Jalandhar By Poll: ਜਲੰਧਰ ਜ਼ਿਮਨੀ ਚੋਣ ਲਈ ਬੇਜੀਪੀ ਵੀ ਲਗਾ ਰਹੀ ਜ਼ੋਰ
Jalandhar By Poll:ਕੇਂਦਰੀ ਮੰਤਰੀ, ਗਜਿੰਦਰ ਸਿੰਘ ਸ਼ੇਖਾਵ ਨੇ ਸੇਵਾ ਮੁਕਤ ਪੁਲਿਸ ਅਫਸਰ ਰਾਜਿੰਦਰ ਸਿੰਘ ਨੂੰ ਬੀਜੇਪੀ ਵਿੱਚ ਸ਼ਾਮਿਲ ਕਰਵਾਇਆ। ਚਰਚਾ ਇਹ ਵੀ ਹੈ ਕਿ ਬੀਜੇਪੀ ਉਨ੍ਹਾਂ ਨੂੰ ਜਲੰਧਰ ਜ਼ਿਮਨੀ ਚੋਣ ਚ ਉਮੀਦਵਾਰ ਵਜੋਂ ਉਤਾਰ ਸਕਦੀ ਹੈ।
Jalandhar: ਜਲੰਧਰ ‘ਚ ਲੋਕਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ (BJP) ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੀ ਸਿਆਸਤ ‘ਚ ਸੇਵਾ ਮੁਕਤ ਡੀ.ਸੀ.ਪੀ. ਰਾਜਿੰਦਰ ਸਿੰਘ ਕਰਤਾਰਪੁਰ ਤੋਂ ਵਿਧਾਇਕ ਬਣੇ ਅਤੇ ਹੁਣ ਇਸ ਵਾਰ ਰਾਜਿੰਦਰ ਸਿੰਘ ਲੋਕ ਸਭਾ ਉਪ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਉਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਚਰਚਾ ਇਹ ਵੀ ਹੈ ਕਿ ਬੀਜੇਪੀ ਰਾਜਿੰਦਰ ਸਿੰਘ ਨੂੰ ਜਲੰਧਰ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਵੀ ਬਣਾ ਸਕਦੀ ਹੈ।
‘ਬੀਜੇਪੀ ਕਰੇਗੀ ਪੰਜਾਬ ਦੀਆਂ ਸਮੱਸਿਆਵਾਂ ਹੱਲ’
ਉੱਧਰ ਕਰਤਾਰਪੁਰ ਵਿੱਚ ਵੀ ਬੀਜੇਪੀ ਨੇ ਇੱਕ ਬੈਠਕ ਦਾ ਆਯੋਜਨ ਕੀਤਾ,, ਜਿਸ ਵਿੱਚ ਖਾਸ ਕਰਕੇ ਸਾਬਕਾ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਪੰਜਾਬ (Punjab) ਨੂੰ ਖੁਸ਼ਹਾਲ ਬਣਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਵਿੱਚ ਪੜ੍ਹਦੇ ਸਾਰੇ ਇਲਾਕੇ ਦੇ ਵਸਨੀਕ ਵੀ ਖੁੱਲ੍ਹੇ ਮਨ ਨਾਲ ਭਾਜਪਾ ਦਾ ਸਾਥ ਦੇਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪੰਜਾਬ ਵਿੱਚੋਂ ਮੌਜੂਦਾ ਪੰਜਾਬ ਸਰਕਾਰ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (Aam Aadmi Party) ਨੂੰ ਬਣਾਉਣ ਦਾ ਮਨ ਬਣਾ ਲਿਆ ਹੈ।ਰਾਣਾ ਸੋਢੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਖਵਾਦੀ ਤਾਕਤਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਭਾਜਪਾ ਦਾ ਮੁੱਖ ਉਦੇਸ਼ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਲਈ ਤਿਆਰ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ