AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਖਿਲਾਫ ਰੈਲੀ ‘ਚ ਪਹੁੰਚੇ ਮਜੀਠੀਆ, ਜ਼ਮੀਨ ‘ਤੇ ਬੈਠ ਕੇ ਕੀਤਾ ਪ੍ਰਦਰਸ਼ਨਕਾਰੀਆਂ ਦਾ ਸਮਰਥਨ

ਮੁਲਾਜਮਾਂ ਨੇ ਰੈਲੀ ਦੌਰਾਨ ਪਿਛਲੀ ਸਰਕਾਰ ਦੇ ਸਮੇਂ ਧਰਨੇ 'ਤੇ ਬੈਠੇ 'ਆਪ' ਆਗੂਆਂ ਦੀਆਂ ਤਸਵੀਰਾਂਜਾਰੀ ਕਰਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਇਸ ਵਾਰ ਵੀ ਆਮ ਆਦਮੀ ਪਾਰਟੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।

ਪੰਜਾਬ ਸਰਕਾਰ ਖਿਲਾਫ ਰੈਲੀ 'ਚ ਪਹੁੰਚੇ ਮਜੀਠੀਆ, ਜ਼ਮੀਨ 'ਤੇ ਬੈਠ ਕੇ ਕੀਤਾ ਪ੍ਰਦਰਸ਼ਨਕਾਰੀਆਂ ਦਾ ਸਮਰਥਨ
davinder-kumar-jalandhar
| Published: 01 May 2023 21:58 PM IST
Share
ਜਲੰਧਰ ਨਿਊਜ: ਮੰਗਲਵਾਰ ਨੂੰ ਜਲੰਧਰ ਵਿੱਚ ਐਨਐਚਐਮ ਦੇ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਪੰਜਾਬ ਭਰ ਦੇ ਸਿਹਤ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਇਹ ਠੇਕਾ ਮੁਲਾਜ਼ਮ ਆਪਣੀ ਰੈਲੀ ਲੈ ਕੇ ਜਲੰਧਰ ਦੇ ਪ੍ਰੈੱਸ ਕਲੱਬ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਜਲੰਧਰ ਦੇ ਪ੍ਰੈੱਸ ਕਲੱਬ ‘ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਪ੍ਰੈੱਸ ਕਾਨਫਰੰਸ ਕਰ ਰਹੇ ਹਨ, ਤਾਂ ਉਹ ਉਨ੍ਹਾਂ ਕੋਲ ਪਹੁੰਚ ਗਏ। ਮੁਲਾਜ਼ਮਾਂ ਵੱਲੋਂ ਬੁਲਾਉਣ ਤੋਂ ਬਾਅਦ ਮਜੀਠੀਆ ਵੀ ਉਨ੍ਹਾਂ ਦੀ ਰੈਲੀ ‘ਚ ਪਹੁੰਚ ਗਏ ਅਤੇ ਸੜਕ ‘ਤੇ ਬੈਠ ਕੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕੀਤਾ। ਇਸ ਮੌਕੇ ਉਨ੍ਹਾਂ ਨੇ ਮਾਨ ਸਰਕਾਰ ਤੇ ਰੱਜ ਕੇ ਜੁਬਾਨੀ ਹਮਲੇ ਬੋਲੇ। ਬਿਕਰਮ ਮਜੀਠਿਆ ਨੇ ਸਰਕਾਰ ਨੂੰ ਘੇਰਦਿਆਂ ਇਲਜਾਮ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਸ਼ਬਦਾਂ ਨਾਲ ਬੋਲ ਕੇ ਹੀ ਸਾਰੇ ਕੰਮ ਕਰ ਰਹੀ ਹੈ। ਉਹ ਸੂਬੇ ਦੇ ਮੁਲਾਜਮਾਂ ਦੇ ਹਿਤਾਂ ਨੂੰ ਨਜਰਅੰਦਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਇਨ੍ਹਾਂ ਮੁਲਾਜਮਾਂ ਦੀ ਆਵਾਜ ਚੁੱਕਦੇ ਰਹਿਣਗੇ। ਉੱਧਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਨਾਲ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਂਦੇ ਹੀ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਪਿਛਲੀਆਂ ਸਰਕਾਰਾਂ ਵਾਂਗ ਉਸ ਨੇ ਵੀ ਉਨ੍ਹਾਂ ਨੂੰ ਲਾਰੇ ਲਗਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...