ETO on BJP: ਤਾਨਾਸ਼ਾਹੀ ‘ਚ ਭਾਜਪਾ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ – ਈਟੀਓ
ETO ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਭਾਜਪਾ ਨੂੰ ਸੰਵਿਧਾਨ ਦੀਆਂ ਧੱਜੀਆਂ ਨਹੀਂ ਉਡਾਉਣ ਦੇਵਾਂਗੇ। ਅਸੀਂ ਦੇਸ਼ ਦੇ ਕੋਨੇ-ਕੋਨੇ 'ਚ 'ਮੋਦੀ ਹਟਾਓ ਦੇਸ਼ ਬਚਾਓ' ਦੇ ਪੋਸਟਰ ਲਗਾਵਾਂਗੇ। ਉਹ ਜਿੰਨੀਆਂ ਮਰਜ਼ੀ ਐਫਆਈਆਰ ਦਰਜ ਕਰਵਾ ਲੈਣ, ਪਰ ਅਸੀਂ ਪਿੱਛੇ ਨਹੀਂ ਹਟਾਂਗੇ।
ETO on BJP: ਤਾਨਾਸ਼ਾਹੀ 'ਚ ਮੋਦੀ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ - ਈਟੀਓ
‘ਮੋਦੀ ਰਾਜ ‘ਚ ਸਿਰਫ ਪੂੰਜੀਪਤੀ ਹੀ ਵਧ-ਫੁੱਲ ਰਹੇ’
‘ਆਪ’ ਮੰਤਰੀ ਨੇ ਕਿਹਾ ਕਿ ਮੋਦੀ ਦੇ ਰਾਜ ‘ਚ ਸਿਰਫ ਪੂੰਜੀਪਤੀ ਹੀ ਵਧ-ਫੁੱਲ ਰਹੇ ਹਨ। ਉਨ੍ਹਾਂ ਨੇ ਪੀਐਮ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਉਹ ਆਪਣੇ ਦੋਸਤ ਅਡਾਨੀ ਦੇ ਘੁਟਾਲਿਆਂ ਦੀ ਜਾਂਚ ਕਰਨਗੇ? ਵਿਰੋਧੀ ਧਿਰ ਦੇ ਨੇਤਾਵਾਂ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਨੂੰ ਸੀਬੀਆਈ ਅਤੇ ਈਡੀ ਦੀਆਂ ਧਮਕੀਆਂ ਦੇਣ ਲਈ ਭਾਜਪਾ ਸਰਕਾਰ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵੀ ਚੁਣੇ ਹੋਏ ਨੁਮਾਇੰਦੇ ਹਨ ਜਿਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਬਿਹਤਰੀ ਲਈ ਕੰਮ ਕਰਨ ਵਾਲਾ ਮਨੀਸ਼ ਸਿਸੋਦੀਆ ਵਰਗਾ ਆਗੂ ਅੱਜ ਜੇਲ੍ਹ ਵਿੱਚ ਹੈ ਪਰ ਭਾਜਪਾ ਦੇ ਕਈ ਭ੍ਰਿਸ਼ਟ ਆਗੂ ਸ਼ਰੇਆਮ ਘੁੰਮ ਰਹੇ ਹਨ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਹ ਮੀਡੀਆ ਰਾਹੀਂ ਮੋਦੀ ਨੂੰ ਦੱਸਣਾ ਚਾਹੁੰਦੇ ਹਨ ਕਿ ਸਾਡਾ ਸੰਵਿਧਾਨ “ਅਸੀਂ ਭਾਰਤ ਦੇ ਲੋਕ…” ਨਾਲ ਸ਼ੁਰੂ ਹੁੰਦਾ ਹੈ, ਇਸ ਲਈ ਇਹ ਦੇਸ਼ ਇੱਥੋਂ ਦੇ ਲੋਕਾਂ ਦਾ ਹੈ। ਧਾਰਾ 32 ਦੇ ਸਬੰਧ ਵਿੱਚ ਡਾ: ਬੀਆਰ. ਅੰਬੇਡਕਰ ਨੇ ਕਿਹਾ ਕਿ ਇਹ ਸਾਡੇ ਸੰਵਿਧਾਨ ਦੀ ਆਤਮਾ ਹੈ ਅਤੇ ਹਰ ਨਾਗਰਿਕ ਨੂੰ ਬੋਲਣ ਅਤੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Follow Us
