ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਹੈ ਜ਼ਰੂਰੀ : ਅਰਜੁਨ ਰਾਮ ਮੇਘਵਾਲ

ਭਾਜਪਾ ਦੀ ਜਲੰਧਰ ਲੋਕ ਸਭਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੰਹੁਚੇ ਲੋਕ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ ਅਤੇ ਵਪਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਲੰਧਰ ਦੇ ਵੱਡੇ ਵਪਾਰੀ ਅਤੇ ਆਗੂ ਰਵਿੰਦਰ ਧੀਰ ਨੂੰ ਕੇਂਦਰੀ ਮੰਤਰੀ ਮੇਘਵਾਲ ਨੇ ਭਾਜਪਾ ਵਿੱਚ ਸ਼ਾਮਲ ਕਰਵਾਇਆ।

ਜਲੰਧਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਹੈ ਜ਼ਰੂਰੀ : ਅਰਜੁਨ ਰਾਮ ਮੇਘਵਾਲ
Follow Us
davinder-kumar-jalandhar
| Published: 22 Jun 2023 21:54 PM

ਮੋਦੀ ਸਰਕਾਰ ਦੇ 9 ਸਾਲਾਂ ਦੇ ਬੇਮਿਸਾਲ ਕਾਰਜਕਾਲ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਦੀਆਂ 9 ਸਾਲਾਂ ਦੀਆਂ ਸੇਵਾਵਾਂ ਅਤੇ ਗਰੀਬਾਂ ਦੀ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਨਾਲ ਭਾਜਪਾ ਜਲੰਧਰ ਸ਼ਹਿਰੀ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਾਈਂ ਦਾਸ ਸਕੂਲ ਦੇ ਗਰਾਊਂਡ ਵਿੱਚ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਮੇਘਵਾਲ ਨੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਜਲੰਧਰ ਨੂੰ ਅਤਿ-ਆਧੁਨਿਕ ਹਸਪਤਾਲ, ਵਿਸ਼ਵ ਪੱਧਰੀ ਹਾਈਵੇਅ, ਆਧੁਨਿਕ ਰੇਲਵੇ ਸਟੇਸ਼ਨ, ਸਮਾਰਟ ਸਿਟੀ ਦੀ ਸਹੂਲਤ ਮਿਲੀ ਹੈ। ਕੇਂਦਰ ਸਰਕਾਰ ਅਤੇ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਨੂੰ ਸਮਰਪਿਤ ਮੋਦੀ ਜੀ ਦੀਆਂ ਨੀਤੀਆਂ ਕਾਰਨ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਅਤੇ ਫੌਜੀ ਸੁਰੱਖਿਆ ਦਾ ਆਧੁਨਿਕੀਕਰਨ ਕਰਕੇ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਸਾਖ ਬਣਾਈ ਹੈ।

ਮੇਘਵਾਲ ਨੇ ਗਿਣਵਾਈਆਂ ਭਾਜਪਾ ਦੀਆਂ ਪ੍ਰਾਪਤੀਆਂ

ਉਨ੍ਹਾਂ ਕਿਹਾ ਕਿ ਗਰੀਬ ਕਲਿਆਣ ਆਵਾਸ ਯੋਜਨਾ, ਟਾਇਲਟ ਸਿਸਟਮ, 11 ਕਰੋੜ 50 ਲੱਖ ਪਖਾਨਿਆਂ ਦਾ ਨਿਰਮਾਣ, ਹਰ ਘਰ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਆਦਿ ਦੇ ਤਹਿਤ ਮੋਦੀ ਜੀ ਨੇ ਕਈ ਅਜਿਹੇ ਕੰਮ ਪੂਰੇ ਕੀਤੇ ਹਨ ਜੋ ਸਾਲਾਂ ਤੋਂ ਲਟਕ ਰਹੇ ਸਨ, ਜਿਸ ਵਿੱਚ ਪੈਸੇ ਸਿੱਧੇ ਲਾਭਪਾਤਰੀਆਂ ਦੇ ਖਾਤੇ ਵਿੱਚ ਪਹੁੰਚਦੇ ਹਨ।

ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਕਿ ਮੋਦੀ ਸਰਕਾਰ ਦੇ 9 ਸਾਲ ਸੇਵਾ, ਗ਼ਰੀਬ ਕਲਿਆਣ ਤੇ ਸੁਸ਼ਾਸਨ ਲਈ ਸਮ੍ਰਪਿਤ ਰਹੇ ਹਨ। ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਬਣਾਈਆਂ ਅਤੇ ਜਮੀਨੀ ਪਧਰ ਤੇ ਉਤਾਰੀਆਂ ਗਾਈਆਂ ਸਾਰੀਆਂ ਸਕੀਮਾਂ ਗਰੀਬਾਂ ਦਾ ਖਿਆਲ ਰੱਖ ਕਿ ਬਣਾਈਆਂ ਗਈਆਂ ਹਨ। ਬੀਜੇਪੀ ਦੀ ਕੇਂਦਰ ਸਰਕਾਰ ਨੇ ਕਰੋਨਾ ਦੀ ਮਹਾਂਮਾਰੀ ਦੌਰਾਨ ਦੇਸ਼ ਦੇ 140 ਕਰੋੜ ਲੋਕਾਂ ਨੂੰ ਵੈਕਸੀਨ ਲਗਾ ਕਿ ਬਚਾਇਆ ਤੇ 83 ਕਰੋੜ ਲੋਕਾਂ ਨੂੰ ਮੁਫ਼ਤ ਭੋਜਨ ਮੁਹਇਆ ਕਰਵਾਇਆ।

ਮੇਘਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਖੇਤਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਕੰਮ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ ਵਿੱਚ ਪਿਛਲੇ 9 ਸਾਲਾਂ ਵਿੱਚ ਹੋਇਆ ਹੈ, ਓਨਾ ਕੰਮ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਇਆ।

ਸਾਰੇ ਵਰਗਾਂ ਲਈ ਬਿਨਾਂ ਭੇਦਭਾਵ ਦੇ ਕੀਤਾ ਕੰਮ

ਮੇਘਵਾਲ ਨੇ ਕਿਹਾ ਕਿ ਲੋਕਾਂ ਨੇ ਬੀਜੇਪੀ ਵਿੱਚ ਜੋ ਵਿਸਵਾਸ਼ ਪ੍ਰਗਟ ਕੀਤਾ, ਸਾਡੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨ, ਮਜਦੂਰਾਂ, ਵਿਆਪਾਰੀਆਂ ਸਮੇਤ ਸਾਰੇ ਵਰਗਾਂ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ। ਉਨ੍ਹਾਂ ਕਿਹਾ ਕਿ ਜਿੰਨੇ ਕੰਮ ਪਿਛਲੇ 9 ਸਾਲ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਦੇ ਸ਼ਾਸਨ ਵਿੱਚ ਹੋਏ ਹਨ ਓਨੇ ਕੰਮ ਦੇਸ਼ ਦੀ ਆਜਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏ।

ਭਾਜਪਾ ਦੇ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਨਹੀਂ ਕਰਵਾਉਣਾ ਚਾਹੁੰਦੇ। ਇਸੇ ਲਈ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿੱਚ ਐਨਸੀਬੀ ਦਫ਼ਤਰ ਖੋਲ੍ਹਣ ਦੇ ਐਲਾਨ ਦਾ ਸਵਾਗਤ ਕਰਨ ਦੀ ਥਾਂ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਵੇ, ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰੇ, ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਲਾਂਘਾ ਖੁੱਲ੍ਹਿਆ, ਲੰਗਰ ‘ਤੇ GST ਖਤਮ ਉਨ੍ਹਾਂ ਕਿਹਾ ਕਿ ਮੋਦੀ ਜੀ ਪੰਜਾਬ ਦਾ ਵਿਕਾਸ ਕਰਨਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਭੇਜੇ ਗਏ ਪੈਸੇ ਨੂੰ ਪੰਜਾਬ ਸਰਕਾਰ ਸਾਡੇ ਕਿਸਾਨਾਂ, ਮੰਡੀਆਂ ਅਤੇ ਸੜਕਾਂ ‘ਤੇ ਖਰਚਣ ਦੀ ਬਜਾਏ ਇਸ ਪੈਸੇ ਦੀ ਦੁਰਵਰਤੋਂ ਕਰਕੇ ਬੈਂਕ ਗਾਰੰਟੀਆਂ ਆਦਿ ਲਈ ਵਰਤ ਰਹੀ ਹੈ। ਅਸੀਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਵਾਂਗੇ। ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਜੀਵਨ ਗੁਪਤਾ, ਰਾਜੇਸ਼ ਬਾਘਾ, ਬਿਕਰਮਜੀਤ ਸਿੰਘ ਚੀਮਾ, ਇੰਦਰ ਇਕਬਾਲ ਸਿੰਘ ਅਟਵਾਲ ਆਦਿ ਹਾਜ਼ਰ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ