ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar Bypoll: ਭਖਿਆ ਚੋਣ ਅਖਾੜਾ, ਅੱਜ ਜਲੰਧਰ ‘ਚ ਅਰਵਿੰਦ ਕੇਜਰੀਵਾਲ ਕਰਨਗੇ ਰੈਲੀ

Jalandhar Bypoll ਲਈ 20 ਅਪ੍ਰੈਲ ਨਾਮਜਦਗੀਆਂ ਭਰਨ ਦੀ ਆਖਰੀ ਤਰੀਕ ਹੈ। ਜਦਕਿ 10 ਮਈ ਨੂੰ ਸੇਵਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਉੱਥੇ ਹੀ 13 ਮਈ ਨੂੰ ਇਸ ਸੀਟ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।

Jalandhar Bypoll: ਭਖਿਆ ਚੋਣ ਅਖਾੜਾ, ਅੱਜ ਜਲੰਧਰ ‘ਚ ਅਰਵਿੰਦ ਕੇਜਰੀਵਾਲ ਕਰਨਗੇ ਰੈਲੀ
Follow Us
davinder-kumar-jalandhar
| Published: 20 Apr 2023 12:04 PM

ਜਲੰਧਰ ਨਿਊਜ: ਮਰਹੂਮ ਕਾਂਗਰਸ ਆਗੂ ਅਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ (Chaudhary Santokh Singh ) ਦੇ ਅਚਾਨਕ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਤੇ 10 ਮਈ ਨੂੰ ਜਿਮਨੀ ਚੋਣ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਸਾਰੀ ਸਿਆਸੀ ਪਾਰਟੀਆਂ ਨੇ ਜਲੰਧਰ ਚ ਡੇਰੇ ਲਾਏ ਹੋਏ ਹਨ। ਪਾਰਟੀ ਦਾ ਹਰ ਆਗੂ ਇਸ ਵੇਲ੍ਹੇ ਚੋਣ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ। ਇਸੇ ਸਿਲਸਿਲੇ ਵਿੱਚ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵੋਟਰਾਂ ਨੂੰ ਸੰਬੋਧਿਤ ਕਰਨਗੇ।

ਦੱਸ ਦੇਈਏ ਕਿ ਕਾਂਗਰਸ ਛੱਡ ਕੇ ਆਏ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਟਿਕਟ ਦਿੱਤੀ ਹੈ। ਰਿੰਕੂ ਦੇ ਸਮਰਥਨ ਵਿੱਚ ਲਗਾਤਾਰ ਆਪ ਦੇ ਆਗੂ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੇ ਹਨ। ਉੱਧਰ ਕਾਂਗਰਸ ਨੇ ਵੀ ਵੀਰਵਾਰ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਵੀਰਵਾਰ ਨੂੰ ਜਿੱਥੇ ਕੇਜਰੀਵਾਲ ਜਲੰਧਰ ਦੇ ਚੋਣ ਅਖਾੜੇ ਵਿੱਚ ਉੱਤਰ ਰਹੇ ਹਨ, ਉੱਥੇ ਕਾਂਗਰਸ ਦੇ ਵੀ ਵੱਡੇ ਆਗੂ ਦਿਨ ਭਰ ਰੈਲੀਆਂ ਅਤੇ ਰੋਡ ਸ਼ੋਅ ਕਰਨ ਵਾਲੇ ਹਨ।

10 ਮਈ ਨੂੰ ਪੈਣੀਆਂ ਨੇ ਵੋਟਾਂ

ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ, ਜਦਕਿ 13 ਮਈ ਨੂੰ ਇਸ ਸੀਟ ਦਾ ਨਤੀਜਾ ਐਲਾਨਿਆ ਜਾਵੇਗਾ। ਇੱਕ ਪਾਸੇ ਜਿੱਥੇ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਬਤੌਰ ਉਮੀਦਵਾਰ ਕਰਮਜੀਤ ਕੌਰ ਚੌਧਰੀ ਆਪਣੇ ਪਤੀ ਦੀ ਸੀਟ ਨੂੰ ਬਚਾਉਣ ਲਈ ਪੱਬਾ ਭਾਰ ਹੈ ਤਾਂ ਦੂਜੇ ਪਾਸੇ ਸੰਗਰੂਰ ਲੋਕ ਸਭਾ ਸੀਟ ਹੱਥੋਂ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤ ਕੇ ਆਪਣੀ ਗੁਆਚੀ ਹੋਈ ਸਾਖ ਨੂੰ ਵਾਪਸ ਹਾਸਲ ਕਰਨਾ ਚਾਹੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...