਅਨੁਰਾਗ ਠਾਕੁਰ ਨੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ।

BSF ਹਾਕੀ ਟਰਫ ਗਰਾਊਂਡ ਦਾ ਉਦਘਾਟਨ, ਅਨੁਰਾਗ ਠਾਕੁਰ ਨੇ ਕਿਹਾ ਮੁੜ ਰੰਗਲਾ ਪੰਜਾਬ ਬਣਾਵਾਂਗੇ

(Photo Credit: Twitter-@ianuragthakur)

Follow Us On

ਜਲੰਧਰ ਨਿਊਜ਼। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਅੱਜ ਜਲੰਧਰ ਵਿੱਚ ਬੀਐਸਐਫ ਹੈੱਡ ਕੁਆਰਟਰ ਵਿਖੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕਰਨ ਲਈ ਪੁੱਜੇ। ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਪਹੁੰਚ ਕੇ ਪੂਜਾ ਅਰਚਨਾ ਕੀਤੀ ਅਤੇ ਫਿਰ ਗਰਾਊਂਡ ਦਾ ਉਦਘਾਟਨ ਕੀਤਾ। ਇਸ ਦੌਰਾਨ ਉਹ ਹਾਕੀ ਸ਼ਾਟ ਖੇਡਦੇ ਵੀ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਖਿਡਾਰੀਆਂ ਲਈ ਭਾਰਤ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇੱਥੇ ਬੀਐਸਐਫ ਹਾਕੀ ਟਰਫ ਗਰਾਊਂਡ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਖੇਲੋ ਇੰਡੀਆ (Khelo India) ਤਹਿਤ ਭਾਰਤ ਸਰਕਾਰ ਵੱਲੋਂ ਇਹ ਗਰਾਊਂਡ ਬਣਾਇਆ ਗਿਆ ਹੈ।

‘ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ’

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਸਰਕਾਰ (Government of India) ਸੋਚਦੀ ਹੈ ਕਿ ਵੱਧ ਤੋਂ ਵੱਧ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ। ਪੰਜਾਬ ਬਾਰੇ ਉਨ੍ਹਾਂ ਨੇ ਕਿਹਾ ਕਿ ਕਦੇ ਸਮਾਂ ਸੀ ਜਦੋਂ ਪੰਜਾਬ ਨੂੰ ਖੇਡਾਂ ਲਈ ਜਾਣਿਆ ਜਾਂਦਾ ਸੀ, ਪਰ ਅੱਜ ਨਸ਼ਿਆਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਇਆ ਜਾਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version