AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistani Drone ਗਤੀਵਿਧੀਆਂ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ, ਕੇਂਦਰ ਸੂਬਿਆਂ ਨਾਲ ਤਾਲਮੇਲ ਕਰ ਚੁੱਕ ਰਿਹਾ ਠੋਸ ਕਦਮ

Anurag Thakur on Pakistani Drone: ਜਲੰਧਰ ਦੌਰੇ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪਾਕਿਸਤਾਨ ਤੋਂ ਭੇਜੇ ਜਾ ਰਹੇ ਡਰੋਨ ਬਾਰੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸੂਬਿਆਂ ਨਾਲ ਤਾਲਮੇਲ ਕਰ ਠੋਸ ਕਦਮ ਚੁੱਕ ਰਿਹਾ ਹੈ।

Pakistani Drone ਗਤੀਵਿਧੀਆਂ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ, ਕੇਂਦਰ ਸੂਬਿਆਂ ਨਾਲ ਤਾਲਮੇਲ ਕਰ ਚੁੱਕ ਰਿਹਾ ਠੋਸ ਕਦਮ
davinder-kumar-jalandhar
| Published: 09 Jun 2023 14:17 PM IST
Share
ਜਲੰਧਰ ਨਿਊਜ਼। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਦੇ ਐਨਆਈਟੀ ਇੰਸਟੀਚਿਊਟ ਪੁੱਜੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) ਸਿੱਖਿਆ ਮਹਾਕੁੰਭ ਨੈਸ਼ਨਲ ਕਾਨਫਰੰਸ ਨੂੰ ਲੈ ਕੇ ਜਲੰਧਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡਿਆ ਨਾਲ ਗੱਲਬਾਤ ਕੀਤੀ। ਪੰਜਾਬ ਦੀਆਂ ਡਿਜੀਟਲ ਜੇਲ੍ਹਾਂ ਅਤੇ ਭਾਰਤ ਪਾਕਿਸਤਾਨ ਸਰੱਹਦ ‘ਤੇ ਹੋ ਰਹੀ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਾ ਤਸਕਰੀ ਬਾਰੇ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰ ਸੂਬਿਆਂ ਨਾਲ ਮਿਲ ਕੇ ਠੋਸ ਕਦਮ ਚੁੱਕ ਰਿਹਾ ਹੈ।

ਸਿੱਖਿਆ ਨੀਤੀ ਬਾਰੇ ਕੀ ਬੋਲੇ ਅਨੁਰਾਗ ਠਾਕੁਰ

ਇਸ ਦੌਰਾਨ ਸਿੱਖਿਆ ਨੀਤੀ ‘ਤੇ ਚਰਚਾ ਹੋਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਹਿਲੀ ਸਿੱਖਿਆ ਨੀਤੀ (Education Policy) ਵਿੱਚ ਬੱਚੇ ਭਾਰਤ ਦਾ ਇਤਿਹਾਸ ਨਹੀਂ ਪੜ੍ਹਦੇ ਸਨ, ਸਗੋਂ ਮੁਗਲਾਂ ਬਾਰੇ ਹੀ ਪੜ੍ਹਦੇ ਸਨ ਪਰ ਹੁਣ ਅਜਿਹਾ ਨਹੀਂ ਹੋਵੇਗਾ, ਸਾਡੀ ਨੌਜਵਾਨ ਪੀੜ੍ਹੀ ਭਾਰਤ ਦੇ ਇਤਿਹਾਸ ਨੂੰ ਚੰਗੀ ਤਰ੍ਹਾਂ ਜਾਣ ਸਕੇਗੀ।

ਪੰਜਾਬ ਦੀਆਂ ਡਿਜੀਟਲ ਜੇਲ੍ਹਾਂ ਬਾਰੇ ਕੀ ਕਿਹਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਅਸੀਂ ਆਪਣੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਹੁਨਰ ਨਾਲ ਤਿਆਰ ਕਰ ਰਹੇ ਹਾਂ। ਸੀਐਮ ਮਾਨ ਵਲੋਂ ਡਿਜੀਟਲ ਜੇਲ੍ਹ ਦੇ ਐਲਾਨ ਬਾਰੇ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਿਰਫ ਇਨ੍ਹਾ ਹੀ ਕਹਾਂਗਾ ਕਿ ਪਹਿਲਾਂ ਜੇਲ ‘ਚ ਬੈਠੇ ਗੈਂਗਸਟਰ (Gangster) ,ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਨਾ ਦੇਣ, ਮੂਸੇਵਾਲਾ ਤੋਂ ਲੈ ਕੇ ਉਦਯੋਗਪਤੀਆਂ ਅਤੇ ਖਿਡਾਰੀਆਂ ਤੱਕ ਦੇ ਕਤਲ ਹੋ ਚੁੱਕੇ ਹਨ। ਇਸ ਵਿੱਚ ਜੇਲ੍ਹ ਦੇ ਅੰਦਰ ਬੈਠੇ ਗੈਂਗਸਟਰਾਂ ਦਾ ਬਹੁਤ ਵੱਡਾ ਹੱਥ ਹੈ। ਪੰਜਾਬ ਵਿੱਚ ਕ੍ਰਾਈਮ ਘੱਟ ਹੋਣੇ ਚਾਹੀਦਾ ਹੈ, ਨਸ਼ੇ ਘੱਟ ਹੋਣੇ ਚਾਹੀਦਾ ਹੈ ਪਰ ਅੱਜ ਤੱਕ ਮਾਨ ਸਰਕਾਰ ਅਜਿਹਾ ਨਹੀਂ ਕਰ ਸਕੀ।

ਡਰੋਨ ਗਤੀਵਿਧੀਆਂ ‘ਤੇ ਕੇਂਦਰ ਕਰ ਰਿਹਾ ਸਹਿਯੋਗ

ਮੀਡੀਆ ਦੀ ਗੱਲ ਕਰੀਏ ਤਾਂ ਮੀਡੀਆ ਨੂੰ ਬੋਲਣ ਦੀ ਆਜ਼ਾਦੀਹੈ ਅਤੇ ਮੀਡੀਆ ਕੁਝ ਅਜਿਹੀਆਂ ਗੱਲਾਂ ਨੂੰ ਉਜਾਗਰ ਕਰਦਾ ਹੈ। ਜਿਸ ਨਾਲ ਸਮਾਜ ਦਾ ਸੁਧਾਰ ਹੁੰਦਾ ਹੈ। ਜੇਕਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਇਹ ਉਨ੍ਹਾਂ ਦਾ ਨੁਕਸਾਨ ਹੋਵੇਗਾ। ਡਰੋਨ (Drone) ਗਤੀਵਿਧੀਆਂ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀ ਪੂਰੀ ਮਦਦ ਕਰ ਰਹੀ ਹੈ, ਜਿਸ ਕਰਕੇ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...