ਪੰਜਾਬ ਦੌਰੇ ‘ਤੇ ਦੋ ਕੇਂਦਰੀ ਮੰਤਰੀ, ਜੰਲਧਰ ‘ਚ ਮੇਘਵਾਲ ਤਾਂ ਗੁਰਦਾਸਪੁਰ ‘ਚ ਅਮਿਤ ਸ਼ਾਹ ਨੇ ਦੱਸੀਆਂ ਭਾਜਪਾ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ
ਬੀਜੇਪੀ ਨੇ 2024 ਦੀਆਂ ਲੋਕਾਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸਦੇ ਤਹਿਤ ਜਿੱਥੇ ਗ੍ਰਹਿ ਮੰਤਰੀ ਨੇ ਗੁਰਦਾਸਪੁਰ ਵਿੱਚ ਰੈਲੀ ਕੀਤੀ ਉਥੇ ਹੀ ਕਾਨੂੰਨ ਮੰਤਰੀ 22 ਜੂਨ ਨੂੰ ਜਲੰਧਰ ਵਿੱਚ ਰੈਲੀ ਕਰਨਗੇ।
ਜਲੰਧਰ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ (BJP) ਪੰਜਾਬ ਵਿੱਚ ਆਪਣੀ ਸਥਿਤੀ ਮਜਬੂਤ ਕਰਨ ਦੇ ਯਤਨ ਕਰ ਰਹੀ ਹੈ। ਇਸਤੇ ਤਹਿਤ ਦੋ ਕੇਂਦਰੀ ਮੰਤਰੀ ਪੰਜਾਬ ਦੇ ਦੌਰੇ ਤੇ ਹਨ। ਗੁਰਦਾਸਪੁਰ ਚ ਐਤਵਾਰ ਜਿੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਕੀਤੀ ਉੱਥੇ ਹੀ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਜਲੰਧਰ ਦੌਰੇ ਤੇ ਹਨ।
ਕੇਂਦਰੀ ਕਾਨੂੰਨ ਮੰਤਰੀ (Union Law Minister) ਅਰਜੁਨ ਰਾਮ ਮੇਘਵਾਲ ਜਲੰਧਰ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਉਹ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ।
ਕਈ ਪ੍ਰੋਜੈਕਟਾਂ ਦਾ ਐਲਾਨ ਹੋਵੇਗਾ
ਇਸ ਤੋਂ ਬਾਅਦ ਕਾਨੂੰਨ ਮੰਤਰੀ ਜਲੰਧਰ (Jalandhar) ਦੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਨਗੇ। ਕੈਂਟ ਰੇਲਵੇ ਸਟੇਸ਼ਨ ‘ਤੇ ਜਾ ਕੇ ਸਮਾਰਟ ਸਿਟੀ ਦਾ ਜਾਇਜ਼ਾ ਲੈਣਗੇ ਅਤੇ ਸਮਾਰਟ ਸਿਟੀ ਦੇ ਪੈਂਡਿੰਗ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਉਹ ਕੇਂਦਰ ਸਰਕਾਰ ਵੱਲੋਂ ਜਲੰਧਰ ਲਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰ ਸਕਦੇ ਹਨ।
ਬੀਜੇਪੀ ਨੂੰ ਪੰਜਾਬ ‘ਚ ਮਜ਼ਬੂਤ ਕਰਨ ਦਾ ਯਤਨ
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਉੱਚ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਭਾਜਪਾ ਸਕੱਤਰ ਅਮਿਤ ਭਾਟੀਆ ਨੇ TV9 ਪੰਜਾਬੀ ਨੂੰ ਦੱਸਿਆ ਕਿ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ 22 ਜੂਨ ਨੂੰ ਜਲੰਧਰ ‘ਚ ਵੱਡੀ ਰੈਲੀ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ‘ਚ ਹੋਣ ਵਾਲੀ ਰੈਲੀ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ‘ਚ ਭਾਰੀ ਉਤਸ਼ਾਹ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਭਾਜਪਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ