Captain PC in Jalandhar: ਮੁਖਤਾਰ ਅੰਸਾਰੀ ਦੇ ਮੁੱਦੇ ‘ਤੇ ਕੈਪਟਨ ਦਾ ਮੁੱਖ ਮੰਤਰੀ ਮਾਨ ਨੂੰ ਜਵਾਬ
ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਬੀਜੇਪੀ ਵੱਲੋਂ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਜਿਸਦੇ ਤਹਿਤ ਉਹ ਪਾਰਟੀ ਦੇ ਹੱਕ ਵਿੱਚ ਪੀਸੀ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।
ਜਲੰਧਰ ਨਿਊਜ: ਜਲੰਧਰ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ (BJP) ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਕਈ ਮੁੱਦਿਆਂ ਤੇ ਵਿਰੋਧੀਆਂ ਨੂੰ ਘੇਰਿਆ। ਪਰ ਜਦੋਂ ਉੱਤਰ ਪ੍ਰਦੇਸ਼ ਦੇ ਮਾਫੀਆ ਮੁਖਤਾਰ ਅੰਸਾਰੀ ਨੂੰ ਲੈ ਕੇ ਭਖੇ ਵਿਵਾਦ ਤੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੱਖਾ ਜਵਾਬ ਦਿੱਤਾ।
ਦਰਅਸਲ, ਹਾਲ ਹੀ ਵਿੱਚ ਮੁਖਤਾਰ ਅੰਸਾਰੀ ਦੇ ਵਕੀਲ ਦੀ 55 ਲੱਖ ਰੁਪਏ ਦੀ ਫੀਸ ਦੀ ਫਾਈਲ ਮੋੜਣ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਦੇ ਮੁੱਖ ਮੰਤਰੀ ਨੂੰ ਸੀਐੱਮ ਬਣੇ ਹਾਲੇ 9 ਮਹੀਨੇ ਹੀ ਹੋਏ ਹਨ, ਜਦਕਿ ਮੈਂ ਸਾਢੇ 9 ਸਾਲ ਤੱਕ ਮੁੱਖ ਮੰਤਰੀ ਰਿਹਾ ਹਾਂ। ਉਨ੍ਹਾਂ ਕਿਹਾ ਮੁਖਤਾਰ ਅੰਸਾਰੀ ਦੇ ਮੁੱਦੇ ਤੇ ਜਾਂਚ ਚੱਲ ਰਹੀ ਹੈ, ਉਸ ਤੋਂ ਬਾਅਦ ਹੀ ਮੁੱਖ ਮੰਤਰੀ ਨੂੰ ਇਸ ਮਾਮਲੇ ਤੇ ਕੁਝ ਬੋਲਣਾ ਚਾਹੀਦਾ ਹੈ।


