Minister Welcome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ

Updated On: 

01 Jun 2023 19:14 PM

ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ ਤੀਜੀ ਵਾਰ ਵਿਸਥਾਰ ਕੀਤਾ ਹੈ। ਇਸ ਦੇ ਤਹਿਤ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਬਲਕਾਰ ਸਿੰਘ ਅਤੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਮੰਤਰੀ ਵਜੋ ਸਹੂੰ ਚੁੱਕੀ ਹੈ।

Minister Welcome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ

Minister Welccome: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪਹੁੰਚੇ ਬਲਕਾਰ ਸਿੰਘ ਦਾ ਸ਼ਾਨਦਾਰ ਸਵਾਗਤ

Follow Us On

ਜਲੰਧਰ ਨਿਊਜ। ਆਮ ਆਦਮੀ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ (Balkar Singh) ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਜਲੰਧਰ ਪੁੱਜੇ, ਇੱਥੇ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਮੰਤਰਾਲੇ ‘ਚ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਿਵੇਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਜਲੰਧਰ ਨੂੰ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਹੁਣ ਉਹ ਉਨ੍ਹਾਂ ਦੇ ਇਸ ਵਾਅਦੇ ਨੂੰ ਪੂਰਾ ਕਰਨ ਚ ਕੋਈ ਕੋਰ ਕਸਰ ਨਹੀਂ ਛੱਡਣਗੇ।

ਉਨ੍ਹਾਂ ਦੇ ਨਾਲ ਬੈਠੇ ਹੋਏ ਜ਼ਿਮਨੀ ਚੋਣ ‘ਚ ਸੰਸਦ ਮੈਂਬਰ ਚੋਣ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਲੋਕਾਂ ਨੂੰ ਸੀਐੱਮ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹੈ।

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਬਣੇ ਹਨ ਨਵੇਂ ਮੰਤਰੀ

ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਭਗਵੰਤ ਸਿੰਘ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਬਾਦਲਾਂ ਦੇ ਗੜ੍ਹ ਲੰਬੀ ਹਲਕੇ ‘ਚ ਸੰਨ੍ਹ ਲਗਾ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ